ਗਉੜੀ ਗੁਆਰੇਰੀ ਮਹਲਾ ੫ ॥
ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥
ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥
ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥
ਜਿਸੁ ਰਾਖੈ ਆਪਿ ਰਾਮੁ ਦਇਆਰਾ ॥
ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥
ਸਭ ਮਹਿ ਵਰਤੈ ਏਕੁ ਅਨੰਤਾ ॥
ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥
ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥
ਮਨਮੁਖ ਮੁਏ ਜਿਨ ਦੂਜੀ ਪਿਆਸਾ ॥
ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥
ਜੈਸਾ ਬੀਜਹਿ ਤੈਸਾ ਖਾਸਾ ॥੩॥
ਦੇਖਿ ਦਰਸੁ ਮਨਿ ਭਇਆ ਵਿਗਾਸਾ ॥
ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥
ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥