ਗਉੜੀ ਬੈਰਾਗਣਿ ਮਹਲਾ ੪ ॥
ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥
ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥
ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥
ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥
ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥
ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥
ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥
ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥
ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥
ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥
ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥
ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥
ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥
ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥
Sahib Singh
ਕੰਚਨ = ਸੋਨਾ ।
ਜੀਉ = ਜਿੰਦ, ਮਨ ।
ਅਨ ਰਸਿ = ਹੋਰ ਹੋਰ (ਪਦਾਰਥਾਂ ਦੇ) ਰਸ ਵਿਚ ।
ਚਿਤਿ = ਚਿੱਤ ਵਿਚ ।
ਛੂਟਾ = ਛੂਟਾਂ, ਮੈਂ (ਇਸ ਮੋਹ ਵਿਚੋਂ) ਨਿਕਲਾਂ ।੧ ।
ਕਰਮ = ਕੰਮ ।
ਸਭਿ = ਸਾਰੇ ।੧।ਰਹਾਉ ।
ਢੰਗੁ = ਸੁਚੱਜ ।
ਬੋਲਹ = ਅਸੀ ਬੋਲੀਏ ।
ਬਿਹੂਨ = ਸੱਖਣੇ ।
ਸੰਗਿ = ਸੰਗਤਿ ਵਿਚ ।
ਪੁੰਨੁ = ਨੇਕੀ ।
ਕੇਰਾ = ਦਾ ।੨ ।
ਜੀਉ = ਜਿੰਦ ।
ਪਿੰਡੁ = ਸਰੀਰ ।
ਕਉ = ਵਾਸਤੇ ।
ਅਨਿ = ਅਨਿਕ, ਅਨੇਕਾਂ ।
ਜਿਨਿ = ਜਿਸ ਨੇ ।
ਹਉ = ਮੈਂ ।੩ ।
ਕਰਹ = ਕਰੀਏ ।
ਤੁਮ = ਤੁਮਾਰਾ, ਤੇਰਾ ।
ਹਾਟਿ = ਹੱਟੀ ਵਿਚੋਂ, ਮੰਡੀ ਵਿਚ ।
ਗੁਲਮ ਗੁਲਾਮੀ = ਗ਼ੁਲਾਮਾਂ ਦਾ ਗ਼ੁਲਾਮ ।੪ ।

ਹੇ ਮੇਰੇ ਰਾਮ! ਮੇਰੇ ਹਰੀ! ਮੇਰੇ ਇਹ ਨੀਚ ਕੰਮ ਹਨ ।
ਪਰ ਤੂੰ ਗੁਣਾਂ ਦਾ ਮਾਲਕ ਹੈਂ, ਤੂੰ ਦਇਆ ਦਾ ਘਰ ਹੈਂ, ਮਿਹਰ ਕਰ ਤੇ ਮੇਰੇ ਸਾਰੇ ਅਉਗਣ ਬਖ਼ਸ਼ ।੧।ਰਹਾਉ ।
ਮੇਰੀ ਜਿੰਦ ਸੋਨੇ (ਦੇ ਮੋਹ) ਵਿਚ ਇਸਤ੍ਰੀ (ਦੇ ਮੋਹ) ਵਿਚ ਫਸੀ ਹੋਈ ਹੈ, ਮਾਇਆ ਦਾ ਮੋਹ ਮੈਨੂੰ ਮਿੱਠਾ ਲੱਗ ਰਿਹਾ ਹੈ ।
ਘਰ, ਪੱਕੇ ਮਹਲ ਘੋੜੇ (ਵੇਖ ਵੇਖ ਕੇ) ਮੈਨੂੰ ਚਾਉ ਚੜ੍ਹਦਾ ਹੈ, ਮੇਰਾ ਮਨ ਹੋਰ ਹੋਰ (ਪਦਾਰਥਾਂ ਦੇ) ਰਸ ਵਿਚ ਲੱਗਾ ਹੋਇਆ ਹੈ ।
ਹੇ ਮੇਰੇ ਹਰੀ! ਹੇ ਮੇਰੇ ਰਾਜਨ! (ਤੂੰ) ਪਰਮਾਤਮਾ ਕਦੇ ਮੇਰੇ ਚਿੱਤ ਵਿਚ ਨਹੀਂ ਆਉਂਦਾ ।
ਮੈਂ (ਇਸ ਮੋਹ ਵਿਚੋਂ) ਕਿਵੇਂ ਨਿਕਲਾਂ ?
।੧ ।
ਨਾਹ ਮੇਰਾ (ਸੁੰਦਰ) ਰੂਪ ਹੈ, ਨਾਹ ਮੇਰੀ ਉੱਚੀ ਜਾਤਿ ਹੈ, ਨਾਹ ਮੇਰੇ ਵਿਚ ਕੋਈ ਸੁਚੱਜ ਹੈ ।
ਹੇ ਪ੍ਰਭੂ! ਮੈਂ ਗੁਣਾਂ ਤੋਂ ਸੱਖਣਾ ਹਾਂ, ਮੈਂ ਤੇਰਾ ਨਾਮ ਨਹੀਂ ਜਪਿਆ, ਮੈਂ ਕੇਹੜਾ ਮੂੰਹ ਲੈ ਕੇ (ਤੇਰੇ ਸਾਹਮਣੇ) ਗੱਲ ਕਰਨ ਜੋਗਾ ਹਾਂ ?
ਇਹ ਸਤਿਗੁਰੂ ਦੀ ਮਿਹਰ ਹੋਈ ਹੈ ਕਿ ਮੈਂ ਪਾਪੀ ਗੁਰੂ ਦੀ ਸੰਗਤਿ ਵਿਚ ਰਹਿ ਕੇ (ਪਾਪਾਂ ਤੋਂ) ਬਚ ਗਿਆ ਹਾਂ ।੨ ।
ਇਹ ਜਿੰਦ ਇਹ ਸਰੀਰ ਇਹ ਮੂੰਹ ਇਹ ਨੱਕ ਆਦਿਕ ਅੰਗ ਇਹ ਸਭ ਕੁਝ ਪਰਮਾਤਮਾ ਨੇ ਮੈਨੂੰ ਦਿੱਤਾ ਹੈ, ਪਾਣੀ (ਹਵਾ ਅੱਗ ਆਦਿਕ) ਮੈਨੂੰ ਉਸ ਨੇ ਵਰਤਣ ਲਈ ਦਿੱਤੇ ਹਨ ।
ਉਸ ਨੇ ਮੈਨੂੰ ਅੰਨ ਖਾਣ ਨੂੰ ਦਿੱਤਾ ਹੈ,ਕੱਪੜਾ ਪਹਿਨਣ ਨੂੰ ਦਿੱਤਾ ਹੈ, ਹੋਰ ਅਨੇਕਾਂ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ ਹਨ ।
ਪਰ ਜਿਸ ਪਰਮਾਤਮਾ ਨੇ ਇਹ ਸਾਰੇ ਪਦਾਰਥ ਦਿੱਤੇ ਹਨ, ਉਹ ਮੈਨੂੰ ਕਦੇ ਚੇਤੇ ਭੀ ਨਹੀਂ ਆਉਂਦਾ ਹੈ ।
ਮੈਂ (ਮੂਰਖ-) ਪਸ਼ੂ ਆਪਣੇ ਆਪ ਨੂੰ ਵੱਡਾ ਕਰ ਕੇ ਜਾਣਦਾ ਹਾਂ ।੩ ।
(ਹੇ ਪ੍ਰਭੂ! ਸਾਡੇ ਜੀਵਾਂ ਦੇ ਵੱਸ ਭੀ ਕੀਹ ਹੈ ?
ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਕੀਤਾ ਹੋ ਰਿਹਾ ਹੈ, ਤੂੰ ਹਰੇਕ ਜੀਵ ਦੇ ਦਿਲ ਦੀ ਜਾਣਦਾ ਹੈਂ ।
ਅਸੀ ਨਿਮਾਣੇ ਜੀਵ (ਤੈਥੋਂ ਆਕੀ ਹੋ ਕੇ) ਕੀਹ ਕਰ ਸਕਦੇ ਹਾਂ ?
ਹੇ ਸੁਆਮੀ! ਇਹ ਸਾਰਾ ਤੇਰਾ ਹੀ ਖੇਲ ਹੋ ਰਿਹਾ ਹੈ ।
(ਜਿਵੇਂ ਕੋਈ ਗ਼ੁਲਾਮ ਮੰਡੀ ਵਿਚੋਂ ਖ਼ਰੀਦਿਆ ਜਾਂਦਾ ਹੈ, ਤਿਵੇਂ) ਇਹ ਤੇਰਾ ਦਾਸ ਨਾਨਕ (ਤੇਰੀ ਸਾਧ-ਸੰਗਤਿ) ਹੱਟੀ ਵਿਚ (ਤੇਰੇ ਸੋਹਣੇ ਨਾਮ ਤੋਂ) ਵਿਕਿਆ ਹੋਇਆ ਹੈ, ਤੇਰੇ ਗ਼ੁਲਾਮਾਂ ਦਾ ਗ਼ੁਲਾਮ ਹੈ ।੪।੬।੧੨।੫੦ ।