ਗਉੜੀ ਮਹਲਾ ੫ ॥
ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥
ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥੧॥
ਪਾਰਬ੍ਰਹਮ ਪੂਰਨ ਜਨ ਓਟ ॥
ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ ॥
ਜੇਤੇ ਜੀਅ ਤੇਤੇ ਸਭਿ ਤੇਰੇ ॥
ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥
ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥
ਹੁਕਮੁ ਬੂਝੈ ਸੋ ਸਚਿ ਸਮਾਣਾ ॥੩॥
ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥
ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥
Sahib Singh
ਸਮਰਥੁ = ਸਾਰੀਆਂ ਤਾਕਤਾਂ ਦਾ ਮਾਲਕ, ਸਭ ਕੁਝ ਕਰਨ ਜੋਗਾ ।
ਸੁਆਮੀ = ਮਾਲਕ ।
ਤੁਮ ਤੇ = ਤੈਥੋਂ, ਤੇਰੀ ਮਰਜ਼ੀ ਨਾਲ ।
ਅੰਤਰਜਾਮੀ = ਦਿਲ ਦੀ ਜਾਣਨ ਵਾਲਾ ।੧ ।
ਪਾਰਬ੍ਰਹਮ = ਹੇ ਪਾਰਬ੍ਰਹਮ ਪ੍ਰਭੂ !
ਪੂਰਨ = ਹੇ ਸਰਬ = ਵਿਆਪਕ ਪ੍ਰਭੂ !
ਜਨ = ਸੇਵਕ ।
ਉਧਰਹਿ = (ਸੰਸਾਰ = ਸਮੁੰਦਰ ਤੋਂ) ਬਚ ਜਾਂਦੇ ਹਨ ।
ਕੋਟਿ = ਕ੍ਰੋੜਾਂ ।੧।ਰਹਾਉ ।
ਜੇਤੇ ਤੇਤੇ = ਜਿਤਨੇ ਭੀ ਹਨ ਉਹ ਸਾਰੇ ।
ਤੇਤੇ = ਤਿਤਨੇ ।
ਸਭਿ = ਸਾਰੇ ।
ਘਨੇਰੇ = ਅਨੇਕਾਂ ।੨ ।
ਤੇਰਾ ਭਾਣਾ = ਤੇਰੀ ਰਜ਼ਾ, ਜੋ ਕੁਝ ਤੈਨੂੰ ਪਸੰਦ ਆਉਂਦਾ ਹੈ ।
ਸਚਿ = ਸਦਾ = ਥਿਰ ਨਾਮ ਵਿਚ ।੩ ।
ਪ੍ਰਭ = ਹੇ ਪ੍ਰਭੂ !
ਨਾਨਕ = ਹੇ ਨਾਨਕ !
ਨਿਧਾਨੁ = ਖ਼ਜ਼ਾਨਾ ।੪ ।

ਹੇ ਸਰਬ-ਵਿਆਪਕ ਪਾਰਬ੍ਰਹਮ ਪ੍ਰਭੂ! ਤੇਰੇ ਸੇਵਕਾਂ ਨੂੰ ਤੇਰਾ ਹੀ ਆਸਰਾ ਹੁੰਦਾ ਹੈ ।
ਕ੍ਰੋੜਾਂ ਹੀ ਮਨੁੱਖ ਤੇਰੀ ਸਰਨ ਪੈ ਕੇ (ਸੰਸਾਰ-ਸਮੁੰਦਰ ਤੋਂ) ਬਚ ਜਾਂਦੇ ਹਨ ।੧।ਰਹਾਉ ।
(ਹੇ ਪਾਰਬ੍ਰਹਮ!) ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਹੀ ਮੇਰਾ ਮਾਲਕ ਹੈਂ (ਮੈਨੂੰ ਤੇਰਾ ਹੀ ਆਸਰਾ ਹੈ) ।
ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ ।
ਜੋ ਕੁਝ ਜਗਤ ਵਿਚ ਹੋ ਰਿਹਾ ਹੈ ਤੇਰੀ ਪ੍ਰੇਰਨਾ ਨਾਲ ਹੀ ਹੋ ਰਿਹਾ ਹੈ ।੧ ।
(ਹੇ ਪਾਰਬ੍ਰਹਮ! ਜਗਤ ਵਿਚ) ਜਿਤਨੇ ਭੀ ਜੀਵ ਹਨ, ਸਾਰੇ ਤੇਰੇ ਹੀ ਪੈਦਾ ਕੀਤੇ ਹੋਏ ਹਨ ।
ਤੇਰੀ ਮਿਹਰ ਨਾਲ ਹੀ (ਜੀਵਾਂ ਨੂੰ) ਅਨੇਕਾਂ ਸੁਖ ਮਿਲ ਰਹੇ ਹਨ ।੨।(ਹੇ ਪਾਰਬ੍ਰਹਮ! ਸੰਸਾਰ ਵਿਚ) ਜੋ ਕੁਝ ਵਾਪਰ ਰਿਹਾ ਹੈ, ਉਹੀ ਵਾਪਰਦਾ ਹੈ ਜੋ ਤੈਨੂੰ ਚੰਗਾ ਲੱਗਦਾ ਹੈ ।
ਜੇਹੜਾ ਮਨੁੱਖ ਤੇਰੀ ਰਜ਼ਾ ਨੂੰ ਸਮਝ ਲੈਂਦਾ ਹੈ, ਉਹ ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਰਹਿੰਦਾ ਹੈ ।੩ ।
ਹੇ ਨਾਨਕ! (ਆਖ—) ਹੇ ਪ੍ਰਭੂ! ਮਿਹਰ ਕਰ ਕੇ ਆਪਣੇ ਨਾਮ ਦੀ ਦਾਤਿ ਬਖ਼ਸ਼ ਤਾ ਕਿ ਤੇਰਾ ਦਾਸ ਨਾਨਕ ਤੇਰਾ ਨਾਮ ਸਿਮਰਦਾ ਰਹੇ (ਤੇਰਾ ਨਾਮ ਹੀ ਤੇਰੇ ਦਾਸ ਵਾਸਤੇ ਸਭ ਸੁਖਾਂ ਦਾ) ਖ਼ਜ਼ਾਨਾ ਹੈ ।੪।੬੬।੧੩੫ ।