ਗਉੜੀ ਮਹਲਾ ੫ ॥
ਸਿਮਰਤ ਸੁਆਮੀ ਕਿਲਵਿਖ ਨਾਸੇ ॥
ਸੂਖ ਸਹਜ ਆਨੰਦ ਨਿਵਾਸੇ ॥੧॥
ਰਾਮ ਜਨਾ ਕਉ ਰਾਮ ਭਰੋਸਾ ॥
ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ ॥
ਸਾਧਸੰਗਿ ਕਛੁ ਭਉ ਨ ਭਰਾਤੀ ॥
ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥
ਕਰਿ ਕਿਰਪਾ ਪ੍ਰਭ ਬੰਧਨ ਛੋਟ ॥
ਚਰਣ ਕਮਲ ਕੀ ਦੀਨੀ ਓਟ ॥੩॥
ਕਹੁ ਨਾਨਕ ਮਨਿ ਭਈ ਪਰਤੀਤਿ ॥
ਨਿਰਮਲ ਜਸੁ ਪੀਵਹਿ ਜਨ ਨੀਤਿ ॥੪॥੭੩॥੧੪੨॥
Sahib Singh
ਸਿਮਰਤ = ਸਿਮਰਦਿਆਂ ।
ਕਿਲਵਿਖ = ਪਾਪ ।
ਸਹਜ = ਆਤਮਕ ਅਡੋਲਤਾ ।
ਨਿਵਾਸੇ = ਵੱਸ ਪੈਂਦੇ ਹਨ ।੧ ।
ਕਉ = ਨੂੰ ।
ਜਪਤ = ਜਪਦਿਆਂ ।
ਸਭੁ ਅੰਦੇਸਾ = ਸਾਰਾ ਫ਼ਿਕਰ ।੧।ਰਹਾਉ ।
ਸਾਧ ਸੰਗਿ = ਸਾਧ ਸੰਗਤਿ ਵਿਚ ।
ਭਰਾਤੀ = ਭਟਕਣਾ ।
ਗਾਈਅਹਿ = ਗਾਏ ਜਾਂਦੇ ਹਨ ।੨ ।
ਪ੍ਰਭ ਬੰਧਨ ਛੋਟ = ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਜੀ ਨੇ ।
ਓਟ = ਸਹਾਰਾ ।੩ ।
ਮਨਿ = ਮਨ ਵਿਚ ।
ਪਰਤੀਤਿ = ਸਰਧਾ ।
ਜਸੁ = ਸਿਫ਼ਤਿ = ਸਾਲਾਹ (ਦਾ ਜਲ) ।
ਨੀਤਿ = ਸਦਾ ।੪ ।

(ਹੇ ਭਾਈ!) ਪਰਮਾਤਮਾ ਦੇ ਸੇਵਕਾਂ ਨੂੰ (ਹਰ ਵੇਲੇ) ਪਰਮਾਤਮਾ (ਦੀ ਸਹਾਇਤਾ) ਦਾ ਭਰੋਸਾ ਬਣਿਆ ਰਹਿੰਦਾ ਹੈ, (ਇਸ ਵਾਸਤੇ) ਪਰਮਾਤਮਾ ਦਾ ਨਾਮ ਜਪਦਿਆਂ (ਉਹਨਾਂ ਦੇ ਅੰਦਰੋਂ) ਹਰੇਕ ਫ਼ਿਕਰ ਮਿਟਿਆ ਰਹਿੰਦਾ ਹੈ ।੧।ਰਹਾਉ ।
(ਹੇ ਭਾਈ!) ਮਾਲਕ-ਪ੍ਰਭੂ ਦਾ ਨਾਮ ਸਿਮਰਦਿਆਂ (ਪਰਮਾਤਮਾ ਦੇ ਸੇਵਕਾਂ ਦੇ ਸਾਰੇ) ਪਾਪ ਨਾਸ ਹੋ ਜਾਂਦੇ ਹਨ, (ਉਹਨਾਂ ਦੇ ਅੰਦਰ) ਆਤਮਕ ਅਡੋਲਤਾ ਦੇ ਸੁਖਾਂ ਆਨੰਦਾਂ ਦਾ ਨਿਵਾਸ ਬਣਿਆ ਰਹਿੰਦਾ ਹੈ ।੧ ।
(ਹੇ ਭਾਈ!) ਸਾਧ ਸੰਗਤਿ ਵਿਚ ਰਹਿਣ ਕਰਕੇ (ਪਰਮਾਤਮਾ ਦੇ ਸੇਵਕਾਂ ਨੂੰ) ਕੋਈ ਡਰ ਨਹੀਂ ਪੋਹ ਸਕਦਾ ਕੋਈ ਭਟਕਣਾ ਨਹੀਂ ਪੋਹ ਸਕਦੀ (ਕਿਉਂਕਿ ਪਰਮਾਤਮਾ ਦੇ ਸੇਵਕਾਂ ਦੇ ਹਿਰਦੇ ਵਿਚ) ਦਿਨ ਰਾਤ ਗੋਪਾਲ-ਪ੍ਰਭੂ ਦੇ ਗੁਣ ਗਾਏ ਜਾਂਦੇ ਹਨ (ਉਹਨਾਂ ਦੇ ਅੰਦਰ ਹਰ ਵੇਲੇ ਸਿਫ਼ਤਿ-ਸਾਲਾਹ ਟਿਕੀ ਰਹਿੰਦੀ ਹੈ ।੨।(ਹੇ ਭਾਈ!) ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਜੀ ਨੇ ਮਿਹਰ ਕਰ ਕੇ (ਆਪਣੇ ਸੇਵਕਾਂ ਨੂੰ ਆਪਣੇ) ਸੋਹਣੇ ਚਰਨਾਂ ਦਾ ਸਹਾਰਾ (ਸਦਾ) ਬਖ਼ਸ਼ਿਆ ਹੁੰਦਾ ਹੈ ।੩।; (ਇਸ ਵਾਸਤੇ) ਹੇ ਨਾਨਕ! ਆਖ—(ਪਰਮਾਤਮਾ ਦੇ ਸੇਵਕਾਂ ਦੇ) ਮਨ ਵਿਚ (ਪਰਮਾਤਮਾ ਦੀ ਓਟ ਆਸਰੇ ਦਾ) ਨਿਸ਼ਚਾ ਬਣਿਆ ਰਹਿੰਦਾ ਹੈ, ਤੇ ਪਰਮਾਤਮਾ ਦੇ ਸੇਵਕ ਸਦਾ (ਜੀਵਨ ਨੂੰ) ਪਵਿਤ੍ਰ ਕਰਨ ਵਾਲਾ ਸਿਫ਼ਤਿ-ਸਾਲਾਹ ਦਾ ਅੰਮਿ੍ਰਤ ਪੀਂਦੇ ਰਹਿੰਦੇ ਹਨ ।੪।੭੩।੧੪੨ ।