ਮਃ ੨ ॥
ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥
ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥
ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥
ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥
Sahib Singh
ਕਿ = ਕੀਹ ?
ਕਿ ਕਰੇ = ਕੀਹ ਵਿਗਾੜ ਸਕਦਾ ਹੈ ?
ਸੂਰਜ = ਸੂਰਜ ਨੂੰ (ਸੰਪ੍ਰਦਾਨ ਕਾਰਕ ਹੈ) ।
ਪਉਣ = ਪਉਣ ਨੂੰ ।
ਚੀਜੀ = ਚੀਜ਼ਾਂ ।
ਕਿ ਕਰੇ = ਕੀਹ ਵਿਗਾੜ ਸਕਦਾ ਹੈ ?
ਸੂਰਜ = ਸੂਰਜ ਨੂੰ (ਸੰਪ੍ਰਦਾਨ ਕਾਰਕ ਹੈ) ।
ਪਉਣ = ਪਉਣ ਨੂੰ ।
ਚੀਜੀ = ਚੀਜ਼ਾਂ ।
Sahib Singh
ਅੱਗ ਨੂੰ ਪਾਲਾ ਕੀਹ ਕਰ ਸਕਦਾ ਹੈ ?
(ਭਾਵ, ਪਾਲਾ ਅੱਗ ਦਾ ਕੋਈ ਵਿਗਾੜ ਨਹੀਂ ਕਰ ਸਕਦਾ,) ਰਾਤ ਸੂਰਜ ਦਾ ਕੋਈ ਵਿਗਾੜ ਨਹੀਂ ਕਰ ਸਕਦੀ, ਹਨੇਰਾ ਚੰਦ੍ਰਮਾ ਦਾ ਕੋਈ ਨੁਕਸਾਨ ਨਹੀਂ ਕਰ ਸਕਦਾ, (ਕੋਈ ਉੱਚੀ ਨੀਵੀਂ) ਜਾਤਿ ਹਵਾ ਤੇ ਪਾਣੀ ਨੂੰ ਵਿਗਾੜ ਨਹੀਂ ਸਕਦੀ (ਭਾਵ, ਕੋਈ ਨੀਵੀਂ ਜਾਤਿ ਇਹਨਾਂ ਤੱਤਾਂ ਨੂੰ ਭਿੱਟ ਨਹੀਂ ਸਕਦੀ) ।
ਜਿਸ ਧਰਤੀ ਵਿਚ ਹਰੇਕ ਚੀਜ਼ ਪੈਦਾ ਹੁੰਦੀ ਹੈ, ਇਹ ਚੀਜ਼ਾਂ ਇਸ ਧਰਤੀ ਦਾ ਕੋਈ ਵਿਗਾੜ ਨਹੀਂ ਕਰ ਸਕਦੀਆਂ (ਇਹ ਤਾਂ ਪੈਦਾ ਹੀ ਧਰਤੀ ਵਿਚੋਂ ਹੋਈਆਂ ਹਨ ।) (ਇਸੇ ਤ੍ਰਹਾਂ) ਹੇ ਨਾਨਕ! ਉਹੀ ਇੱਜ਼ਤ (ਅਸਲੀ) ਸਮਝੋ (ਭਾਵ, ਸਿਰਫ ਉਸੇ ਇੱਜ਼ਤ ਨੂੰ ਕੋਈ ਵਿਗਾੜ ਨਹੀਂ ਸਕਦਾ) ਜੋ ਇੱਜ਼ਤ ਪ੍ਰਭੂ ਵੱਲੋਂ ਮਿਲੀ ਹੈ (ਪ੍ਰਭੂ-ਦਰ ਤੋਂ ਜੋ ਆਦਰ ਮਿਲੇ ਉਸ ਨੂੰ ਕੋਈ ਜੀਵ ਵਿਗਾੜ ਨਹੀਂ ਸਕਦਾ, ਇਸ ਦਰਗਾਹੀ ਆਦਰ ਲਈ ਉੱਦਮ ਕਰੋ) ।੨ ।