ਗਉੜੀ ਗੁਆਰੇਰੀ ਮਹਲਾ ੪ ॥
ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥
ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥
ਤਿਉ ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛਡਾਇ ॥੧॥
ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ ॥
ਗੁਰ ਸਤਿਗੁਰ ਸੇਵਾ ਹਰਿ ਲਾਇ ਹਮ ਕਾਮ ॥੧॥ ਰਹਾਉ ॥
ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ ॥
ਧਨੁ ਖਟੈ ਆਸਾ ਕਰੈ ਮਾਇਆ ਮੋਹੁ ਵਧਾਵੈ ॥
ਤਿਉ ਹਰਿ ਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥੨॥
ਬਿਖੁ ਸੰਚੈ ਹਟਵਾਣੀਆ ਬਹਿ ਹਾਟਿ ਕਮਾਇ ॥
ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ ॥
ਤਿਉ ਹਰਿ ਜਨਿ ਹਰਿ ਧਨੁ ਸੰਚਿਆ ਹਰਿ ਖਰਚੁ ਲੈ ਜਾਇ ॥੩॥
ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ ॥
ਗੁਰਮਤੀ ਸੋ ਜਨੁ ਤਰੈ ਜੋ ਦਾਸਨਿ ਦਾਸ ॥
ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸ ॥੪॥੩॥੯॥੪੭॥
Sahib Singh
ਕਿਰਸਾਣੀ = ਖੇਤੀ ਦਾ ਕੰਮ ।
ਲੋਚੈ = ਤਾਂਘ ਕਰਦਾ ਹੈ ।
ਜੀਉ ਲਾਇ = ਜੀ ਲਾ ਕੇ, ਮਿਹਨਤ ਨਾਲ ।
ਜੋਤੈ = ਜੋਂਦਾ ਹੈ ।
ਅੰਤਿ = ਅੰਤ ਵਿਚ ।੧ ।
ਗਤਿ = ਮੁਕਤੀ, ਉੱਚੀ ਆਤਮਕ ਅਵਸਥਾ ।੧।ਰਹਾਉ ।
ਤੁਰੇ = ਘੋੜੇ ।
ਧਾਵੈ = ਦੌੜਦਾ ਹੈ, ਜਾਂਦਾ ਹੈ ।
ਬੋਲਿ = ਬੋਲ ਕੇ ।੨ ।
ਬਿਖੁ = (ਮਾਇਆ = ) ਜ਼ਹਰ ।
ਸੰਚੈ = ਇਕੱਠਾ ਕਰਦਾ ਹੈ ।
ਹਾਟਿ = ਹੱਟੀ ਵਿਚ ।
ਹਰਿ ਜਨਿ = ਹਰਿ ਦੇ ਜਨ ਨੇ ।੩ ।
ਕੁਟੰਬੁ = ਪਰਵਾਰ, ਢੇਰ, ਖਿਲਾਰਾ ।
ਭਾਇ ਦੂਜੈ = ਮਾਇਆ ਦੇ ਮੋਹ ਵਿਚ, ਹੋਰ ਹੋਰ ਪਿਆਰ ਵਿਚ ।
ਫਾਸ = ਫਾਹੀ ।
ਜਨਿ ਨਾਨਕਿ = ਦਾਸ ਨਾਨਕ ਨੇ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਪਰਗਾਸ = ਆਤਮਕ ਚਾਨਣ ।੪ ।

ਹੇ ਮੇਰੇ ਰਾਮ! ਮੈਨੂੰ ਮੂਰਖ ਨੂੰ ਉੱਚੀ ਆਤਮਕ ਅਵਸਥਾ ਬਖ਼ਸ਼, ਮੈਨੂੰ ਗੁਰੂ ਦੇ ਸੇਵਾ ਦੇ ਕੰਮ ਵਿਚ ਜੋੜ ।੧।ਰਹਾਉ ।
ਕਿਸਾਨ ਖੇਤੀ ਦਾ ਕੰਮ ਜੀ ਲਾ ਕੇ (ਪੂਰੀ ਮਿਹਨਤ ਨਾਲ) ਕਰਦਾ ਹੈ, ਹਲ ਵਾਹੁੰਦਾ ਹੈ ਉੱਦਮ ਕਰਦਾ ਹੈ ਤੇ ਤਾਂਘ ਕਰਦਾ ਹੈ (ਕਿ ਫ਼ਸਲ ਚੰਗਾ ਲੱਗੇ, ਤਾਂ ਜੁ) ਮੇਰਾ ਪੁੱਤਰ ਖਾਏ ਮੇਰੀ ਧੀ ਖਾਏ ।
ਇਸੇ ਤ੍ਰਹਾਂ ਪਰਮਾਤਮਾ ਦਾ ਦਾਸ ਪਰਮਾਤਮਾ ਦੇ ਨਾਮ ਦਾ ਜਾਪ ਕਰਦਾ ਹੈ (ਜਿਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਅੰਤ ਵੇਲੇ (ਜਦੋਂ ਹੋਰ ਕੋਈ ਸਾਥੀ ਨਹੀਂ ਰਹਿ ਜਾਂਦਾ) ਪਰਮਾਤਮਾ ਉਸ ਨੂੰ (ਮੋਹ ਆਦਿਕ ਦੇ ਪੰਜੇ ਤੋਂ) ਛੁਡਾਂਦਾ ਹੈ ।੧।ਸੌਦਾਗਰ ਸੌਦਾਗਰੀ ਕਰਨ ਵਾਸਤੇ ਘੋੜੇ ਲੈ ਕੇ ਤੁਰ ਪੈਂਦਾ ਹੈ (ਸੌਦਾਗਰੀ ਵਿਚ ਉਹ) ਧਨ ਖੱਟਦਾ ਹੈ (ਹੋਰ ਧਨ ਦੀ) ਆਸ ਕਰਦਾ ਹੈ (ਜਿਉਂ ਜਿਉਂ ਕਮਾਈ ਕਰਦਾ ਹੈ ਤਿਉਂ ਤਿਉਂ) ਮਾਇਆ ਦਾ ਮੋਹ ਵਧਾਂਦਾ ਜਾਂਦਾ ਹੈ ।
ਇਸੇ ਤ੍ਰਹਾਂ ਪਰਮਾਤਮਾ ਦਾ ਦਾਸ ਪਰਮਾਤਮਾ ਦਾ ਨਾਮ ਸਿਮਰਦਾ ਹੈ, ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣਦਾ ਹੈ ।੨ ।
ਦੁਕਾਨਦਾਰ ਦੁਕਾਨ ਵਿਚ ਬੈਠ ਕੇ ਦੁਕਾਨ ਦਾ ਕੰਮ ਕਰਦਾ ਹੈ ਤੇ (ਮਾਇਆ) ਇਕੱਠੀ ਕਰਦਾ ਹੈ (ਜੋ ਉਸ ਦੇ ਆਤਮਕ ਜੀਵਨ ਵਾਸਤੇ) ਜ਼ਹਰ (ਦਾ ਕੰਮ ਕਰਦੀ ਜਾਂਦੀ) ਹੈ (ਕਿਉਂਕਿ ਇਹ ਤਾਂ ਨਿਰਾ) ਮੋਹ ਦਾ ਝੂਠਾ ਖਿਲਾਰਾ ਹੈ, ਝੂਠ ਦਾ ਪਸਾਰਾ ਹੈ (ਜਿਉਂ ਜਿਉਂ ਇਸ ਵਿਚ ਵਧੀਕ ਰੁੱਝਦਾ ਹੈ ਤਿਉਂ ਤਿਉਂ) ਇਸ ਨਾਸਵੰਤ ਦੇ ਮੋਹ ਵਿਚ ਫਸਦਾ ਜਾਂਦਾ ਹੈ ।
ਇਸੇ ਤ੍ਰਹਾਂ ਪਰਮਾਤਮਾ ਦੇ ਦਾਸ ਨੇ (ਭੀ) ਧਨ ਇਕੱਠਾ ਕੀਤਾ ਹੁੰਦਾ ਹੈ ਪਰ ਉਹ ਹਰਿ-ਨਾਮ ਦਾ ਧਨ ਹੈ, ਇਹ ਨਾਮ-ਧਨ ਉਹ ਆਪਣੀ ਜ਼ਿੰਦਗੀ ਦੇ ਸਫ਼ਰ ਵਾਸਤੇ ਖ਼ਰਚ (ਦੇ ਤੌਰ ਤੇ) ਲੈ ਜਾਂਦਾ ਹੈ ।੩ ।
ਮਾਇਆ ਦੇ ਮੋਹ ਦਾ ਇਹ ਖਿਲਾਰਾ (ਤਾਂ) ਮਾਇਆ ਦੇ ਮੋਹ ਵਿਚ ਫਸਾਣ ਲਈ ਫਾਹੀ ਹੈ ।
ਇਸ ਵਿਚੋਂ ਉਹ ਮਨੁੱਖ ਪਾਰ ਲੰਘਦਾ ਹੈ, ਜੇਹੜਾ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੇ ਦਾਸਾਂ ਦਾ ਦਾਸ ਬਣਦਾ ਹੈ ।
ਦਾਸ ਨਾਨਕ ਨੇ (ਭੀ) ਗੁਰੂ ਦੀ ਸਰਨ ਪੈ ਕੇ (ਆਤਮਕ ਜੀਵਨ ਵਾਸਤੇ) ਚਾਨਣ ਹਾਸਲ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ।੪।੩।੯।੪੭ ।