ਗਉੜੀ ਬੈਰਾਗਣਿ ਮਹਲਾ ੪ ॥
ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥
ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ ॥੧॥

ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥
ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ ॥

ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥
ਇਛ ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥੨॥

ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥
ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥

ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥
ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥

Sahib Singh
ਮਨਿ = ਮਨ ਵਿਚ ।
ਦੁਬਿਧਾ = ਦੁਚਿੱਤਾ = ਪਨ, ਡਾਵਾਂ-ਡੋਲ ਦਸ਼ਾ ।
ਪਰਮ ਪਦੁ = ਸਭ ਤੋਂ ਉੱਚੀ ਆਤਮਕ ਅਵਸਥਾ ।੧।ਕਿਤੁ ਬਿਧਿ—ਕਿਸ ਤਰੀਕੇ ਨਾਲ ?
ਕਰੀ = ਕਰੀਂ, ਮੈਂ ਕਰਦਾ ਹਾਂ ।
ਕਿਉ = ਕਿਵੇਂ ?
    ।੧।ਰਹਾਉ ।
ਕਰਿ = ਕਰ ਕੇ ।
ਪੁੰਨੀ = ਪੂਰੀ ਹੋ ਗਈ ।
ਕੇਰੀਆ = ਦੀ ।
ਲੇ = ਲੈ ਕੇ ।੨ ।
ਦਿ੍ਰੜਾਵੈ = (ਹਿਰਦੇ ਵਿਚ) ਪੱਕੀ ਕਰ ਦੇਂਦਾ ਹੈ ।
ਤੋਟਾ = ਘਾਟਾ ।
ਮੂਲਿ ਨ = ਬਿਲਕੁਲ ਨਹੀਂ ।
ਆਵਈ = ਆਵੈ, ਆਉਂਦਾ ।੩ ।
ਰਿਦੈ = ਹਿਰਦੇ ਦਾ ।
ਵਿਗਾਸੁ = ਖਿੜਾਉ ।
ਭਾਉ ਦੂਜਾ = ਪ੍ਰਭੂ ਤੋਂ ਬਿਨਾ ਕਿਸੇ ਹੋਰ ਦਾ ਮੋਹ ।
ਗੁਰ ਮਿਲਿ = ਗੁਰੂ ਨੂੰ ਮਿਲ ਕੇ ।
ਉਧਰੈ = (ਵਿਕਾਰਾਂ ਤੋਂ) ਬਚ ਜਾਂਦਾ ਹੈ ।
ਗਾਵਾਹੀ = ਗਾਵਹਿ, ਗਾਂਦੇ ਹਨ ।੪ ।
ਦਇਆਲਿ = ਦਇਆਲ ਨੇ ।
ਪ੍ਰਭਿ = ਪ੍ਰਭੂ ਨੇ ।
ਮਨਿ = ਮਨ ਵਿਚ ।
ਤਨਿ = ਤਨ ਵਿਚ ।
ਮੁਖਿ = ਮੂੰਹ ਵਿਚ ।
ਹਰਿ ਬੋਲੀ = ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ।
ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ ।
ਰੰਗਿ = ਰੰਗ ਵਿਚ ।
ਭੀਨੀ = ਭਿੱਜ ਗਈ ।੧ ।
ਹਉ = ਮੈਂ ।
ਗੋਲੀ = ਦਾਸੀ ।
ਸੇਤੀ = ਨਾਲ ।
ਗੋਲ = ਗੋਲਾ, ਸੇਵਕ ।
ਅਮੋਲੀ = ਬਿਨਾ ਮੁੱਲ ਦਿੱਤਿਆਂ ।੧।ਰਹਾਉ ।
ਬਿਬੇਕੁ = ਪਰਖ ।
ਖੋਜਿ = ਖੋਜ ਕੇ ।
ਦੇਖਿ = ਵੇਖ ।
ਢੰਢੋਲੀ = ਢੰਢੋਲਿ, ਭਾਲ ਕਰ ਕੇ ।
ਸਬਾਈ = ਸਾਰੀ ਸਿ੍ਰਸ਼ਟੀ ਵਿਚ ।
ਨਿਕਟਿ = ਨੇੜੇ ।
ਕੋਲੀ = ਕੋਲ ।੨ ।
ਅਪਰੰਪਰ = ਪਰੇ ਤੋਂ ਪਰੇ ।
ਗੁਰਿ = ਗੁਰੂ ਨੇ ।
ਮੋਲੀ = ਮੁੱਲ ਤੋਂ ।੩ ।
ਤੁਮ ਸਰਣਾਗਤਿ = ਤੇਰੀ ਸਰਨ ਆਇਆ ਹਾਂ ।
ਵਡੋਲੀ = ਵੱਡਾ ।
ਅਨਦਿਨੁ = ਹਰ ਰੋਜ਼ ।
ਵੇਚੋਲੀ = ਵਕੀਲ, ਵਿਛੋਲਾ ।੪ ।
    
Sahib Singh
ਮੈਂ ਆਪਣੇ ਹਰੀ ਦੀ ਪ੍ਰਭੂ ਦੀ ਦਾਸੀ (ਬਣ ਗਈ) ਹਾਂ ।
ਜਦੋਂ ਮੇਰਾ ਮਨ ਪਰਮਾਤਮਾ (ਦੀ ਯਾਦ ਦੇ) ਨਾਲ ਗਿੱਝ ਗਿਆ, ਪਰਮਾਤਮਾ ਨੇ ਸਾਰੇ ਜਗਤ ਨੂੰ ਮੇਰਾ ਬੇ-ਮੁੱਲਾ ਦਾਸ ਬਣਾ ਦਿੱਤਾ ।੧।ਰਹਾਉ ।
ਦਇਆਲ ਹਰਿ-ਪ੍ਰਭੂ ਨੇ ਮੇਰੇ ਉਤੇ ਮਿਹਰ ਕੀਤੀ ਤੇ ਉਸ ਮੇਰੇ ਮਨ ਵਿਚ ਤਨ ਵਿਚ ਮੇਰੇ ਮੂੰਹ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਰੱਖ ਦਿੱਤੀ ।
ਮੇਰੇ ਹਿਰਦੇ ਦੀ ਚੋਲੀ (ਭਾਵ, ਮੇਰਾ ਹਿਰਦਾ) ਪ੍ਰਭੂ-ਨਾਮ ਦੇ ਰੰਗ ਵਿਚ ਭਿੱਜ ਗਈ, ਗੁਰੂ ਦੀ ਸਰਨ ਪੈ ਕੇ ਉਹ ਰੰਗ ਬਹੁਤ ਗੂੜ੍ਹਾ ਹੋ ਗਿਆ ।੧ ।
ਹੇ ਸੰਤ ਜਨ ਭਰਾਵੋ! ਤੁਸੀ ਆਪਣੇ ਹਿਰਦੇ ਵਿਚ ਖੋਜ-ਭਾਲ ਕਰ ਕੇ ਵੇਖ ਕੇ ਵਿਚਾਰ ਕਰੋ (ਤੁਹਾਨੂੰ ਇਹ ਗੱਲ ਪਰਤੱਖ ਦਿੱਸ ਪਏਗੀ ਕਿ ਇਹ ਸਾਰਾ ਜਗਤ) ਪਰਮਾਤਮਾ ਦਾ ਹੀ ਰੂਪ ਹੈ, ਸਾਰੀ ਸਿ੍ਰਸ਼ਟੀ ਵਿਚ ਪਰਮਾਤਮਾ ਦੀ ਹੀ ਜੋਤਿ ਵੱਸ ਰਹੀ ਹੈ ।
ਪਰਮਾਤਮਾ ਹਰੇਕ ਜੀਵ ਦੇ ਨੇੜੇ ਵੱਸਦਾ ਹੈ ਕੋਲ ਵੱਸਦਾ ਹੈ ।੨ ।
ਉਹ ਪਰਮਾਤਮਾ, ਜੋ ਪਰੇ ਤੋਂ ਪਰੇ ਹੈ ਜੋ ਸਰਬ-ਵਿਆਪਕ ਹੈ ਜਿਸ ਦੇ ਗੁਣ-ਸਮੂਹ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ, ਸਾਰੇ ਜਗਤ ਦੇ ਨੇੜੇ ਵੱਸ ਰਿਹਾ ਹੈ ।
ਉਸ ਪਰਮਾਤਮਾ ਨੂੰ ਪੂਰੇ ਗੁਰੂ ਨੇ ਮੇਰੇ ਅੰਦਰ ਪਰਗਟ ਕੀਤਾ ਹੈ, (ਇਸ ਵਾਸਤੇ) ਮੈਂ ਆਪਣਾ ਸਿਰ ਗੁਰੂ ਪਾਸ ਮੁੱਲ ਤੋਂ ਵੇਚ ਦਿੱਤਾ ਹੈ (ਭਾਵ, ਆਪਣਾ ਕੋਈ ਹੱਕ-ਦਾਅਵਾ ਨਹੀਂ ਰੱਖਿਆ ਜਿਵੇਂ ਮੁੱਲ ਲੈ ਕੇ ਵੇਚੀ ਕਿਸੇ ਚੀਜ਼ ਉੱਤੇ ਹੱਕ ਨਹੀਂ ਰਹਿ ਜਾਂਦਾ) ।੩ ।
ਹੇ ਹਰੀ! (ਸਾਰੇ ਜਗਤ ਵਿਚ ਸਭ ਜੀਵਾਂ ਦੇ) ਅੰਦਰ ਬਾਹਰ ਤੂੰ ਵੱਸ ਰਿਹਾ ਹੈਂ ।
ਮੈਂ ਤੇਰੀ ਸਰਨ ਆਇਆ ਹਾਂ ।
ਮੇਰੇ ਵਾਸਤੇ ਤੂੰ ਹੀ ਸਭ ਤੋਂ ਵੱਡਾ ਮਾਲਕ ਹੈਂ ।
ਦਾਸ ਨਾਨਕ ਗੁਰੂ-ਵਿਚੋਲੇ ਨੂੰ ਮਿਲ ਕੇ ਹਰ ਰੋਜ਼ ਹਰੀ ਦੇ ਗੁਣ ਗਾਂਦਾ ਹੈ ।੪।੧।੧੫।੫੩ ।
Follow us on Twitter Facebook Tumblr Reddit Instagram Youtube