ਗਉੜੀ ਪੂਰਬੀ ਦੀਪਕੀ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥
ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥੧॥

ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥
ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥

ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥
ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥

ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥
ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥

ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥
ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥੨੦॥

Sahib Singh
ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ {ਚਉ—ਚਾਰ ।
ਪਦ = ਬੰਦ} ।
ਗੁਰਿ ਮਿਲਿਐ = ਜੇ ਗੁਰੂ ਮਿਲ ਪਏ ।
ਮੇਲਾ = ਮਿਲਾਪ ।
ਆਪੇ = (ਪ੍ਰਭੂ) ਆਪ ਹੀ ।
ਬਿਧਿ = (ਮਿਲਣ ਦੇ) ਢੰਗ ।
ਸਬਦਿ = ਸ਼ਬਦ ਦੀ ਰਾਹੀਂ ।੧ ।
ਭਇ = ਭਉ ਵਿਚ, ਡਰ = ਅਦਬ ਵਿਚ ।
ਭ੍ਰਮੁ = ਭਟਕਣਾ ।
ਜਾਇ = ਦੂਰ ਹੋ ਜਾਂਦਾ ਹੈ ।੧।ਰਹਾਉ ।
ਸਭਾਇ = {Ôਵਭਾਵੇਨ} ਆਪਣੀ ਪਿਆਰ-ਰੁਚੀ ਦੇ ਕਾਰਨ ।
ਭਾਰਾ = ਬਹੁਤ ਗੁਣਾਂ ਦਾ ਮਾਲਕ ।੨ ।
ਮਨਿ = ਮਨ ਵਿਚ ।
ਨਿਰਮਲਿ = ਨਿਰਮਲ ਵਿਚ ।
ਮਨਿ ਨਿਰਮਲਿ = ਨਿਰਮਲ ਮਨ ਵਿਚ ।
ਸਚੁ = ਸਦਾ = ਥਿਰ ਰਹਿਣ ਵਾਲਾ ਪਰਮਾਤਮਾ ।
ਸਾਚਿ ਵਸਿਐ = (“ਗੁਰਿ ਮਿਲਿਐ” ਵਾਂਗ) ਜੇ ਸਦਾ-ਥਿਰ ਪ੍ਰਭੂ ਹਿਰਦੇ ਵਿਚ ਵੱਸ ਪਏ ।
ਸਾਚੀ ਕਾਰ = ਸਦਾ = ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਕਾਰ ।
ਕਰਣੀ = ਆਚਰਨ ।੩ ।
ਤੇ = ਤੋਂ, ਪਾਸੋਂ ।
ਸਾਚੀ ਸੇਵਾ = ਸਦਾ = ਥਿਰ ਪ੍ਰਭੂ ਦੀ ਸੇਵਾ-ਭਗਤੀ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।੪ ।
ਤੇ = ਤੋਂ ਪਾਸੋਂ ।
ਗਿਆਨੁ = ਡੂੰਘੀ ਸਾਂਝ ।
ਸੀਝੈ = ਕਾਮਯਾਬ ਹੋ ਜਾਂਦਾ ਹੈ ।
ਸਹਜੁ = ਆਤਮਕ ਅਡੋਲਤਾ ।੧ ।
ਭਾਗਿ = ਕਿਸਮਤ ਨਾਲ ।
ਸਹਜਿ = ਆਤਮਕ ਅਡੋਲਤਾ ਵਿਚ ।
ਸਾਚਿ = ਸਦਾ = ਥਿਰ ਪ੍ਰਭੂ ਵਿਚ ।੧।ਰਹਾਉ ।
ਆਏ = ਆਇ, ਆ ਕੇ ।
ਸੁਚਿ = ਪਵਿਤ੍ਰਤਾ ।੨ ।
ਭਰਮਿ = ਭਟਕਣਾ ਵਿਚ ।
ਭੁਲਾਈ = ਕੁਰਾਹੇ ਪਈ ਹੋਈ ।
ਪਤਿ = ਇੱਜ਼ਤ ।੩ ।
ਨੋ = ਨੂੰ ।
ਇਕੁ ਸੋਈ = ਸਿਰਫ਼ ਉਹ ਪ੍ਰਭੂ ਹੀ ।
ਮਿਲਿ = ਮਿਲ ਕੇ ।
ਗਾਵਾਂ = ਮੈਂ ਗਾਵਾਂ ।੪ ।
    
Sahib Singh
ਜਿਸ ਮਨੁੱਖ ਨੂੰ ਪੂਰੀ ਕਿਸਮਤ ਨਾਲ ਗੁਰੂ ਆ ਕੇ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ਉਹ ਸਦਾ-ਥਿਰ ਰਹਿਣ ਵਾਲੀ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੧।ਰਹਾਉ।ਕੋਈ (ਭਾਗਾਂ ਵਾਲਾ) ਮਨੁੱਖ ਗੁਰੂ ਪਾਸੋਂ ਪਰਮਾਤਮਾ ਨਾਲ ਡੂੰਘੀ ਸਾਂਝ ਹਾਸਲ ਕਰਦਾ ਹੈ ।
ਜੇਹੜਾ ਮਨੁੱਖ ਗੁਰੂ ਪਾਸੋਂ (ਇਹ ਰਾਜ਼) ਸਮਝ ਲੈਂਦਾ ਹੈ, ਉਹ (ਜੀਵਨ-ਖੇਡ ਵਿਚ) ਕਾਮਯਾਬ ਹੋ ਜਾਂਦਾ ਹੈ ।
ਉਹ ਮਨੁੱਖ ਗੁਰੂ ਪਾਸੋਂ ਟਿਕਵੀਂ ਆਤਮਕ ਅਡੋਲਤਾ ਪ੍ਰਾਪਤ ਕਰ ਲੈਂਦਾ ਹੈ, ਸਦਾ-ਥਿਰ ਪ੍ਰਭੂ (ਦੇ ਗੁਣਾਂ) ਦੀ ਵਿਚਾਰ ਹਾਸਲ ਕਰ ਲੈਂਦਾ ਹੈ ਉਹ ਮਨੁੱਖ ਗੁਰੂ ਪਾਸੋਂ (ਵਿਕਾਰਾਂ ਤੋਂ) ਖ਼ਲਾਸੀ (ਹਾਸਲ ਕਰਨ) ਦਾ ਦਰਵਾਜ਼ਾ ਲੱਭ ਲੈਂਦਾ ਹੈ ।੧ ।
ਜੇ ਗੁਰੂ ਮਿਲ ਪਏ ਤਾਂ (ਮਨੁੱਖ ਆਪਣੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਲੈਂਦਾ ਹੈ, ਗੁਰੂ ਦੀ ਰਾਹੀਂ ਹੀ (ਮਨੁੱਖ ਦੇ) ਮਨ ਵਿਚ ਸ਼ਾਂਤੀ ਆ ਵੱਸਦੀ ਹੈ, ਗੁਰੂ ਪਾਸੋਂ ਹੀ ਆਤਮਕ ਪਵਿਤ੍ਰਤਾ ਆਤਮਕ ਸੁੱਚ ਮਿਲਦੀ ਹੈ ।
ਗੁਰੂ ਦੀ ਰਾਹੀਂ ਹੀ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਨਾਲ ਮਿਲਾਪ ਹੁੰਦਾ ਹੈ ।੨ ।
ਗੁਰੂ ਤੋਂ ਬਿਨਾ ਸਾਰੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ (ਤੇ ਪ੍ਰਭੂ ਤੇ ਨਾਮ ਤੋਂ ਖੁੰਝੀ ਰਹਿੰਦੀ ਹੈ), ਪ੍ਰਭੂ ਦੇ ਨਾਮ ਤੋਂ ਬਿਨਾ (ਲੁਕਾਈ) ਬਹੁਤ ਦੁੱਖ ਪਾਂਦੀ ਹੈ ।
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਪਰਮਾਤਮਾ ਦਾ ਨਾਮ ਸਿਮਰਦਾ ਹੈ ।
ਪਰਮਾਤਮਾ ਦੇ ਦਰਸਨ ਵਿਚ ਲੀਨ ਹੋਇਆਂ ਸਦਾ-ਥਿਰ ਪ੍ਰਭੂ ਵਿਚ ਟਿਕਿਆਂ ਉਸ ਨੂੰ ਸਦਾ-ਥਿਰ ਰਹਿਣ ਵਾਲੀ ਇੱਜ਼ਤ ਪ੍ਰਾਪਤ ਹੋ ਜਾਂਦੀ ਹੈ ।੩ ।
(ਪਰ, ਹੇ ਭਾਈ! ਪ੍ਰਭੂ-ਨਾਮ ਦੀ ਇਸ ਦਾਤਿ ਵਾਸਤੇ ਪ੍ਰਭੂ ਤੋਂ ਬਿਨਾ ਹੋਰ) ਕਿਸ ਨੂੰ ਬੇਨਤੀ ਕੀਤੀ ਜਾਏ ?
ਸਿਰਫ਼ ਪਰਮਾਤਮਾ ਹੀ ਇਹ ਦਾਤਿ ਦੇਣ ਦੇ ਸਮਰੱਥ ਹੈ ।
ਜਿਸ ਮਨੁੱਖ ਉਤੇ ਉਹ ਮਿਹਰ ਕਰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ।
ਨਾਨਕ (ਦੀ ਭੀ ਇਹੀ ਅਰਦਾਸ ਹੈ ਕਿ) ਪ੍ਰੀਤਮ ਗੁਰੂ ਨੂੰ ਮਿਲ ਕੇ ਮੈਂ (ਭੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣ ਗਾਂਦਾ ਰਹਾਂ, ਤੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਾਂ ।੪।੨।੨੨ ।
Follow us on Twitter Facebook Tumblr Reddit Instagram Youtube