ਗਉੜੀ ਬੈਰਾਗਣਿ ਮਹਲਾ ੪ ॥
ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥
ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥
ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥
ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥
ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ ॥
ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥
ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥
ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥
ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥
ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥
ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥
ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥
ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥
ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥
Sahib Singh
ਜਨਨੀ = ਮਾਂ ।
ਜਣਿ = ਜੰਮ ਕੇ, ਜਨਮ ਦੇ ਕੇ ।
ਨਦਰਿ ਮਝਾਰਿ = ਨਜ਼ਰ ਹੇਠ ।
ਮੁਖਿ = ਮੂੰਹ ਵਿਚ ।
ਦੇ = ਦੇਂਦੀ ਹੈ ।
ਗਿਰਾਸੁ = ਗਿਰਾਹੀ ।
ਪੋਚਾਰਿ = ਪੁਚਕਾਰ ਕੇ, ਪਿਆਰ ਕਰ ਕੇ ।
ਸਿਖ ਰਾਖਤਾ = ਸਿੱਖਾਂ ਨੂੰ ਰੱਖਦਾ ਹੈ ।
ਪਿਆਰਿ = ਪਿਆਰ ਨਾਲ ।੧ ।
ਰਾਮ = ਹੇ ਰਾਮ !
ਪਾਧਾ = ਪਾਂਧਾ, ਪੜ੍ਹਾਣ ਵਾਲਾ ।
ਜਿਨਿ = ਜਿਸ ਨੇ ।
ਦੇ = ਦੇ ਕੇ ।੧।ਰਹਾਉ ।
ਗਗਨਿ = ਆਕਾਸ਼ ਵਿਚ ।
ਬਾਗੇ = ਬੱਗੇ, ਚਿੱਟੇ ।
ਕਪਰੇ ਵਾਲੀ = ਕੱਪੜਿਆਂ ਵਾਲੀ, ਖੰਭਾਂ ਵਾਲੀ ।
ਬਿਚਿ = ਵਿਚ ।
ਬਚਰੇ = ਨਿੱਕੇ ਨਿੱਕੇ ਬੱਚੇ ।
ਸਾਰਿ = ਸਾਂਭ ਕੇ ।
ਜੀਅ ਨਾਲੀ = ਜਿੰਦ ਨਾਲ ।੨ ।
ਕਾਤੀ ਤੀਸ ਬਤੀਸ = ਤੀਹਾਂ ਬੱਤੀਆਂ (ਦੰਦਾਂ) ਦੀ ਕੈਂਚੀ ।
ਰਸਨਾ = ਜੀਭ ।
ਰਤੁ = ਲਹੂ ।
ਕੇਰੀ = ਦੀ ।
ਵਸਗਤਿ = ਇਖ਼ਤਿਆਰ ਵਿਚ ।
ਪੈਜ = ਇੱਜ਼ਤ ।੩ ।
ਹਾਥਿ = ਹੱਥ ਵਿਚ ।
ਜਰਾ = ਬੁਢੇਪਾ ।
ਮਰਾ = ਮੌਤ ।
ਤਾਪੁ ਸਾਪੁ = ਤਾਪ ਸ੍ਰਾਪ, ਤਾਪ ਆਦਿਕ ।
ਸਿਰਤਿ = ਸਿਰ = ਪੀੜ ।
ਮਨਿ = ਮਨ ਵਿਚ ।
ਚਿਤਿ = ਚਿੱਤ ਵਿਚ ।
ਅੰਤੀ ਅਉਸਰਿ = ਅਖ਼ੀਰਲੇ ਸਮੇ ।੪ ।

ਹੇ ਮੇਰੇ ਰਾਮ! ਹੇ ਹਰੀ! ਹੇ ਪ੍ਰਭੂ! ਅਸੀ ਤੇਰੇ ਅੰਞਾਣ ਬੱਚੇ ਹਾਂ ।
ਸ਼ਾਬਾਸ਼ੇ ਉਪਦੇਸ਼-ਦਾਤੇ ਗੁਰੂ ਸਤਿਗੁਰੂ ਨੂੰ, ਜਿਸ ਨੇ ਹਰਿ-ਨਾਮ ਦਾ ਉਪਦੇਸ਼ ਦੇ ਕੇ ਸਾਨੂੰ ਸਿਆਣੇ ਬਣਾ ਦਿੱਤਾ ਹੈ ।੧।ਰਹਾਉ ।
ਜਿਵੇਂ ਮਾਂ ਪੁੱਤਰ ਨੂੰ ਜਨਮ ਦੇ ਕੇ (ਉਸ ਨੂੰ) ਆਪਣੀ ਨਜ਼ਰ ਹੇਠ ਰੱਖਦੀ ਹੈ ਤੇ ਪਾਲਦੀ ਹੈ (ਘਰ ਵਿਚ) ਅੰਦਰ ਬਾਹਰ (ਕੰਮ ਕਰਦੀ ਹੋਈ ਭੀ) ਖਿਨ ਖਿਨ ਪਿਆਰ ਕਰ ਕੇ (ਉਸ ਪੁੱਤਰ ਦੇ) ਮੂੰਹ ਵਿਚ ਗਿਰਾਹੀ ਦੇਂਦੀ ਰਹਿੰਦੀ ਹੈ ।
ਇਸੇ ਤ੍ਰਹਾਂ ਗੁਰੂ ਸਤਿਗੁਰੂ ਸਿੱਖਾਂ ਨੂੰ ਪਰਮਾਤਮਾ ਦੀ ਪ੍ਰੀਤਿ (ਦੀ ਆਤਮਕ ਖ਼ੁਰਾਕ) ਦੇ ਕੇ ਪਿਆਰ ਨਾਲ ਸੰਭਾਲਦਾ ਹੈ ।੧ ।
ਜਿਵੇਂ ਚਿੱਟੇ ਖੰਭਾਂ ਵਾਲੀ (ਕੂੰਜ) ਆਸਮਾਨ ਵਿਚ ਉੱਡਦੀ ਫਿਰਦੀ ਹੈ, ਪਰ ਉਹ ਪਿੱਛੇ (ਰਹੇ ਹੋਏ ਆਪਣੇ) ਨਿੱਕੇ ਨਿੱਕੇ ਬੱਚਿਆਂ ਵਿਚ ਆਪਣਾ ਚਿੱਤ ਰੱਖਦੀ ਹੈ, ਸਦਾ ਉਹਨਾਂ ਨੂੰ ਆਪਣੇ ਹਿਰਦੇ ਵਿਚ ਸਾਂਭਦੀ ਹੈ ਸੰਭਾਲਦੀ ਹੈ; ਇਸੇ ਤ੍ਰਹਾਂ ਗੁਰੂ ਤੇ ਸਿੱਖ ਦੀ ਪ੍ਰੀਤਿ ਹੈ, ਗੁਰੂ ਆਪਣੇ ਸਿੱਖਾਂ ਨੂੰ ਹਰੀ ਦੀ ਪ੍ਰੀਤਿ ਦੇ ਕੇ ਉਹਨਾਂ ਨੂੰ ਆਪਣੀ ਜਿੰਦ ਦੇ ਨਾਲ ਰੱਖਦਾ ਹੈ ।੨ ।
ਜਿਵੇਂ ਤੀਹਾਂ ਬੱਤੀਆਂ (ਦੰਦਾਂ) ਦੀ ਕੈਂਚੀ ਹੈ (ਉਸ ਕੈਂਚੀ) ਵਿਚ (ਪਰਮਾਤਮਾ) ਮਾਸ ਤੇ ਲਹੂ ਦੀ ਬਣੀ ਹੋਈ ਜੀਭ ਨੂੰ (ਬਚਾ ਕੇ) ਰੱਖਦਾ ਹੈ ।
ਕੋਈ ਮਨੁੱਖ ਪਿਆ ਸਮਝੇ ਕਿ (ਬਚ ਕੇ ਰਹਿਣਾ ਜਾਂ ਬਚਾ ਕੇ ਰੱਖਣਾ) ਮਾਸ ਦੀ ਜੀਭ ਦੇ ਹੱਥ ਵਿਚ ਹੈ ਜਾਂ (ਦੰਦਾਂ ਦੀ) ਕੈਂਚੀ ਦੇ ਵੱਸ ਵਿਚ ਹੈ, ਇਹ ਤਾਂ ਪਰਮਾਤਮਾ ਦੇ ਵੱਸ ਵਿਚ ਹੀ ਹੈ ।
ਇਸੇ ਤ੍ਰਹਾਂ ਲੋਕ ਤਾਂ ਸੰਤ ਜਨਾਂ ਦੀ ਨਿੰਦਾ ਕਰਦੇ ਹਨ, ਪਰ ਪਰਮਾਤਮਾ ਆਪਣੇ ਸੇਵਕਾਂ ਦੀ ਲਾਜ (ਹੀ) ਰੱਖਦਾ ਹੈ ।੩ ।
(ਹੇ ਭਾਈ!) ਮਤਾਂ ਕੋਈ ਸਮਝੋ ਕਿ ਕਿਸੇ ਮਨੁੱਖ ਦੇ ਕੁਝ ਵੱਸ ਵਿਚ ਹੈ ।
ਇਹ ਤਾਂ ਸਭ ਕੁਝ ਪਰਮਾਤਮਾ ਆਪ ਹੀ ਕਰਦਾ ਹੈ ਆਪ ਹੀ ਕਰਾਂਦਾ ਹੈ ।
ਬੁਢੇਪਾ, ਮੌਤ, ਸਿਰ-ਪੀੜ, ਤਾਪ ਆਦਿਕ ਹਰੇਕ (ਦੁਖ-ਕਲੇਸ਼) ਪਰਮਾਤਮਾ ਦੇ ਵੱਸ ਵਿਚ ਹੈ ।
ਪਰਮਾਤਮਾ ਦੇ ਲਾਣ ਤੋਂ ਬਿਨਾ ਕੋਈ ਰੋਗ (ਕਿਸੇ ਜੀਵ ਨੂੰ) ਲੱਗ ਨਹੀਂ ਸਕਦਾ ।
ਹੇ ਦਾਸ ਨਾਨਕ! ਜੇਹੜਾ ਹਰਿ-ਨਾਮ ਅਖ਼ੀਰਲੇ ਸਮੇ (ਜਮ ਆਦਿਕਾਂ ਤੋਂ) ਛੁਡਾ ਲੈਂਦਾ ਹੈ ਉਸ ਨੂੰ ਆਪਣੇ ਮਨ ਵਿਚ ਚਿੱਤ ਵਿਚ ਸਦਾ ਸਿਮਰਦੇ ਰਹੋ ।੪।੭।੧੩।੫੧ ।