ਗਉੜੀ ਬੈਰਾਗਣਿ ਮਹਲਾ ੪ ॥
ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥
ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥
ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥
ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥
ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥
ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥
ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥
ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥
ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥
ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥
ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥
ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥
ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥
ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥
Sahib Singh
ਮਨਿ = ਮਨ ਵਿਚ ।
ਚਿਤਿ = ਚਿਤ ਵਿਚ ।
ਹਰਿ = ਹੇ ਹਰੀ !
ਦੇਖਾ = ਦੇਖਾਂ, ਮੈਂ ਵੇਖਾਂ ।
ਜਿਨਿ = ਜਿਸ (ਹਰੀ) ਨੇ ।੧ ।
ਦੁਆਰਿ = ਦਰ ਤੇ ।
ਮਤੁ = ਸ਼ਾਇਦ ।੧।ਰਹਾਉ ।
ਗਣਤ ਨ ਆਵੈ = ਗਿਣਤੀ ਕੀਤੀ ਨਹੀਂ ਜਾ ਸਕਦੀ ।੨ ।
ਕਹਾ = ਕਹਾਂ, ਮੈਂ ਆਖਾਂ ।
ਗੁਰੁ ਬੋਲਹ = ਅਸੀ ‘ਗੁਰੂ ਗੁਰੂ’ ਬੋਲਦੇ ਹਾਂ ।
ਬਿਸਮੁ = ਅਸਚਰਜ ਆਤਮਕ ਹਾਲਤ ।
ਸਤਿਗੁਰਿ = ਸਤਿਗੁਰ ਨੇ ।
ਬੰਧਪੁ = ਰਿਸ਼ਤੇਦਾਰ ।
ਸਖਾ = ਮਿੱਤਰ ।੩ ।
ਬਿਧਿ = ਹਾਲਤ ।
ਸਾ ਬਿਧਿ = ਉਹ ਹਾਲਤ ।
ਕੀਰੇ = ਕੀੜੇ ।
ਥਾਪੇ = ਥਾਪਨਾ ਦਿੱਤੀ, ਵਡਿਆਈ ਦਿੱਤੀ ।
ਕੇਰਾ = ਦਾ ।
ਸਭਿ = ਸਾਰੇ ।੪ ।

ਹੇ ਮੇਰੇ ਮਨ! ਮੈਂ ਪਾਪੀ ਤੇਰੀ ਸਰਨ ਆਇਆ ਹਾਂ, ਤੇਰੇ ਦਰ ਤੇ ਆ ਡਿੱਗਾ ਹਾਂ ਕਿ ਸ਼ਾਇਦ (ਇਸ ਤ੍ਰਹਾਂ) ਤੂੰ ਆਪਣੀ ਮਿਹਰ ਕਰ ਕੇ ਮੈਨੂੰ ਗੁਣ-ਹੀਨ ਨੂੰ ਆਪਣੇ ਚਰਨਾਂ ਵਿਚ ਜੋੜ ਲਏਂ ।੧।ਰਹਾਉ ।
ਹੇ ਹਰੀ! ਮੇਰੇ ਮਨ ਵਿਚ ਚਿੱਤ ਵਿਚ ਸਦਾ ਇਹ ਆਸ ਰਹਿੰਦੀ ਹੈ ਕਿ ਮੈਂ ਕਿਸੇ ਤ੍ਰਹਾਂ ਤੇਰਾ ਦਰਸਨ ਕਰ ਸਕਾਂ ।
(ਹੇ ਭਾਈ!) ਜਿਸ ਹਰੀ ਨੇ ਮੇਰੇ ਅੰਦਰ ਆਪਣਾ ਪਿਆਰ ਪੈਦਾ ਕੀਤਾ ਹੈ ਉਹੀ ਜਾਣਦਾ ਹੈ, ਮੈਨੂੰ ਆਪਣੇ ਮਨ ਵਿਚ ਚਿੱਤ ਵਿਚ ਹਰੀ ਬਹੁਤ ਪਿਆਰਾ ਲੱਗ ਰਿਹਾ ਹੈ ।
ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਮੇਰਾ ਵਿੱਛੁੜਿਆ ਹੋਇਆ ਸਿਰਜਣਹਾਰ ਹਰੀ ਮਿਲਾ ਦਿੱਤਾ ਹੈ ।੧ ।
ਹੇ ਹਰੀ! ਮੇਰੇ ਅੰਦਰ ਬੇਅੰਤ ਅਉਗਣ ਹਨ, ਗਿਣੇ ਨਹੀਂ ਜਾ ਸਕਦੇ, ਮੈਂ ਮੁੜ ਮੁੜ ਅੌਗਣ ਕਰਦਾ ਹਾਂ ।
ਤੂੰ ਗੁਣਾਂ ਦਾ ਮਾਲਕ ਹੈਂ, ਦਇਆ ਦਾ ਘਰ ਹੈਂ ਜਦੋਂ ਤੇਰੀ ਰਜ਼ਾ ਹੁੰਦੀ ਹੈ ਤੂੰ ਆਪ ਹੀ ਬਖ਼ਸ਼ ਲੈਂਦਾ ਹੈਂ ।
(ਹੇ ਭਾਈ!) ਸਾਡੇ ਵਰਗੇ ਪਾਪੀਆਂ ਨੂੰ ਹਰੀ ਗੁਰੂ ਦੀ ਸੰਗਤਿ ਵਿਚ ਰੱਖਦਾ ਹੈ, ਉਪਦੇਸ਼ ਦੇਂਦਾ ਹੈ, ਤੇ ਉਸ ਦਾ ਨਾਮ ਵਿਕਾਰਾਂ ਤੋਂ ਖ਼ਲਾਸੀ ਕਰਾ ਦੇਂਦਾ ਹੈ ।੨ ।
ਹੇ ਮੇਰੇ ਸਤਿਗੁਰੂ! ਮੈਂ ਤੇਰੇ ਗੁਣ ਕੀਹ ਕੀਹ ਦੱਸਾਂ ?
ਜਦੋਂ ਮੈਂ ‘ਗੁਰੂ ਗੁਰੂ’ ਜਪਦਾ ਹਾਂ, ਮੇਰੀ ਅਸਚਰਜ ਆਤਮਕ ਹਾਲਤ ਬਣ ਜਾਂਦੀ ਹੈ ।
ਸਾਡੇ ਵਰਗੇ ਪਾਪੀਆਂ ਨੂੰ ਜਿਵੇਂ ਸਤਿਗੁਰੂ ਨੇ ਰੱਖ ਲਿਆ ਹੈ (ਵਿਕਾਰਾਂ ਦੇ ਪੰਜੇ ਤੋਂ) ਛੁਡਾ ਲਿਆ ਹੈ ਹੋਰ ਕੌਣ (ਇਸ ਤ੍ਰਹਾਂ) ਰੱਖ ਸਕਦਾ ਹੈ ?
ਹੇ ਹਰੀ! ਤੂੰ ਹੀ ਮੇਰਾ ਗੁਰੂ ਹੈਂ, ਮੇਰਾ ਪਿਤਾ ਹੈਂ, ਮੇਰਾ ਰਿਸ਼ਤੇਦਾਰ ਹੈਂ, ਮੇਰਾ ਮਿੱਤਰ ਹੈਂ ।੩ ।
ਹੇ ਮੇਰੇ ਸਤਿਗੁਰੂ! ਹੇ ਮੇਰੇ ਹਰੀ! ਜੇਹੜੀ ਮੇਰੀ ਹਾਲਤ ਹੁੰਦੀ ਸੀ ਉਹ ਹਾਲਤ ਤੂੰ ਆਪ ਹੀ ਜਾਣਦਾ ਹੈਂ ।
ਮੈਂ ਰੁਲਦਾ ਫਿਰਦਾ ਸਾਂ ਕੋਈ ਮੇਰੀ ਵਾਤ ਨਹੀਂ ਸੀ ਪੁੱਛਦਾ ਤੂੰ ਮੈਨੂੰ ਕੀੜੇ ਨੂੰ ਗੁਰੂ ਸਤਿਗੁਰੂ ਦੇ ਚਰਨਾਂ ਵਿਚ ਲਿਆ ਕੇ ਵਡਿਆਈ ਬਖ਼ਸ਼ੀ ।
(ਹੇ ਭਾਈ!) ਦਾਸ ਨਾਨਕ ਦਾ ਗੁਰੂ ਧੰਨ ਹੈ ਧੰਨ ਹੈ ਜਿਸ (ਗੁਰੂ) ਨੂੰ ਮਿਲ ਕੇ ਮੇਰੇ ਸਾਰੇ ਸੋਗ ਮੁੱਕ ਗਏ ਮੇਰੇ ਸਾਰੇ ਕਲੇਸ਼ ਦੂਰ ਹੋ ਗਏ ।੪।੫।੧੧।੪੯ ।