ਪਉੜੀ ॥
ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥
ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ ॥
ਸਚੁ ਜਿ ਮੰਗਹਿ ਦਾਨੁ ਸਿ ਤੁਧੈ ਜੇਹਿਆ ॥
ਸਚੁ ਤੇਰਾ ਫੁਰਮਾਨੁ ਸਬਦੇ ਸੋਹਿਆ ॥
ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ ॥
ਕਰਮਿ ਪਵੈ ਨੀਸਾਨੁ ਨ ਚਲੈ ਚਲਾਇਆ ॥
ਤੂੰ ਸਚਾ ਦਾਤਾਰੁ ਨਿਤ ਦੇਵਹਿ ਚੜਹਿ ਸਵਾਇਆ ॥
ਨਾਨਕੁ ਮੰਗੈ ਦਾਨੁ ਜੋ ਤੁਧੁ ਭਾਇਆ ॥੨੬॥
Sahib Singh
ਸੁਬਹਾਨੁ = ਅਚਰਜ = ਰੂਪ ।
ਕਲਾਣਿਆ = ਮੈਂ ਵਡਿਆਈ ਕੀਤੀ ਹੈ ।
ਦੀਬਾਣੁ = ਹਾਕਮ, ਦੀਵਾਨ ।
ਹੋਰਿ = ਹੋਰ ਸਾਰੇ ਜੀਵ {ਲਫ਼ਜ਼ ‘ਹੋਰ’ ਤੋਂ ਬਹੁ-ਵਚਨ ਹੈ} ।
ਜਿ = ਜੋ ਜੀਵ ।
ਸੋਹਿਆ = ਸੋਹਣਾ ਲੱਗਾ ਹੈ ।
ਮੰਨਿਐ = (ਤੇਰਾ ਫ਼ੁਰਮਾਨ) ਮੰਨਣ ਨਾਲ ।
ਗਿਆਨੁ = ਅਸਲੀਅਤ ਦੀ ਸਮਝ ।
ਧਿਆਨੁ = ਉੱਚੀ ਟਿਕੀ ਸੁਰਤਿ ।
ਕਰਮਿ = ਤੇਰੀ ਮਿਹਰ ਨਾਲ ।
ਨੀਸਾਨੁ = ਮੱਥੇ ਤੇ ਲੇਖ ।

ਹੇ ਸੱਚੇ (ਪ੍ਰਭੂ)! ਮੈਂ ਤੈਨੂੰ ਸਦਾ ‘ਸੁਬਹਾਨੁ’ (ਆਖ ਆਖ ਕੇ) ਵਡਿਆਉਂਦਾ ਹਾਂ; ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹਾਕਮ ਹੈਂ, ਹੋਰ ਸਾਰੇ ਜੀਵ ਜੰਮਦੇ ਮਰਦੇ ਰਹਿੰਦੇ ਹਨ ।
(ਹੇ ਪ੍ਰਭੂ!) ਜੋ ਬੰਦੇ ਤੇਰਾ ਸੱਚਾ ਨਾਮ-ਰੂਪ ਦਾਨ ਤੈਥੋਂ ਮੰਗਦੇ ਹਨ ਉਹ ਤੇਰੇ ਵਰਗੇ ਹੋ ਜਾਂਦੇ ਹਨ; ਤੇਰਾ ਅੱਟਲ ਹੁਕਮ (ਗੁਰ-) ਸ਼ਬਦ ਦੀ ਬਰਕਤਿ ਨਾਲ (ਉਹਨਾਂ ਨੂੰ) ਮਿੱਠਾ ਲੱਗਦਾ ਹੈ; ਤੇਰਾ ਹੁਕਮ ਮੰਨਣ ਨਾਲ ਅਸਲੀਅਤ ਦੀ ਸਮਝ ਤੇ ਉੱਚੀ ਟਿਕੀ ਸੁਰਤਿ ਤੇਰੇ ਪਾਸੋਂ ਉਹਨਾਂ ਨੂੰ ਹਾਸਲ ਹੁੰਦੀ ਹੈ ।
ਤੇਰੀ ਮਿਹਰ ਨਾਲ (ਉਹਨਾਂ ਦੇ ਮੱਥੇ ਤੇ ਇਹ ਸੋਹਣਾ) ਲੇਖ ਲਿਖਿਆ ਜਾਂਦਾ ਹੈ ਜੋ ਕਿਸੇ ਦਾ ਮਿਟਾਇਆ ਮਿਟਦਾ ਨਹੀਂ ।
ਹੇ ਪ੍ਰਭੂ! ਤੂੰ ਸਦਾ ਬਖ਼ਸ਼ਸ਼ਾਂ ਕਰਨ ਵਾਲਾ ਹੈਂ, ਤੂੰ ਨਿੱਤ ਬਖ਼ਸ਼ਸ਼ਾਂ ਕਰਦਾ ਹੈਂ ਤੇ ਵਧੀਕ ਵਧੀਕ ਬਖ਼ਸ਼ਸ਼ਾਂ ਕਰੀ ਜਾਂਦਾ ਹੈਂ ।
ਨਾਨਕ (ਤੇਰੇ ਦਰ ਤੋਂ) ਉਹੀ ਦਾਨ ਮੰਗਦਾ ਹੈ ਜੋ ਤੈਨੂੰ ਚੰਗਾ ਲੱਗਦਾ ਹੈ (ਭਾਵ, ਤੇਰੀ ਰਜ਼ਾ ਵਿਚ ਰਾਜ਼ੀ ਰਹਿਣ ਦਾ ਦਾਨ ਮੰਗਦਾ ਹੈ) ।੨੬ ।