ਗਉੜੀ ਬੈਰਾਗਣਿ ਮਹਲਾ ੩ ॥
ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥
ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥
ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥
ਧੁਰਿ ਮਸਤਕਿ ਜਿਨ ਕਉ ਲਿਖਿਆ ਤਿਨ ਹਰਿ ਨਾਮੁ ਪਿਆਰਾ ॥੧॥
ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ॥
ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥੧॥ ਰਹਾਉ ॥
ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ ਹਰਿ ਹਰਿ ਗਤਿ ਕੀਨੀ ॥
ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥
ਧਨੁ ਧਨੁ ਗੁਰੁ ਸਤ ਪੁਰਖੁ ਹੈ ਜਿਨਿ ਭਗਤਿ ਹਰਿ ਦੀਨੀ ॥
ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥੨॥
ਗੁਣਦਾਤਾ ਹਰਿ ਰਾਇ ਹੈ ਹਮ ਅਵਗਣਿਆਰੇ ॥
ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥
ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥
ਹਰਿ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥੩॥
ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥
ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥
ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥
ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥੪॥੪॥੧੮॥੩੮॥
Sahib Singh
ਤੇ = ਤੋਂ, ਪਾਸੋਂ ।
ਗਿਆਨੁ = ਪਰਮਾਤਮਾ ਦੀ ਜਾਣ-ਪਛਾਣ, ਡੂੰਘੀ ਸਾਂਝ ।
ਤਤੁ = ਅਸਲੀਅਤ ।
ਬੀਚਾਰਾ = ਵਿਚਾਰੁ ।
ਪਰਗਟੁ ਭਈ = ਉੱਘੜ ਪਈ, ਨਿਖਰ ਪਈ ।
ਮੁਰਾਰਾ = ਮੁਰਾਰਿ, {ਮੁਰ ਦੈਂਤ ਦਾ ਵੈਰੀ ।
ਮੁਰ = ਅਰਿ} ਪਰਮਾਤਮਾ ।
ਸਿਵਿ = ਸ਼ਿਵ ਨੇ, ਕਲਿਆਣ = ਸਰੂਪ ਪ੍ਰਭੂ ਨੇ ।
ਸਕਤਿ = ਸ਼ਕਤਿ, ਮਾਇਆ ।
ਧੁਰਿ = ਧੁਰੋਂ ।੧ ।
ਕਿਤੁ = ਕਿਸ ਦੀ ਰਾਹੀਂ ?
ਕਿਤੁ ਬਿਧਿ = ਕਿਸ ਤਰੀਕੇ ਨਾਲ ?
ਦੇਖਿ = ਵੇਖ ਕੇ ।
ਹਉ = ਮੈਂ ।
ਜੀਵਾ = ਜੀਵਾਂ, ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ ।
ਚਸਾ = ਪਲ ਦਾ ਤੀਹਵਾਂ ਹਿੱਸਾ, ਸਮਾ, ਰਤਾ ਭਰ ਭੀ ।
ਗੁਰ ਮੇਲਿਹੁ = ਗੁਰੂ (ਨਾਲ) ਮਿਲਾ ਦਿਹੋ ।੧।ਰਹਾਉ ।
ਗਾਵਾ = ਗਾਵਾਂ, ਮੈਂ ਗਾਵਾਂ ।
ਸੁਣੀ = ਸੁਣੀਂ, ਮੈਂ ਸੁਣਾਂ ।
ਗਤਿ = ਉੱਚੀ ਆਤਮਕ ਅਵਸਥਾ ।
ਤੇ = ਪਾਸੋਂ ।
ਲੀਨੀ = ਲੀਨ ਹੋ ਗਿਆ ਹੈ ।
ਧਨੁ ਧਨੁ = ਸਲਾਹੁਣ = ਜੋਗ {ਧਂਯ} ।
ਜਿਨਿ = ਜਿਸ ਨੇ ।੨।ਮੂੜ ਮੁਗਧ—ਮੂਰਖ, ਮਹਾ ਮੂਰਖ ।
ਨਿਸਤਾਰੇ = ਨਿਸਤਾਰਿ, ਪਾਰ ਲੰਘਾ ।੩ ।
ਸਹਜੁ = ਆਤਮਕ ਅਡੋਲਤਾ ।
ਮਨਿ = ਮਨ ਵਿਚ ।
ਘਰਿ = ਹਿਰਦੇ = ਘਰ ਵਿਚ ।
ਸੋਹਿਲਾ = ਸਿਫ਼ਤਿ = ਸਾਲਾਹ ਦਾ ਗੀਤ, ਖ਼ੁਸ਼ੀ ਦਾ ਗੀਤ ।
ਪ੍ਰਭੁ = ਹੇ ਪ੍ਰਭੂ !
ਨਾਨਕੁ ਮੰਗੈ = ਨਾਨਕ ਮੰਗਦਾ ਹੈ {ਨਾਨਕ—ਹੇ ਨਾਨਕ} ।
ਜਿਨ = ਜਿਨ੍ਹਾਂ ਨੇ {ਲਫ਼ਜ਼ ‘ਜਿਨ’ ਬਹੁ-ਵਚਨ ਹੈ, ਲਫ਼ਜ਼ ‘ਜਿਨਿ’ ਇਕ-ਵਚਨ ਹੈ} ।੪ ।
ਮਹਲਾ ੪ ਚਉਥਾ =

ਪੰਡਿਤ ਸ਼ਾਸਤਰ ਸਿਮਿ੍ਰਤੀਆਂ (ਆਦਿਕ ਧਰਮ ਪੁਸਤਕ) ਪੜ੍ਹਦਾ ਹੈ (ਤੇ ਇਸ ਵਿਦਵਤਾ ਦਾ ਫ਼ਖ਼ਰ ਕਰਦਾ ਹੈ), ਜੋਗੀ (ਆਪਣੇ ਗੁਰੂ) ਗੋਰਖ (ਦੇ ਨਾਮ ਦਾ ਜਾਪ) ਕਰਦਾ ਹੈ (ਤੇ ਉਸ ਦੀਆਂ ਦੱਸੀਆਂ ਸਮਾਧੀਆਂਆਦਿਕ ਨੂੰ ਆਤਮਕ ਜੀਵਨ ਦੀ ਟੇਕ ਬਣਾਈ ਬੈਠਾ ਹੈ), ਪਰ ਮੈਂ ਮੂਰਖ ਨੇ (ਪੰਡਿਤਾਂ ਤੇ ਜੋਗੀਆਂ ਦੇ ਭਾਣੇ ਮੂਰਖ ਨੇ) ਪਰਮਾਤਮਾ ਦੇ ਨਾਮ ਦਾ ਜਪ ਕਰਨਾ ਹੀ (ਆਪਣੇ ਗੁਰੂ ਪਾਸੋਂ) ਸਿੱਖਿਆ ਹੈ ।੧ ।
ਹੇ ਮੇਰੇ ਰਾਮ! (ਕਿਸੇ ਨੂੰ ਧਰਮ-ਪੁਸਤਕਾਂ ਦੀ ਵਿੱਦਿਆ ਦਾ ਫ਼ਖ਼ਰ, ਕਿਸੇ ਨੂੰ ਸਮਾਧੀਆਂ ਦਾ ਸਹਾਰਾ, ਪਰ) ਮੈਨੂੰ ਸਮਝ ਨਹੀਂ ਆਉਂਦੀ (ਕਿ ਜੇ ਮੈਂ ਤੇਰਾ ਨਾਮ ਭੁਲਾ ਦਿਆਂ ਤਾਂ) ਮੇਰੀ ਕਿਹੋ ਜਿਹੀ ਆਤਮਕ ਦਸ਼ਾ ਹੋ ਜਾਇਗੀ ।
(ਹੇ ਰਾਮ! ਮੈਂ ਤਾਂ ਆਪਣੇ ਮਨ ਨੂੰ ਇਹੀ ਸਮਝਾਂਦਾ ਹਾਂ—) ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰ (ਤੇ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾ, (ਪਰਮਾਤਮਾ ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਬੇੜੀ ਹੈ ।੧।ਰਹਾਉ ।
ਸੰਨਿਆਸੀ ਨੇ ਸੁਆਹ ਮਲ ਕੇ ਆਪਣੇ ਸਰੀਰ ਨੂੰ ਸਵਾਰਿਆ ਹੋਇਆ ਹੈ, ਉਸ ਨੇ ਪਰਾਈ ਇਸਤ੍ਰੀ ਦਾ ਤਿਆਗ ਕਰ ਕੇ ਬ੍ਰਹਮ ਚਰਜ ਧਾਰਨ ਕੀਤਾ ਹੋਇਆ ਹੈ (ਉਸ ਨੇ ਨਿਰੇ ਬ੍ਰਹਮ ਚਰਜ ਨੂੰ ਆਪਣੇ ਆਤਮਕ ਜੀਵਨ ਦਾ ਸਹਾਰਾ ਬਣਾਇਆ ਹੋਇਆ ਹੈ, ਉਸ ਦੀਆਂ ਨਿਗਾਹਾਂ ਵਿਚ ਮੇਰੇ ਵਰਗਾ ਗਿ੍ਰਹਸਤੀ ਮੂਰਖ ਹੈ, ਪਰ) ਹੇ ਹਰੀ! ਮੈਂ ਮੂਰਖ ਨੂੰ ਤੇਰੇ ਨਾਮ ਦਾ ਹੀ ਆਸਰਾ ਹੈ ।੨ ।
(ਸਿਮਿ੍ਰਤੀਆਂ ਦੇ ਧਰਮ ਅਨੁਸਾਰ) ਖਤ੍ਰੀ (ਸੂਰਮਤਾ ਦੇ) ਕੰਮ ਕਰਦਾ ਹੈ ਤੇ ਸੂਰਮਤਾ ਦਾ ਨਾਮਣਾ ਖੱਟਦਾ ਹੈ (ਉਹ ਇਸੇ ਨੂੰ ਹੀ ਜੀਵਨ-ਨਿਸ਼ਾਨਾ ਸਮਝਦਾ ਹੈ), ਸ਼ੂਦਰ ਦੂਜਿਆਂ ਦੀ ਸੇਵਾ ਕਰਦਾ ਹੈ, ਵੈਸ਼ ਭੀ (ਵਣਜ ਆਦਿਕ) ਕਿਰਤ ਕਰਦਾ ਹੈ (ਸ਼ੂਦਰ ਭੀ ਤੇ ਵੈਸ਼ ਭੀ ਆਪੋ ਆਪਣੀ ਕਿਰਤ ਵਿਚ ਮਗਨ ਹੈ, ਪਰ ਮੈਂ ਨਿਰੀ ਕਿਰਤ ਨੂੰ ਜੀਵਨ-ਮਨੋਰਥ ਨਹੀਂ ਮੰਨਦਾ, ਇਹਨਾਂ ਦੀਆਂ ਨਜ਼ਰਾਂ ਵਿਚ) ਮੈਂ ਮੂਰਖ ਹਾਂ (ਪਰ ਮੈਨੂੰ ਯਕੀਨ ਹੈ ਕਿ) ਪਰਮਾਤਮਾ ਦਾ ਨਾਮ (ਹੀ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚਾਂਦਾ ਹੈ ।੩ ।
(ਪਰ, ਹੇ ਪ੍ਰਭੂ!) ਇਹ ਸਾਰੀ ਸਿ੍ਰਸ਼ਟੀ ਤੇਰੀ ਰਚੀ ਹੋਈ ਹੈ, (ਸਭ ਜੀਵਾਂ ਵਿਚ) ਤੂੰ ਆਪ ਹੀ ਵਿਆਪਕ ਹੈਂ (ਜੋ ਕੁਝ ਤੂੰ ਸੁਝਾਉਂਦਾ ਹੈਂ ਉਹੀ ਇਹਨਾਂ ਨੂੰ ਸੁੱਝਦਾ ਹੈ) ।
ਹੇ ਨਾਨਕ! (ਜਿਸ ਕਿਸੇ ਉਤੇ ਪ੍ਰਭੂ ਮਿਹਰ ਕਰਦਾ ਹੈ ਉਸ ਨੂੰ) ਗੁਰੂ ਦੀ ਸਰਨ ਪਾ ਕੇ (ਆਪਣੇ ਨਾਮ ਦੀ) ਵਡਿਆਈ ਬਖ਼ਸ਼ਦਾ ਹੈ ।
(ਇਹਨਾਂ ਲੋਕਾਂ ਦੇ ਭਾਣੇ ਮੈਂ ਅੰਨ੍ਹਾ ਹਾਂ, ਪਰ) ਮੈਂ ਅੰਨ੍ਹੇ ਨੇ ਪਰਮਾਤਮਾ ਦੇ ਨਾਮ ਦਾ ਆਸਰਾ ਲਿਆ ਹੋਇਆ ਹੈ ।੪।੧।੩੯ ।