ਗਉੜੀ ਮਹਲਾ ੫ ॥
ਅਨਿਕ ਰਸਾ ਖਾਏ ਜੈਸੇ ਢੋਰ ॥
ਮੋਹ ਕੀ ਜੇਵਰੀ ਬਾਧਿਓ ਚੋਰ ॥੧॥
ਮਿਰਤਕ ਦੇਹ ਸਾਧਸੰਗ ਬਿਹੂਨਾ ॥
ਆਵਤ ਜਾਤ ਜੋਨੀ ਦੁਖ ਖੀਨਾ ॥੧॥ ਰਹਾਉ ॥
ਅਨਿਕ ਬਸਤ੍ਰ ਸੁੰਦਰ ਪਹਿਰਾਇਆ ॥
ਜਿਉ ਡਰਨਾ ਖੇਤ ਮਾਹਿ ਡਰਾਇਆ ॥੨॥
ਸਗਲ ਸਰੀਰ ਆਵਤ ਸਭ ਕਾਮ ॥
ਨਿਹਫਲ ਮਾਨੁਖੁ ਜਪੈ ਨਹੀ ਨਾਮ ॥੩॥
ਕਹੁ ਨਾਨਕ ਜਾ ਕਉ ਭਏ ਦਇਆਲਾ ॥
ਸਾਧਸੰਗਿ ਮਿਲਿ ਭਜਹਿ ਗੋੁਪਾਲਾ ॥੪॥੫੫॥੧੨੪॥
Sahib Singh
ਰਸਾ = ਸੁਆਦਲੇ ਪਦਾਰਥ ।
ਢੋਰ = ਪਸ਼ੂ ।
ਜੇਵਰੀ = ਰੱਸੀ ਨਾਲ ।੧ ।
ਮਿਰਤਕ = ਮੁਰਦਾ ।
ਦੇਹ = ਸਰੀਰ ।
ਮਿਰਤਕ ਦੇਹ = ਆਤਮਕ ਮੌਤੇ ਮਰੇ ਹੋਏ ਦਾ ਸਰੀਰ ।
ਬਿਹੂਨਾ = ਸੱਖਣਾ ।
ਖੀਨਾ = ਕਮਜ਼ੋਰ ।੧।ਰਹਾਉ ।
ਬਸਤ੍ਰ = ਬਸਤ੍ਰ, ਕੱਪੜੇ ।
ਡਰਨਾ = ਜਾਨਵਰਾਂ ਨੂੰ ਡਰਾਉਣ ਲਈ ਪੈਲੀ ਵਿਚ ਖੜਾ ਕੀਤਾ ਹੋਇਆ ਬਨਾਉਟੀ ਰਾਖਾ ।੨ ।
ਨਿਹਫਲ = ਵਿਅਰਥ ।੩ ।
ਜਾ ਕਉ = ਜਿਨ੍ਹਾਂ ਮਨੁੱਖਾਂ ਉਤੇ ।
ਸਾਧ ਸੰਗਿ = ਸਾਧ ਸੰਗਤਿ ਵਿਚ ।
ਗੋੁਪਾਲਾ = {ਅੱਖਰ ‘ਗ’ ਦੇ ਨਾਲ ਦੋ ਲਗਾਂ ਹਨ— ੋ ਅਤੇ ੁ ।
ਅਸਲ ਲਫ਼ਜ਼ ‘ਗੋਪਾਲ’ ਹੈ, ਇਥੇ ‘ਗੁਪਾਲ’ ਪੜ੍ਹਨਾ ਹੈ} ।੪ ।

ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਤੋਂ ਵਾਂਜਿਆ ਰਹਿੰਦਾ ਹੈ, ਉਸ ਦਾ ਸਰੀਰ ਮੁਰਦਾ ਹੈ (ਕਿਉਂਕਿ ਉਸ ਦੇ ਅੰਦਰ ਆਤਮਕ ਮੌਤੇ ਮਰੀ ਹੋਈ ਜਿੰਦ ਹੈ), ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜੂਨਾਂ ਦੇ ਦੁੱਖਾਂ ਦੇ ਕਾਰਨ ਉਸ ਦਾ ਆਤਮਕ ਜੀਵਨ ਹੋਰ ਹੋਰ ਕਮਜ਼ੋਰ ਹੁੰਦਾ ਜਾਂਦਾ ਹੈ ।੧।ਰਹਾਉ ।
ਜਿਵੇਂ ਪਸ਼ੂ (ਪੱਠਿਆਂ ਨਾਲ ਢਿੱਡ ਭਰ ਲੈਂਦੇ ਹਨ, ਤਿਵੇਂ ਸਾਧ ਸੰਗਤਿ ਤੋਂ ਵਾਂਜਿਆ ਰਹਿ ਕੇ ਆਤਮਕ ਮੌਤ ਮਰਿਆ ਹੋਇਆ ਮਨੁੱਖ) ਅਨੇਕਾਂ ਸੁਆਦਲੇ ਪਦਾਰਥ ਖਾਂਦਾ ਰਹਿੰਦਾ ਹੈ ਤੇ (ਸੰਨ੍ਹ ਤੋਂ ਫੜੇ ਹੋਏ) ਚੋਰਾਂ ਵਾਂਗ (ਮਾਇਆ) ਦੇ ਮੋਹ ਦੀ ਰੱਸੀ ਨਾਲ (ਹੋਰ ਹੋਰ ਵਧੀਕ) ਜਕੜਿਆ ਜਾਂਦਾ ਹੈ ।੧ ।
(ਆਤਮਕ ਮੌਤੇ ਮਰਿਆ ਮਨੁੱਖ) ਅਨੇਕਾਂ ਸੋਹਣੇ ਸੋਹਣੇ ਕੱਪੜੇ ਪਹਿਨਦਾ ਹੈ (ਗਰੀਬ ਮੈਲੇ ਕੱਪੜਿਆਂ ਵਾਲੇ ਮਨੁੱਖ ਉਸ ਤੋਂ ਡਰਦੇ ਰਤਾ ਪਰੇ ਪਰੇ ਰਹਿੰਦੇ ਹਨ ।
ਸੋ, ਗਰੀਬਾਂ ਦੇ ਵਾਸਤੇ ਉਹ ਇਉਂ ਹੀ ਹੁੰਦਾ ਹੈ) ਜਿਵੇਂ ਪੈਲੀ ਵਿਚ (ਜਾਨਵਰਾਂ ਨੂੰ) ਡਰਾਣ ਲਈ ਬਨਾਉਟੀ ਰਾਖਾ ਖੜਾ ਕੀਤਾ ਹੁੰਦਾ ਹੈ ।੨ ।
(ਹੋਰ ਪਸ਼ੂ ਆਦਿਕਾਂ ਦੇ) ਸਾਰੇ ਸਰੀਰ (ਕਿਸੇ ਨ ਕਿਸੇ) ਕੰਮ ਆ ਜਾਂਦੇ ਹਨ ।
ਜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਜਪਦਾ, ਤਾਂ ਇਸ ਦਾ ਜਗਤ ਵਿਚ ਆਉਣਾ ਵਿਅਰਥ ਹੀ ਜਾਂਦਾ ਹੈ ।੩ ।
ਹੇ ਨਾਨਕ! ਆਖ—ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ, ਉਹ ਸਾਧ ਸੰਗਤਿ ਵਿਚ (ਸਤ ਸੰਗੀਆਂ ਨਾਲ) ਮਿਲ ਕੇ ਜਗਤ ਦੇ ਪਾਲਣਹਾਰ ਪ੍ਰਭੂ ਦਾ ਭਜਨ ਕਰਦੇ ਹਨ ।੪।੫੫।੧੨੪ ।