ਗਉੜੀ ਗੁਆਰੇਰੀ ਮਹਲਾ ੫ ॥
ਜਾ ਕੈ ਵਸਿ ਖਾਨ ਸੁਲਤਾਨ ॥
ਜਾ ਕੈ ਵਸਿ ਹੈ ਸਗਲ ਜਹਾਨ ॥
ਜਾ ਕਾ ਕੀਆ ਸਭੁ ਕਿਛੁ ਹੋਇ ॥
ਤਿਸ ਤੇ ਬਾਹਰਿ ਨਾਹੀ ਕੋਇ ॥੧॥
ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥
ਕਾਜ ਤੁਮਾਰੇ ਦੇਇ ਨਿਬਾਹਿ ॥੧॥ ਰਹਾਉ ॥
ਸਭ ਤੇ ਊਚ ਜਾ ਕਾ ਦਰਬਾਰੁ ॥
ਸਗਲ ਭਗਤ ਜਾ ਕਾ ਨਾਮੁ ਅਧਾਰੁ ॥
ਸਰਬ ਬਿਆਪਿਤ ਪੂਰਨ ਧਨੀ ॥
ਜਾ ਕੀ ਸੋਭਾ ਘਟਿ ਘਟਿ ਬਨੀ ॥੨॥
ਜਿਸੁ ਸਿਮਰਤ ਦੁਖ ਡੇਰਾ ਢਹੈ ॥
ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥
ਜਿਸੁ ਸਿਮਰਤ ਹੋਤ ਸੂਕੇ ਹਰੇ ॥
ਜਿਸੁ ਸਿਮਰਤ ਡੂਬਤ ਪਾਹਨ ਤਰੇ ॥੩॥
ਸੰਤ ਸਭਾ ਕਉ ਸਦਾ ਜੈਕਾਰੁ ॥
ਹਰਿ ਹਰਿ ਨਾਮੁ ਜਨ ਪ੍ਰਾਨ ਅਧਾਰੁ ॥
ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥
ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸਿ ॥੪॥੨੧॥੯੦॥
Sahib Singh
ਜਾ ਕੈ ਵਸਿ = ਜਿਸ (ਪਰਮਾਤਮਾ) ਦੇ ਵੱਸ ਵਿਚ ।
ਸਗਲ = ਸਾਰਾ ।
ਤਿਸ ਤੇ = ਉਸ (ਪਰਮਾਤਮਾ) ਤੋਂ ।
ਬਾਹਰਿ = ਆਕੀ ।੧ ।
ਪਾਹਿ = ਪਾਸ ।
ਦੇਇ = ਦੇਂਦਾ ਹੈ, ਦੇਵੇਗਾ ।
ਦੇਹਿ ਨਿਬਾਹਿ = ਸਿਰੇ ਚਾੜ੍ਹ ਦੇਵੇਗਾ ।੧।ਰਹਾਉ।ਅਧਾਰੁ—ਆਸਰਾ ।
ਬਿਆਪਤਿ = ਵਿਆਪਕ ।
ਧਨੀ = ਮਾਲਕ = ਪ੍ਰਭੂ ।
ਘਟਿ ਘਟਿ = ਹਰੇਕ ਘਟ ਵਿਚ ।੨ ।
ਦੁਖ ਡੇਰਾ = ਦੁੱਖਾਂ ਦਾ ਡੇਰਾ, ਸਾਰੇ ਦੁੱਖ ।
ਜਮੁ = ਮੌਤ, ਮੌਤ ਦਾ ਡਰ ।
ਸੂਕੇ = ਨਿਰਦਈ, ਖੁਸ਼ਕ = ਦਿਲ ।
ਹਰੇ = ਨਰਮ = ਦਿਲ ।
ਪਾਹਨ = ਪੱਥਰ ।੩ ।
ਜੈਕਾਰੁ = ਨਮਸਕਾਰ ।
ਸੰਤ ਸਭਾ = ਸਾਧ ਸੰਗਤਿ ।
ਨਿਵਾਸਿ = ਨਿਵਾਸ ਵਿਚ, ਘਰ ਵਿਚ ।੪ ।

(ਹੇ ਭਾਈ!) ਆਪਣੇ ਗੁਰੂ ਪਾਸ ਬੇਨਤੀ ਕਰ ।
ਗੁਰੂ ਤੇਰੇ ਕਾਰਜ (ਜਨਮ-ਮਨੋਰਥ) ਪੂਰੇ ਕਰ ਦੇਵੇਗਾ, ਭਾਵ (ਤੈਨੂੰ ਪ੍ਰਭੂ ਦੇ ਨਾਮ ਦੀ ਦਾਤਿ ਬਖ਼ਸ਼ੇਗਾ) ।੧।ਰਹਾਉ ।
(ਹੇ ਭਾਈ! ਦੁਨੀਆ ਦੇ) ਖ਼ਾਨ ਤੇ ਸੁਲਤਾਨ (ਭੀ) ਜਿਸ ਪਰਮਾਤਮਾ ਦੇ ਅਧੀਨ ਹਨ, ਸਾਰਾ ਜਗਤ ਹੀ ਜਿਸਦੇ ਹੁਕਮ ਵਿਚ ਹੈ, ਜਿਸ ਪਰਮਾਤਮਾ ਦਾ ਕੀਤਾ ਹੋਇਆ ਹੀ (ਜਗਤ ਵਿਚ) ਸਭ ਕੁਝ ਹੁੰਦਾ ਹੈ, ਉਸ ਪਰਮਾਤਮਾ ਤੋਂ ਕੋਈ ਭੀ ਜੀਵ ਆਕੀ ਨਹੀਂ ਹੋ ਸਕਦਾ ।੧ ।
(ਹੇ ਭਾਈ!) ਜਿਸ ਪਰਮਾਤਮਾ ਦਾ ਦਰਬਾਰ (ਦੁਨੀਆ ਦੇ) ਸਾਰੇ ਸ਼ਾਹਾਂ-ਬਾਦਸ਼ਾਹਾਂ ਦੇ ਦਰਬਾਰਾਂ ਨਾਲੋਂ ਉੱਚਾ (ਸ਼ਾਨਦਾਰ) ਹੈ, ਸਾਰੇ ਭਗਤਾਂ ਦੀ (ਜ਼ਿੰਦਗੀ) ਵਾਸਤੇ ਜਿਸ ਪਰਮਾਤਮਾ ਦਾ ਨਾਮ ਆਸਰਾ ਹੈ, ਜਿਹੜਾ ਮਾਲਕ-ਪ੍ਰਭੂ ਸਭ ਜੀਵਾਂ ਤੇ ਆਪਣਾ ਪ੍ਰਭਾਵ ਰੱਖਦਾ ਹੈ ਅਤੇ ਸਭ ਵਿਚ ਵਿਆਪਕ ਹੈ, ਜਿਸ ਪਰਮਾਤਮਾ ਦੀ ਸੁੰਦਰਤਾ ਹਰੇਕ ਸਰੀਰ ਵਿਚ ਫਬਣ ਵਿਖਾ ਰਹੀ ਹੈ, (ਉਸਦਾ ਨਾਮ ਸਦਾ ਸਿਮਰ) ।੨ ।
(ਹੇ ਭਾਈ!) ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਹੀ ਦੁੱਖ ਦੂਰ ਹੋ ਜਾਂਦੇ ਹਨ, ਜਿਸਦਾ ਨਾਮ ਸਿਮਰਿਆਂ ਮੌਤ ਦਾ ਡਰ ਪੋਹ ਨਹੀਂ ਸਕਦਾ, ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਨਿਰਦਈ ਮਨੁੱਖ ਨਰਮ-ਦਿਲ ਹੋ ਜਾਂਦੇ ਹਨ, ਜਿਸਦਾ ਨਾਮ ਸਿਮਰਿਆਂ ਪੱਥਰ-ਦਿਲ ਮਨੁੱਖ (ਕਠੋਰਤਾ ਦੇ ਸਮੁੰਦਰ ਵਿਚ) ਡੁੱਬਣੋਂ ਬਚ ਜਾਂਦੇ ਹਨ, (ਤੂੰ ਭੀ ਗੁਰੂ ਦੀ ਸਰਨ ਪੈ ਕੇ ਉਸਦਾ ਨਾਮ ਸਿਮਰ) ।੩ ।
(ਹੇ ਭਾਈ!) ਸਾਧ ਸੰਗਤਿ ਅੱਗੇ ਸਦਾ ਸਿਰ ਨਿਵਾਉ ਕਿਉਂਕਿ ਪਰਮਾਤਮਾ ਦਾ ਨਾਮ ਸਾਧ ਜਨਾਂ (ਗੁਰਮੁਖਾਂ) ਦੀ ਜ਼ਿੰਦਗੀ ਦਾ ਆਸਰਾ ਹੁੰਦਾ ਹੈ, (ਉਨ੍ਹਾਂ ਦੀ ਸੰਗਤਿ ਵਿਚ ਤੈਨੂੰ ਭੀ ਹਰਿ-ਨਾਮ ਦੀ ਪ੍ਰਾਪਤੀ ਹੋਵੇਗੀ) ।
ਹੇ ਨਾਨਕ! ਆਖ—(ਕਰਤਾਰ ਨੇ) ਮੇਰੀ ਬੇਨਤੀ ਸੁਣ ਲਈ ਤੇ ਉਸਨੇ ਗੁਰੂ ਦੀ ਕਿਰਪਾ ਨਾਲ ਮੈਨੂੰ ਆਪਣੇ ਨਾਮ ਦੇ ਘਰ ਵਿਚ (ਟਿਕਾ ਦਿੱਤਾ ਹੈ) ।੪।੨੧।੯੦ ।