ਗਉੜੀ ਮਾਝ ਮਹਲਾ ੪ ॥
ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥
ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥
ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥
ਹਰਿ ਪਾਇਅੜਾ ਮਨਿ ਜੀਵਾ ਜੀਉ ॥੧॥

ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥
ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥
ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥
ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥

ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥
ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥
ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥
ਹਰਿ ਨਾਮੇ ਨਾਮਿ ਸਮਾਈ ਜੀਉ ॥੩॥

ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥
ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥
ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥
ਜਨ ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੭੦॥

Sahib Singh
ਬਿਰਹੀ = ਵਿੱਛੁੜਿਆ ਹੋਇਆ ਪਿਆਰਾ (ਨਾਮ) ।
ਤਾ = ਤਦੋਂ ।
ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ ।
ਅੰਮਿ੍ਰਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ ।
ਲੀਵਾ = ਲਵਾਂ, ਲੈਂਦਾ ਹਾਂ ।
ਰੰਗਿ = ਰੰਗ ਵਿਚ ।
ਮਨਿ = ਮਨ ਵਿਚ ।੧ ।
ਬਾਣੁ = ਤੀਰ ।
ਸੁਜਾਣੁ = ਸਿਆਣਾ ।
ਮੇਲੇ ਸੰਤ ਹਰਿ = (ਗੁਰੂ) ਸੰਤ-ਹਰਿ ਨੂੰ ਮਿਲਾ ਦੇਂਦਾ ਹੈ ।
ਵਿਟਹੁ = ਤੋਂ ।੨ ।
ਹਉ = ਮੈਂ ।
ਦਸਾਈ = ਦਸਾਈਂ, ਮੈਂ ਪੁੱਛਦਾ ਹਾਂ ।
ਖੋਜੁ = ਭਾਲ ।
ਪਵਾਈ = ਮੈਂ ਪਵਾਂਦਾ ਹਾਂ ।
ਤੁਠੜਾ = ਪ੍ਰਸੰਨ ਹੋਇਆ ਹੋਇਆ ।
ਪਾਈ = ਪਾਈਂ, ਮੈਂ ਲੱਭ ਲੈਂਦਾ ਹਾਂ ।
ਨਾਮੇ ਨਾਮਿ = ਨਾਮ ਵਿਚ ਹੀ ਨਾਮ ਵਿਚ ਹੀ ।੩ ।
ਵੇਦਨ = (ਵਿਛੋੜੇ ਦੀ) ਦਰਦ ।
ਬਿਰਹੁ = ਮਿਲਣ ਦੀ ਸਿੱਕ ।
ਗੁਰੂ = ਹੇ ਗੁਰੂ !
ਪੂਰਿ = ਪੂਰੀ ਕਰ ।
ਮੁਖਿ = ਮੂੰਹ ਵਿਚ ।
ਪਾਈ = ਪਾਈਂ, ਮੈਂ ਪਾਵਾਂ ।
ਹਰਿ = ਹੇ ਹਰੀ !
    ।੪ ।
ਕਿਨ = {
Sahib Singh
ਹੇ ਮੇਰੇ ਵੀਰ! (ਮਨੁੱਖ ਦੇ ਅੰਦਰ) ਆਤਮਕ ਆਨੰਦ ਕਿਨ੍ਹਾਂ ਤਰੀਕਿਆਂ ਨਾਲ (ਪੈਦਾ) ਹੋ ਸਕਦਾ ਹੈ ?
(ਅਸਲ) ਮਿੱਤਰ ਹਰੀ-ਪਰਮਾਤਮਾ ਕਿਵੇਂ ਮਿਲ ਸਕਦਾ ਹੈ ?
।੧।ਰਹਾਉ ।
ਘਰ (ਦੇ ਮੋਹ) ਵਿਚ ਆਤਮਕ ਸੁਖ ਨਹੀਂ ਹੈ, ਇਹ ਸਮਝਣ ਵਿਚ ਭੀ ਆਤਮਕ ਸੁਖ ਨਹੀਂ ਹੈ ਕਿ ਇਹ ਸਾਰੀ ਮਾਇਆ ਮੇਰੀ ਹੈ ।
ਉੱਚੇ ਮਹਲ-ਮਾੜੀਆਂ ਤੇ ਸੁੰਦਰ ਬਾਗਾਂ ਦੀ ਛਾਂ ਮਾਣਨ ਵਿਚ ਭੀ ਆਤਮਕ ਆਨੰਦ ਨਹੀਂ ।
(ਜਿਸ ਮਨੁੱਖ ਨੇ ਇਹਨਾਂ ਵਿਚ ਆਤਮਕ ਸੁਖ ਸਮਝਿਆ ਹੈ ਉਸ ਨੇ) ਝੂਠੇ ਲਾਲਚ ਵਿਚ (ਆਪਣਾ ਮਨੁੱਖਾ) ਜਨਮ ਗਵਾ ਲਿਆ ਹੈ ।
ਮਨੁੱਖ ਹਾਥੀ ਘੋੜੇ ਵੇਖ ਕੇ ਖ਼ੁਸ਼ੀ (ਮਹਿਸੂਸ ਕਰਦਾ ਹੈ), ਫ਼ੌਜਾਂ ਇਕੱਠੀਆਂ ਕਰਦਾ ਹੈ, ਮੰਤਰੀ ਤੇ ਸ਼ਾਹੀ ਨੌਕਰ ਰੱਖਦਾ ਹੈ, ਪਰ ਉਸ ਦੇ ਗਲ ਵਿਚ ਹਉਮੈ ਦੀ ਰੱਸੀ ਹਉਮੈ ਦੇ ਫਾਹੇ ਹੀ ਪੈਂਦੇ ਹਨ ।੨ ।
(ਰਾਜਾ ਬਣ ਕੇ ਮਨੁੱਖ) ਦਸੀਂ ਪਾਸੀਂ ਸਾਰੀ ਧਰਤੀ ਦਾ ਰਾਜ ਕਮਾਂਦਾ ਹੈ, ਮੌਜਾਂ ਮਾਣਦਾ ਹੈ, ਇਸਤ੍ਰੀਆਂ ਭੋਗਦਾ ਹੈ (ਪਰ ਇਹ ਸਭ ਕੁਝ ਇਉਂ ਹੀ ਹੈ) ਜਿਵੇਂ ਕੋਈ ਰਾਜਾ ਮੰਗਤਾ ਬਣ ਜਾਂਦਾ ਹੈ (ਤੇ ਦੁਖੀ ਹੁੰਦਾ ਹੈ, ਆਤਮਕ ਸੁਖ ਦੇ ਥਾਂ ਰਾਜ ਵਿਚ ਤੇ ਭੋਗਾਂ ਵਿਚ ਭੀ ਦੁੱਖ ਹੀ ਦੁੱਖ ਹੈ) ।੩ ।
ਸਤਿਗੁਰੂ ਨੇ ਮੈਨੂੰ ਅਸਲ ਆਤਮਕ ਸੁਖ (ਦਾ ਮੂਲ) ਦੱਸਿਆ ਹੈ (ਉਹ ਹੈ ਪਰਮਾਤਮਾ ਦੀ ਰਜ਼ਾ ਵਿਚ ਰਾਜ਼ੀ ਰਹਿਣਾ) ।
ਜੋ ਕੁਝ ਪਰਮਾਤਮਾ ਕਰਦਾ ਹੈ ਉਸ ਦੇ ਭਗਤਾਂ ਨੂੰ ਉਹ ਮਿੱਠਾ ਲੱਗਦਾ ਹੈ (ਤੇ ਉਹ ਇਸ ਤ੍ਰਹਾਂ ਆਤਮਕ ਸੁਖ ਮਾਣਦੇ ਹਨ) ।
ਹੇ ਦਾਸ ਨਾਨਕ! ਹਉਮੈ ਮਾਰ ਕੇ (ਵਡ-ਭਾਗੀ ਮਨੁੱਖ ਪਰਮਾਤਮਾ ਵਿਚ ਹੀ) ਲੀਨ ਰਹਿੰਦਾ ਹੈ ।੪।ਹੇ ਮੇਰੇ ਵੀਰ! ਇਸ ਤਰੀਕੇ ਨਾਲ (ਭਾਵ, ਰਜ਼ਾ ਵਿਚ ਰਾਜ਼ੀ ਰਹਿਣ ਨਾਲ) ਆਤਮਕ ਆਨੰਦ ਪੈਦਾ ਹੁੰਦਾ ਹੈ, ਇਸ ਤ੍ਰਹਾਂ (ਹੀ) ਅਸਲ ਮਿੱਤਰ ਹਰੀ-ਪਰਮਾਤਮਾ ਮਿਲਦਾ ਹੈ ।੧ ।
ਰਹਾਉ ਦੂਜਾ ।੧ ।
Follow us on Twitter Facebook Tumblr Reddit Instagram Youtube