ਗਉੜੀ ਮਹਲਾ ੧ ॥
ਪਉਣੈ ਪਾਣੀ ਅਗਨੀ ਕਾ ਮੇਲੁ ॥
ਚੰਚਲ ਚਪਲ ਬੁਧਿ ਕਾ ਖੇਲੁ ॥
ਨਉ ਦਰਵਾਜੇ ਦਸਵਾ ਦੁਆਰੁ ॥
ਬੁਝੁ ਰੇ ਗਿਆਨੀ ਏਹੁ ਬੀਚਾਰੁ ॥੧॥
ਕਥਤਾ ਬਕਤਾ ਸੁਨਤਾ ਸੋਈ ॥
ਆਪੁ ਬੀਚਾਰੇ ਸੁ ਗਿਆਨੀ ਹੋਈ ॥੧॥ ਰਹਾਉ ॥
ਦੇਹੀ ਮਾਟੀ ਬੋਲੈ ਪਉਣੁ ॥
ਬੁਝੁ ਰੇ ਗਿਆਨੀ ਮੂਆ ਹੈ ਕਉਣੁ ॥
ਮੂਈ ਸੁਰਤਿ ਬਾਦੁ ਅਹੰਕਾਰੁ ॥
ਓਹੁ ਨ ਮੂਆ ਜੋ ਦੇਖਣਹਾਰੁ ॥੨॥
ਜੈ ਕਾਰਣਿ ਤਟਿ ਤੀਰਥ ਜਾਹੀ ॥
ਰਤਨ ਪਦਾਰਥ ਘਟ ਹੀ ਮਾਹੀ ॥
ਪੜਿ ਪੜਿ ਪੰਡਿਤੁ ਬਾਦੁ ਵਖਾਣੈ ॥
ਭੀਤਰਿ ਹੋਦੀ ਵਸਤੁ ਨ ਜਾਣੈ ॥੩॥
ਹਉ ਨ ਮੂਆ ਮੇਰੀ ਮੁਈ ਬਲਾਇ ॥
ਓਹੁ ਨ ਮੂਆ ਜੋ ਰਹਿਆ ਸਮਾਇ ॥
ਕਹੁ ਨਾਨਕ ਗੁਰਿ ਬ੍ਰਹਮੁ ਦਿਖਾਇਆ ॥
ਮਰਤਾ ਜਾਤਾ ਨਦਰਿ ਨ ਆਇਆ ॥੪॥੪॥
Sahib Singh
ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ, ਆਪਣੇ ਅਸਲੇ ਨੂੰ ।
ਬੀਚਾਰੇ = ਵਿਚਾਰਦਾ ਹੈ, ਚੇਤੇ ਰੱਖਦਾ ਹੈ, ਪੜਤਾਲਤਾ ਰਹਿੰਦਾ ਹੈ ।
ਸੁ = ਉਹ ਮਨੁੱਖ ।
ਗਿਆਨੀ = ਗਿਆਨਵਾਨ, ਆਤਮਕ ਜੀਵਨ ਦੀ ਸੂਝ ਵਾਲਾ ।
ਸੋਈ = ਉਹ (ਪਰਮਾਤਮਾ) ਹੀ ।
ਕਥਤਾ ਬਕਤਾ = (ਹਰੇਕ ਜੀਵ ਵਿਚ ਵਿਆਪਕ ਹੋ ਕੇ) ਬੋਲਣ ਵਾਲਾ ।
ਸੁਨਤਾ = ਸੁਣਨ ਵਾਲਾ ।੧।ਰਹਾਉ ।
ਪਉਣੈ ਕਾ = ਹਵਾ ਦਾ ।
ਮੇਲੁ = ਇਕੱਠ ।
ਚਪਲ = ਕਿਸੇ ਇੱਕ ਥਾਂ ਨਾਹ ਟਿਕਣ ਵਾਲੀ ।
ਖੇਲੁ = ਖੇਡ, ਦੌੜ = ਭੱਜ ।
ਨਉ ਦਰਵਾਜ਼ੇ = ਅੱਖਾਂ, ਕੰਨ, ਨੱਕ, ਮੂੰਹ ਆਦਿਕ ਨੌ ਗੌਲਕਾਂ ।
ਦੁਆਰੁ = ਦਰਵਾਜ਼ਾ ।
ਦਸਵਾ ਦੁਆਰੁ = ਦਸਵਾਂ ਦਰਵਾਜ਼ਾ (ਜਿਸ ਰਾਹੀਂ ਬਾਹਰਲੇ ਜਗਤ ਨਾਲ ਮਨੁੱਖ ਦੇ ਅੰਦਰਲੇ ਦੀ ਜਾਣ-ਪਛਾਣ ਬਣੀ ਰਹਿੰਦੀ ਹੈ), ਦਿਮਾਗ਼ ।
ਰੇ ਗਿਆਨੀ = ਹੇ ਗਿਆਨਵਾਨ !
ਹੇ ਆਤਮਕ ਜੀਵਨ ਦੀ ਸੂਝ ਵਾਲੇ !
ਬੁਝੁ = ਸਮਝ ਲੈ ।੧ ।
ਦੇਹੀ ਮਾਟੀ = ਮਿੱਟੀ ਆਦਿਕ ਤੱਤਾਂ ਦਾ ਬਣਿਆ ਸਰੀਰ ।
ਬੋਲੈ ਪਉਣੁ = ਸੁਆਸ ਚੱਲ ਰਿਹਾ ਹੈ ।
ਮੂਆ ਕਉਣੁ = (ਗੁਰੂ ਨੂੰ ਮਿਲਿਆਂ) ਕੌਣ ਮਰਦਾ ਹੈ ?
ਸੁਰਤਿ = ਮਾਇਆ ਵਾਲੇ ਪਾਸੇ ਦੀ ਖਿੱਚ ।
ਬਾਦੁ = (ਮਾਇਆ ਦੀ ਖ਼ਾਤਰ ਮਨ ਦਾ) ਝਗੜਾ ।
ਓਹੁ = ਉਹ (ਜੀਵਾਤਮਾ) ।੨।ਜੈ ਕਾਰਣਿ—ਜਿਸ (ਰਤਨ ਪਦਾਰਥ) ਦੀ ਖ਼ਾਤਰ ।
ਤਟਿ = ਕੰਢੇ ਉੱਤੇ ।
ਤਟਿ ਤੀਰਥ = ਤੀਰਥਾਂ ਦੇ ਕੰਢੇ ਤੇ ।
ਜਾਹੀ = ਜਾਹਿ, ਜਾਂਦੇ ਹਨ ।
ਘਟ ਹੀ ਮਾਹੀ = ਹਿਰਦੇ ਵਿਚ ਹੀ ।
ਪੜਿ = ਪੜ੍ਹ ਕੇ ।
ਬਾਦੁ = ਚਰਚਾ, ਬਹਸ ।
ਵਖਾਣੈ = ਉਚਾਰਦਾ ਹੈ ।
ਭੀਤਰਿ = ਹਿਰਦੇ ਵਿਚ ਹੀ, ਅੰਦਰ ਹੀ ।੩ ।
ਹਉ = ਮੈਂ, ਜੀਵਾਤਮਾ ।
ਬਲਾਇ = ਮਮਤਾ = ਰੂਪ ਚੁੜੇਲ ।
ਗੁਰਿ = ਗੁਰੂ ਨੇ ।
ਜਾਤਾ = ਜੰਮਦਾ ।੪ ।

ਹੇ ਭਾਈ! ਜਿਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਵਾਲਾ ਹੋ ਜਾਂਦਾ ਹੈ (ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ) ਉਹ ਪਰਮਾਤਮਾ ਹੀ (ਹਰੇਕ ਜੀਵ ਵਿਚ ਵਿਆਪਕ ਹੋ ਕੇ) ਬੋਲਣ ਵਾਲਾ ਹੈ ਸੁਣਨ ਵਾਲਾ ਹੈ ।੧।ਰਹਾਉ ।
ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! (ਗੁਰੂ ਦੀ ਸਰਨ ਪੈ ਕੇ) ਇਹ ਗੱਲ ਸਮਝ ਲੈ (ਕਿ ਜਦੋਂ) ਹਵਾ ਪਾਣੀ ਅੱਗ (ਆਦਿਕ ਤੱਤਾਂ ਦਾ) ਮਿਲਾਪ ਹੁੰਦਾ ਹੈ (ਤਦੋਂ ਇਹ ਸਰੀਰ ਬਣਦਾ ਹੈ, ਤੇ ਇਸ ਵਿਚ) ਚੰਚਲ ਅਤੇ ਕਿਤੇ ਇੱਕ ਥਾਂ ਨਾਹ ਟਿਕਣ ਵਾਲੀ ਬੁੱਧੀ ਦੀ ਦੌੜ-ਭੱਜ (ਸ਼ੁਰੂ ਹੋ ਜਾਂਦੀ ਹੈ) ।
(ਸਰੀਰ ਦੀਆਂ) ਨੌ ਹੀ ਗੋਲਕਾਂ (ਇਸ ਦੌੜ-ਭੱਜ ਵਿਚ ਸ਼ਾਮਿਲ ਰਹਿੰਦੀਆਂ ਹਨ, ਸਿਰਫ਼) ਦਿਮਾਗ਼ (ਹੀ ਹੈ ਜਿਸ ਰਾਹੀਂ ਆਤਮਕ ਜੀਵਨ ਦੀ ਸੂਝ ਪੈ ਸਕਦੀ ਹੈ) ।੧ ।
ਹੇ ਗਿਆਨਵਾਨ ਮਨੁੱਖ! ਇਸ ਗੱਲ ਨੂੰ ਸਮਝ (ਕਿ ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਮਨੁੱਖ ਦੇ ਅੰਦਰੋਂ ਸਿਰਫ਼ ਆਪਾ-ਭਾਵ ਦੀ ਮੌਤ ਹੁੰਦੀ ਹੈ, ਉਂਞ) ਹੋਰ ਕੁਝ ਨਹੀਂ ਮਰਦਾ, ਮਿੱਟੀ ਆਦਿਕ ਤੱਤਾਂ ਤੋਂ ਬਣੇ ਇਸ ਸਰੀਰ ਵਿਚ ਸੁਆਸ ਚੱਲਦਾ ਹੀ ਰਹਿੰਦਾ ਹੈ ।
(ਹਾਂ, ਗੁਰੂ ਮਿਲਿਆਂ ਮਨੁੱਖ ਦੇ ਅੰਦਰੋਂ ਮਾਇਆ ਵਾਲੇ ਪਾਸੇ ਦੀ) ਖਿੱਚ ਮਰ ਜਾਂਦੀ ਹੈ, (ਮਾਇਆ ਦੀ ਖ਼ਾਤਰ ਮਨ ਦਾ) ਝਗੜਾ ਮਰ ਜਾਂਦਾ ਹੈ (ਮਨੁੱਖ ਦੇ ਅੰਦਰੋਂ ਮਾਇਆ ਦਾ) ਅਹੰਕਾਰ ਮਰ ਜਾਂਦਾ ਹੈ ।
ਪਰ ਉਹ (ਆਤਮਾ) ਨਹੀਂ ਮਰਦਾ ਜੋ ਸਭ ਦੀ ਸੰਭਾਲ ਕਰਨ ਵਾਲੇ ਪਰਮਾਤਮਾ ਦੀ ਅੰਸ਼ ਹੈ ।੨ ।
ਹੇ ਭਾਈ! ਜਿਸ (ਨਾਮ-ਰਤਨ) ਦੀ ਖ਼ਾਤਰ ਲੋਕ ਤੀਰਥਾਂ ਦੇ ਕੰਢੇ ਤੇ ਜਾਂਦੇ ਹਨ, ਉਹ ਕੀਮਤੀ ਰਤਨ (ਮਨੁੱਖ ਦੇ) ਹਿਰਦੇ ਵਿਚ ਹੀ ਵੱਸਦਾ ਹੈ ।
(ਵੇਦ ਆਦਿਕ ਪੁਸਤਕਾਂ ਦਾ ਵਿਦਵਾਨ) ਪੰਡਿਤ (ਵੇਦ ਆਦਿਕ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ (ਭੀ) ਚਰਚਾ ਕਰਦਾ ਰਹਿੰਦਾ ਹੈ ।
ਉਹ ਪੰਡਿਤ (ਆਪਣੇ) ਅੰਦਰ ਵੱਸਦੇ ਨਾਮ-ਪਦਾਰਥ ਨਾਲ ਸਾਂਝ ਨਹੀਂ ਪਾਂਦਾ ।੩ ।
ਹੇ ਨਾਨਕ! ਆਖ—(ਜਿਸ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਦਰਸ਼ਨ ਕਰਾ ਦਿੱਤਾ, ਉਸ ਨੂੰ ਇਹ ਦਿੱਸ ਪੈਂਦਾ ਹੈ ਕਿ ਪ੍ਰਭੂ ਜੰਮਦਾ ਮਰਦਾ ਨਹੀਂ ।
(ਉਸ ਨੂੰ) ਇਹ ਦਿੱਸ ਪੈਂਦਾ ਹੈ ਕਿ ਜੀਵਾਤਮਾ ਨਹੀਂ ਮਰਦਾ, (ਮਨੁੱਖ ਦੇ ਅੰਦਰੋਂ) ਮਾਇਆ ਦੀ ਮਮਤਾ-ਰੂਪ ਚੁੜੇਲ ਹੀ ਮਰਦੀ ਹੈ ।
ਸਭ ਜੀਵਾਂ ਵਿਚ ਵਿਆਪਕ ਪਰਮਾਤਮਾ ਕਦੇ ਨਹੀਂ ਮਰਦਾ ।੪।੪ ।