ਗਉੜੀ ਮਹਲਾ ੧ ॥
ਜਨਮਿ ਮਰੈ ਤ੍ਰੈ ਗੁਣ ਹਿਤਕਾਰੁ ॥
ਚਾਰੇ ਬੇਦ ਕਥਹਿ ਆਕਾਰੁ ॥
ਤੀਨਿ ਅਵਸਥਾ ਕਹਹਿ ਵਖਿਆਨੁ ॥
ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ ॥੧॥
ਰਾਮ ਭਗਤਿ ਗੁਰ ਸੇਵਾ ਤਰਣਾ ॥
ਬਾਹੁੜਿ ਜਨਮੁ ਨ ਹੋਇ ਹੈ ਮਰਣਾ ॥੧॥ ਰਹਾਉ ॥
ਚਾਰਿ ਪਦਾਰਥ ਕਹੈ ਸਭੁ ਕੋਈ ॥
ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥
ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥
ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥੨॥
ਜਾ ਕੈ ਹਿਰਦੈ ਵਸਿਆ ਹਰਿ ਸੋਈ ॥
ਗੁਰਮੁਖਿ ਭਗਤਿ ਪਰਾਪਤਿ ਹੋਈ ॥
ਹਰਿ ਕੀ ਭਗਤਿ ਮੁਕਤਿ ਆਨੰਦੁ ॥
ਗੁਰਮਤਿ ਪਾਏ ਪਰਮਾਨੰਦੁ ॥੩॥
ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥
ਆਸਾ ਮਾਹਿ ਨਿਰਾਸੁ ਬੁਝਾਇਆ ॥
ਦੀਨਾ ਨਾਥੁ ਸਰਬ ਸੁਖਦਾਤਾ ॥
ਨਾਨਕ ਹਰਿ ਚਰਣੀ ਮਨੁ ਰਾਤਾ ॥੪॥੧੨॥
Sahib Singh
ਤ੍ਰੈ ਗੁਣ ਹਿਤਕਾਰੁ = ਤ੍ਰੈਗੁਣੀ ਸੰਸਾਰ ਨਾਲ ਹਿਤ ਕਰਨ ਵਾਲਾ ।
ਜਨਮਿ ਮਰੈ = ਜੰਮ ਕੇ ਮਰਦਾ ਹੈ, ਜੰਮਦਾ ਮਰਦਾ ਰਹਿੰਦਾ ਹੈ ।
ਕਥਹਿ = ਜ਼ਿਕਰ ਕਰਦੇ ਹਨ ।
ਆਕਾਰੁ = ਤ੍ਰੈਗੁਣੀ ਦਿੱਸਦਾ ਸੰਸਾਰ ।
ਕਹਹਿ ਵਖਿਆਨੁ = ਵਖਿਆਨ ਕਹਿੰਦੇ ਹਨ, ਜ਼ਿਕਰ ਕਰਦੇ ਹਨ ।
ਤੀਨਿ ਅਵਸਥਾ = (ਮਨ ਦੀਆਂ) ਤਿੰਨ ਹਾਲਤਾਂ ।
ਤੁਰੀਆਵਸਥਾ = ਤੁਰੀਯ ਅਵਸਥਾ, ਉਹ ਹਾਲਤ ਜਦੋਂ ਜੀਵਾਤਮਾ ਤੇ ਪਰਮਾਤਮਾ ਇੱਕ-ਰੂਪ ਹੋ ਜਾਂਦੇ ਹਨ, ਜਦੋਂ ਜਿੰਦ ਪ੍ਰਭੂ ਵਿਚ ਲੀਨ ਹੋ ਜਾਂਦੀ ਹੈ ।
ਤੇ = ਤੋਂ ।
ਸਤਿਗੁਰੂ ਤੇ = ਗੁਰੂ ਤੋਂ, ਗੁਰੂ ਦੀ ਸਰਨ ਪੈ ਕੇ ।
ਜਾਨੁ = ਪਛਾਣ, ਡੂੰਘੀ ਸਾਂਝ ਪਾ ਲਵੋ ।੧ ।
ਤਰਣਾ = ਤਰ ਸਕੀਦਾ ਹੈ (ਜਨਮ-ਮਰਨ ਦੇ ਗੇੜ-ਰੂਪ ਸਮੁੰਦਰ ਵਿਚੋਂ) ।੧।ਰਹਾਉ ।
ਚਾਰਿ ਪਦਾਰਥ = ਧਰਮ, ਅਰਥ, ਕਾਮ, ਮੋਖ ।
ਸਭੁ ਕੋਈ = ਹਰੇਕ (ਵਿਚਾਰਵਾਨ) ਮਨੁੱਖ ।
ਮੁਖਿ = ਮੂੰਹ ਵਿਚ ।
ਅਰਥੁ ਬੀਚਾਰੁ = ਅਨੁਭਵੀ ਗਿਆਨ, (ਮੁਕਤਿ ਪਦਾਰਥ ਦਾ) ਅਰਥ ਤੇ ਵਿਚਾਰ ।
ਮੁਕਤਿ = ਖ਼ਲਾਸੀ, ਮਨ ਦੀਆਂ ਤਿੰਨਾਂ ਹੀ ਹਾਲਤਾਂ ਤੋਂ ਸੁਤੰਤਰਤਾ ।੨।ਮੁਕਤਿ ਆਨੰਦੁ—ਆਤਮਕ ਸੁਤੰਤ੍ਰ ਅਵਸਥਾ ਦਾ ਆਨੰਦ ।੩ ।
ਜਿਨਿ = ਜਿਸ (ਮਨੁੱਖ) ਨੇ ।
ਗੁਰਿ ਦਿਖਾਇਆ = ਜਿਸ ਨੂੰ ਗੁਰੂ ਨੇ ਵਿਖਾ ਦਿੱਤਾ ।
ਨਿਰਾਸੁ = ਆਸਾਂ ਤੋਂ ਸੁਤੰਤ੍ਰ ਰਹਿਣਾ ।੪ ।

(ਜਨਮ ਮਰਨ ਦਾ ਗੇੜ, ਮਾਨੋ, ਇਕ ਘੁੰਮਣਘੇਰੀ ਹੈ, ਇਸ ਵਿਚੋਂ) ਪਰਮਾਤਮਾ ਦੀ ਭਗਤੀ ਅਤੇ ਗੁਰੂ ਦੀ ਦੱਸੀ ਹੋਈ ਕਾਰ ਕਰ ਕੇ ਪਾਰ ਲੰਘ ਜਾਈਦਾ ਹੈ, (ਜੇਹੜਾ ਲੰਘ ਜਾਂਦਾ ਹੈ ਉਸ ਨੂੰ) ਮੁੜ ਨਾਹ ਜਨਮ ਹੁੰਦਾ ਹੈ ਨਾਹ ਮੌਤ ।
(ਉਸ ਅਵਸਥਾ ਨੂੰ ਤੁਰੀਆ ਅਵਸਥਾ ਕਹਿ ਲਵੋ) ।੧।ਰਹਾਉ ।
ਚਾਰੇ ਵੇਦ ਜਿਸ ਤ੍ਰੈਗੁਣੀ ਸੰਸਾਰ ਦਾ ਜ਼ਿਕਰ ਕਰਦੇ ਹਨ (ਜੋ ਮਨੁੱਖ ਪ੍ਰਭੂ-ਭਗਤੀ ਤੋਂ ਸੱਖਣਾ ਹੈ ਤੇ) ਉਸੇ ਤ੍ਰੈਗੁਣੀ ਸੰਸਾਰ ਨਾਲ ਹੀ ਹਿਤ ਕਰਦਾ ਹੈ ਉਹ ਜੰਮਦਾ ਮਰਦਾ ਰਹਿੰਦਾ ਹੈ (ਉਹ ਜਨਮ ਮਰਨ ਦੀ ਘੁੰਮਣਘੇਰੀ ਵਿਚ ਪਿਆ ਰਹਿੰਦਾ ਹੈ) ।
(ਅਜਿਹੇ ਮਨੁੱਖ) ਜੋ ਭੀ ਵਿਆਖਿਆ ਕਰਦੇ ਹਨ ਮਨ ਦੀਆਂ ਤਿੰਨਾਂ ਅਵਸਥਾ ਦਾ ਹੀ ਜ਼ਿਕਰ ਕਰਦੇ ਹਨ ।
(ਜਿਸ ਅਵਸਥਾ ਵਿਚ ਜੀਵਾਤਮਾ ਪਰਮਾਤਮਾ ਨਾਲ ਇੱਕ-ਰੂਪ ਹੋ ਜਾਂਦਾ ਹੈ ਉਹ ਬਿਆਨ ਨਹੀਂ ਕੀਤੀ ਜਾ ਸਕਦੀ) ।
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਡੂੰਘੀ ਜਾਣ-ਪਛਾਣ ਪਾ ਲਵੋ—ਇਹ ਹੈ ਤੁਰੀਆ ਅਵਸਥਾ ।੧ ।
ਹਰੇਕ ਜੀਵ ਧਰਮ ਅਰਥ ਕਾਮ ਮੋਖ (=ਮੁਕਤੀ) ਇਹਨਾਂ ਚਾਰ ਪਦਾਰਥਾਂ ਦਾ ਜ਼ਿਕਰ ਤਾਂ ਕਰਦਾ ਹੈ, ਸਿੰਮਿ੍ਰਤੀਆਂ ਸ਼ਾਸਤ੍ਰਾਂ ਦੇ ਪੰਡਿਤਾਂ ਦੇ ਮੂੰਹੋਂ ਭੀ ਇਹੀ ਸੁਣੀਦਾ ਹੈ, ਪਰ ਮੁਕਤਿ ਪਦਾਰਥ ਕੀਹ ਹੈ (ਉਹ ਅਵਸਥਾ ਕਿਹੋ ਜੇਹੀ ਹੈ ਜਿਥੇ ਜੀਵ ਤਿੰਨਾਂ ਗੁਣਾਂ ਦੇ ਪ੍ਰਭਾਵ ਤੋਂ ਨਿਰਲੇਪ ਹੋ ਜਾਂਦਾ ਹੈ) ਗੁਰੂ ਦੀ ਸਰਨ ਪੈਣ ਤੋਂ ਬਿਨਾ ਇਸ ਦਾ ਅਨੁਭਵ ਨਹੀਂ ਹੋ ਸਕਦਾ, ਇਹ ਪਦਾਰਥ ਪਰਮਾਤਮਾ ਦੀ ਭਗਤੀ ਕੀਤਿਆਂ ਮਿਲਦਾ ਹੈ ।੨ ।
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ ਉਸ ਨੂੰ ਭਗਤੀ ਦੀ ਪ੍ਰਾਪਤੀ ਹੋ ਗਈ, ਤੇ ਇਹ ਭਗਤੀ ਗੁਰੂ ਦੀ ਰਾਹੀਂ ਹੀ ਮਿਲਦੀ ਹੈ ।
ਪਰਮਾਤਮਾ ਦੀ ਭਗਤੀ ਦੀ ਰਾਹੀਂ ਹੀ ਮੁਕਤੀ ਪਦਾਰਥ ਦਾ ਆਨੰਦ ਮਾਣੀਦਾ ਹੈ, ਇਹ ਉੱਚੇ ਤੋਂ ਉੱਚਾ ਆਨੰਦ ਗੁਰੂ ਦੀ ਸਿੱਖਿਆ ਤੇ ਤੁਰਿਆਂ ਮਿਲਦਾ ਹੈ ।੩ ।
ਜਿਸ ਮਨੁੱਖ ਨੇ ਮੁਕਤੀ ਦਾ ਆਨੰਦ ਹਾਸਲ ਕਰ ਲਿਆ, ਗੁਰੂ ਨੇ ਸਰਬ-ਸੁਖ-ਦਾਤਾ ਦੀਨਾਨਾਥ ਪ੍ਰਭੂ ਆਪ ਵੇਖ ਕੇ ਜਿਸ ਮਨੁੱਖ ਨੂੰ ਵਿਖਾ ਦਿੱਤਾ, ਉਸ ਨੂੰ ਦੁਨੀਆ ਦੀਆਂ ਆਸਾਂ ਦੇ ਅੰਦਰ ਰਹਿੰਦੀਆਂ ਹੀ ਆਸਾਂ ਤੋਂ ਉਪਰਾਮ ਰਹਿਣ ਦੀ ਜਾਚ ਗੁਰੂ ਸਿਖਾ ਦੇਂਦਾ ਹੈ ।
ਹੇ ਨਾਨਕ! ਉਸ ਮਨੁੱਖ ਦਾ ਮਨ ਪ੍ਰਭੂ-ਚਰਨਾਂ (ਦੇ ਪਿਆਰ) ਵਿਚ ਰੰਗਿਆ ਰਹਿੰਦਾ ਹੈ ।੪।੧੨ ।