ਗਉੜੀ ਮਹਲਾ ੫ ॥
ਤਾਪ ਗਏ ਪਾਈ ਪ੍ਰਭਿ ਸਾਂਤਿ ॥
ਸੀਤਲ ਭਏ ਕੀਨੀ ਪ੍ਰਭ ਦਾਤਿ ॥੧॥
ਪ੍ਰਭ ਕਿਰਪਾ ਤੇ ਭਏ ਸੁਹੇਲੇ ॥
ਜਨਮ ਜਨਮ ਕੇ ਬਿਛੁਰੇ ਮੇਲੇ ॥੧॥ ਰਹਾਉ ॥
ਸਿਮਰਤ ਸਿਮਰਤ ਪ੍ਰਭ ਕਾ ਨਾਉ ॥
ਸਗਲ ਰੋਗ ਕਾ ਬਿਨਸਿਆ ਥਾਉ ॥੨॥
ਸਹਜਿ ਸੁਭਾਇ ਬੋਲੈ ਹਰਿ ਬਾਣੀ ॥
ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥
ਦੂਖੁ ਦਰਦੁ ਜਮੁ ਨੇੜਿ ਨ ਆਵੈ ॥
ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥