ਗਉੜੀ ਗੁਆਰੇਰੀ ਮਹਲਾ ੫ ॥
ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥
ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥
ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ ॥
ਤੁਝ ਬਿਨੁ ਨਿਮਖੁ ਨ ਜਾਈ ਰਹਣਾ ॥੧॥
ਤੂੰ ਮੇਰੇ ਲਾਲਨ ਤੂੰ ਮੇਰੇ ਪ੍ਰਾਨ ॥
ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ ॥੧॥ ਰਹਾਉ ॥
ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥
ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥
ਜਹ ਪੇਖਉ ਤਹਾ ਤੁਮ ਬਸਨਾ ॥
ਨਿਰਭਉ ਨਾਮੁ ਜਪਉ ਤੇਰਾ ਰਸਨਾ ॥੨॥
ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ ॥
ਰੰਗ ਰਸਾ ਤੂੰ ਮਨਹਿ ਅਧਾਰੁ ॥
ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥
ਤੂੰ ਮੇਰੀ ਓਟ ਤੂੰ ਹੈ ਮੇਰਾ ਤਕੀਆ ॥੩॥
ਮਨ ਤਨ ਅੰਤਰਿ ਤੁਹੀ ਧਿਆਇਆ ॥
ਮਰਮੁ ਤੁਮਾਰਾ ਗੁਰ ਤੇ ਪਾਇਆ ॥
ਸਤਿਗੁਰ ਤੇ ਦ੍ਰਿੜਿਆ ਇਕੁ ਏਕੈ ॥
ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥੪॥੧੮॥੮੭॥
Sahib Singh
ਸਖਾ = ਸਾਥੀ ।
ਹੀਤੁ = ਹਿਤੁ, ਪਿਆਰ ।
ਪਤਿ = ਇੱਜ਼ਤ ।
ਗਹਣਾ = ਜ਼ੇਵਰ, ਆਤਮਕ ਸੁੰਦਰਤਾ ਵਧਾਣ ਦਾ ਵਸੀਲਾ ।
ਨਿਮਖੁ = ਅੱਖ ਝਮਕਣ ਜਿਤਨਾ ਸਮਾ ।
ਨ ਜਾਈ ਰਹਣਾ = ਰਿਹਾ ਨਹੀਂ ਜਾ ਸਕਦਾ ।੧ ।
ਲਾਲਨ = ਲਾਡਲਾ ।
ਪ੍ਰਾਨ = ਜਿੰਦ (ਦਾ ਸਹਾਰਾ) ।
ਸਾਹਿਬ = ਮਾਲਕ ।੧।ਰਹਾਉ ।
ਮੋਹਿ ਕਰਨਾ = ਮੈਨੂੰ ਕਰਨਾ ਪੈਂਦਾ ਹੈ ।
ਜਹ = ਜਿੱਥੇ ।
ਪੇਖਉ = ਪੇਖਉਂ, ਮੈਂ ਵੇਖਦਾ ਹਾਂ ।
ਰਸਨਾ = ਜੀਭ (ਨਾਲ) ।੨ ।
ਨਵ ਨਿਧਿ = (ਧਰਤੀ ਦੇ ਸਾਰੇ ਹੀ) ਨੌ ਖ਼ਜ਼ਾਨੇ ।
ਭੰਡਾਰੁ = ਖ਼ਜ਼ਾਨਾ ।
ਮਨਹਿ = ਮਨ ਦਾ ।
ਆਧਾਰੁ = ਆਸਰਾ ।
ਸੰਗਿ = ਨਾਲ ।
ਰਚੀਆ = ਸੁਰਤਿ ਜੁੜੀ ਹੋਈ ਹੈ ।
ਤਕੀਆ = ਸਹਾਰਾ ।੩ ।
ਤੁਹੀ = ਤੈਨੂੰ ਹੀ ।
ਮਰਮੁ = ਭੇਦ ।
ਤੇ = ਤੋਂ, ਪਾਸੋਂ ।
ਟੇਕ = ਆਸਰਾ ।੪ ।

(ਹੇ ਪ੍ਰਭੂ!) ਤੂੰ ਮੇਰਾ ਸੋਹਣਾ ਲਾਲ ਹੈਂ, ਤੂੰ ਮੇਰੀ ਜਿੰਦ (ਦਾ ਸਹਾਰਾ) ਹੈਂ, ਤੂੰ ਮੇਰਾ ਸਾਹਿਬ ਹੈਂ, ਤੂੰ ਮੇਰਾ ਖ਼ਾਨ ਹੈਂ ।੧।ਰਹਾਉ ।
(ਹੇ ਪ੍ਰਭੂ!) ਤੂੰ ਹੀ ਮੇਰਾ ਸਾਥੀ ਹੈਂ, ਤੂੰ ਹੀ ਮੇਰਾ ਮਿੱਤਰ ਹੈਂ, ਤੂੰ ਹੀ ਮੇਰਾ ਪ੍ਰੀਤਮ ਹੈਂ, ਮੇਰਾ ਤੇਰੇ ਨਾਲ ਹੀ ਪਿਆਰ ਹੈ ।
(ਹੇ ਪ੍ਰਭੂ!) ਤੂੰ ਹੀ ਮੇਰੀ ਇੱਜ਼ਤ ਹੈਂ, ਤੂੰ ਹੀ ਮੇਰਾ ਗਹਿਣਾ ਹੈਂ ।
ਤੈਥੋਂ ਬਿਨਾ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦਾ ।੧ ।
(ਹੇ ਪ੍ਰਭੂ!) ਜਿਵੇਂ ਤੂੰ ਮੈਨੂੰ ਰੱਖਦਾ ਹੈਂ ਤਿਵੇਂ ਹੀ ਮੈਂ ਰਹਿੰਦਾ ਹਾਂ ।
ਮੈਂ ਉਹੀ ਕਰਦਾ ਹਾਂ ਜੋ ਤੂੰ ਮੈਨੂੰ ਹੁਕਮ ਕਰਦਾ ਹੈਂ ।
ਮੈਂ ਜਿਧਰ ਵੇਖਦਾ ਹਾਂ ਉਧਰ ਹੀ ਮੈਨੂੰ ਤੂੰ ਹੀ ਵੱਸਦਾ ਦਿੱਸਦਾ ਹੈਂ ।
ਮੈਂ ਆਪਣੀ ਜੀਭ ਨਾਲ ਤੇਰਾ ਨਾਮ ਜਪਦਾ ਰਹਿੰਦਾ ਹਾਂ ਜੇਹੜਾ ਦੁਨੀਆ ਦੇ ਡਰਾਂ ਤੋਂ ਬਚਾ ਕੇ ਰੱਖਣ ਵਾਲਾ ਹੈ ।੨ ।
(ਹੇ ਪ੍ਰਭੂ!) ਤੂੰ ਹੀ ਮੇਰੇ ਵਾਸਤੇ ਦੁਨੀਆ ਦੇ ਨੌ ਖ਼ਜ਼ਾਨੇ ਹੈਂ, ਤੂੰ ਹੀ ਮੇਰਾ ਖ਼ਜ਼ਾਨਾ ਹੈਂ ।
ਤੂੰ ਹੀ ਮੇਰੇ ਵਾਸਤੇ ਦੁਨੀਆ ਦੇ ਰੰਗ ਅਤੇ ਰਸ ਹੈਂ ਤੂੰ ਹੀ ਮੇਰੇ ਮਨ ਦਾ ਸਹਾਰਾ ਹੈਂ ।
ਹੇ ਪ੍ਰਭੂ! ਤੂੰ ਹੀ ਮੇਰੇ ਵਾਸਤੇ ਸੋਭਾ-ਵਡਿਆਈ ਹੈਂ, ਮੇਰੀ ਸੁਰਤਿ ਤੇਰੇ (ਚਰਨਾਂ) ਵਿਚ ਹੀ ਜੁੜੀ ਹੋਈ ਹੈ ।
ਤੂੰ ਹੀ ਮੇਰੀ ਓਟ ਹੈਂ ਤੂੰ ਹੀ ਮੇਰਾ ਆਸਰਾ ਹੈਂ ।੩।(ਹੇ ਪ੍ਰਭੂ!) ਮੈਂ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਤੈਨੂੰ ਹੀ ਸਿਮਰਦਾ ਰਹਿੰਦਾ ਹਾਂ ।
ਤੇਰਾ ਭੇਦ ਮੈਂ ਗੁਰੂ ਪਾਸੋਂ ਲੱਭਾ ਹੈ ।
ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਪਾਸੋਂ ਇਕ ਪਰਮਾਤਮਾ ਦਾ ਨਾਮ ਹੀ ਹਿਰਦੇ ਵਿਚ ਪੱਕਾ ਕਰਨ ਲਈ ਪ੍ਰਾਪਤ ਕੀਤਾ ਹੈ, ਉਸ ਸੇਵਕ ਨੂੰ ਸਦਾ ਹਰਿ-ਨਾਮ ਦਾ ਹੀ ਸਹਾਰਾ ਹੋ ਜਾਂਦਾ ਹੈ ।੪।੧੮।੮੭ ।