ਗਉੜੀ ਮਹਲਾ ੫ ॥
ਪੂਰਾ ਮਾਰਗੁ ਪੂਰਾ ਇਸਨਾਨੁ ॥
ਸਭੁ ਕਿਛੁ ਪੂਰਾ ਹਿਰਦੈ ਨਾਮੁ ॥੧॥
ਪੂਰੀ ਰਹੀ ਜਾ ਪੂਰੈ ਰਾਖੀ ॥
ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੧॥ ਰਹਾਉ ॥
ਪੂਰਾ ਸੁਖੁ ਪੂਰਾ ਸੰਤੋਖੁ ॥
ਪੂਰਾ ਤਪੁ ਪੂਰਨ ਰਾਜੁ ਜੋਗੁ ॥੨॥
ਹਰਿ ਕੈ ਮਾਰਗਿ ਪਤਿਤ ਪੁਨੀਤ ॥
ਪੂਰੀ ਸੋਭਾ ਪੂਰਾ ਲੋਕੀਕ ॥੩॥
ਕਰਣਹਾਰੁ ਸਦ ਵਸੈ ਹਦੂਰਾ ॥
ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ॥੪॥੪੫॥੧੧੪॥
Sahib Singh
ਪੂਰਾ = ਜਿਸ ਵਿਚ ਕੋਈ ਉਕਾਈ ਨਹੀਂ ।
ਮਾਰਗੁ = (ਜ਼ਿੰਦਗੀ ਦਾ) ਰਸਤਾ ।
ਸਭੁ ਕਿਛੁ = ਹਰੇਕ ਉੱਦਮ ।੧ ।
ਪੂਰੀ ਰਹੀ = ਸਦਾ ਇੱਜ਼ਤ ਬਣੀ ਰਹੀ ।
ਜਾ = ਜਦੋਂ ।
ਪੂਰੈ = ਅਭੁੱਲ (ਗੁਰੂ) ਨੇ ।
ਤਾਕੀ = ਤੱਕੀ ।
ਜਨ = (ਉਹਨਾਂ) ਜਨਾਂ ਨੇ ।੧।ਰਹਾਉ ।
ਰਾਜੁ ਜੋਗੁ = ਦੁਨੀਆ ਦਾ ਰਾਜ ਭਾਗ ਭੀ ਤੇ ਪਰਮਾਤਮਾ ਨਾਲ ਮੇਲ ਭੀ ।੨ ।
ਮਾਰਗਿ = ਰਸਤੇ ਉਤੇ ।
ਪਤਿਤ = (ਵਿਕਾਰਾਂ ਵਿਚ) ਡਿੱਗੇ ਹੋਏ ।
ਲੋਕੀਕ = ਲੋਕਾਂ ਨਾਲ ਵਰਤਣ-ਵਿਹਾਰ ।੩ ।
ਹਦੂਰਾ = ਅੰਗ = ਸੰਗ ।੪ ।

(ਪੂਰੇ ਗੁਰੂ ਦੀ ਮਿਹਰ ਨਾਲ) ਜਿਨ੍ਹਾਂ ਮਨੁੱਖਾਂ ਨੇ (ਆਪਣੇ ਸਭ ਕਾਰ-ਵਿਹਾਰਾਂ ਵਿਚ) ਪਰਮਾਤਮਾ ਦਾ ਆਸਰਾ ਲਈ ਰੱਖਿਆ, ਉਹਨਾਂ ਦੀ ਇੱਜ਼ਤ ਸਦਾ ਬਣੀ ਰਹੀ ਕਿਉਂਕਿ ਅਭੁੱਲ ਗੁਰੂ ਨੇ ਉਹਨਾਂ ਦੀ ਇੱਜ਼ਤ ਰੱਖੀ ।੧।ਰਹਾਉ ।
(ਗੁਰੂ ਦੀ ਮਿਹਰ ਨਾਲ) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ, ਉਸ ਦਾ ਹਰੇਕ ਉੱਦਮ ਉਕਾਈ-ਹੀਣ ਹੁੰਦਾ ਹੈ (ਕਿਉਂਕਿ) ਪਰਮਾਤਮਾ ਦਾ ਨਾਮ ਹੀ (ਜੀਵਨ ਦਾ) ਸਹੀ ਰਸਤਾ ਹੈ, ਨਾਮ ਹੀ ਅਸਲ (ਤੀਰਥ-) ਇਸ਼ਨਾਨ ਹੈ ।੧ ।
(ਗੁਰੂ ਦੀ ਮਿਹਰ ਨਾਲ ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਵਿਚ ਰਹਿੰਦਾ ਹੈ ਉਹ) ਸਦਾ ਲਈ ਆਤਮਕ ਆਨੰਦ ਮਾਣਦਾ ਹੈ ਤੇ ਸੰਤੋਖ ਵਾਲਾ ਜੀਵਨ ਬਿਤਾਂਦਾ ਹੈ ।
(ਪਰਮਾਤਮਾ ਦੀ ਸਰਨ ਹੀ ਉਸ ਦੇ ਵਾਸਤੇ) ਅਭੁੱਲ ਤਪ ਹੈ, ਉਹ ਪੂਰਨ ਰਾਜ ਭੀ ਮਾਣਦਾ ਹੈ ਤੇ ਪਰਮਾਤਮਾ ਦੇ ਚਰਨਾਂ ਨਾਲ ਜੁੜਿਆ ਭੀ ਰਹਿੰਦਾ ਹੈ ।੨ ।
(ਗੁਰੂ ਦੀ ਮਿਹਰ ਨਾਲ ਜਿਹੜੇ ਮਨੁੱਖ) ਪਰਮਾਤਮਾ ਦੇ ਰਾਹ ਉਤੇ ਤੁਰਦੇ ਹਨ ਉਹ (ਪਹਿਲਾਂ) ਵਿਕਾਰਾਂ ਵਿਚ ਡਿੱਗੇ ਹੋਏ ਭੀ (ਹੁਣ) ਪਵਿਤ੍ਰ ਹੋ ਜਾਂਦੇ ਹਨ ।
(ਉਹਨਾਂ ਨੂੰ ਲੋਕ ਪਰਲੋਕ ਵਿਚ) ਸਦਾ ਲਈ ਸੋਭਾ ਮਿਲਦੀ ਹੈ, ਲੋਕਾਂ ਨਾਲ ਉਹਨਾਂ ਦਾ ਵਰਤਣ-ਵਿਹਾਰ ਭੀ ਸੁਚੱਜਾ ਰਹਿੰਦਾ ਹੈ ।੩ ।
ਹੇ ਨਾਨਕ! ਆਖ—ਜਿਸ ਮਨੁੱਖ ਨੂੰ ਮੇਰਾ ਅਭੁੱਲ ਗੁਰੂ ਮਿਲ ਪੈਂਦਾ ਹੈ, ਕਰਤਾਰ ਸਿਰਜਣਹਾਰ ਸਦਾ ਉਸ ਮਨੁੱਖ ਦੇ ਅੰਗ-ਸੰਗ ਵੱਸਦਾ ਹੈ ।੪।੪੫।੧੧੪ ।