ਗਉੜੀ ਮਹਲਾ ੫ ॥
ਮਹਜਰੁ ਝੂਠਾ ਕੀਤੋਨੁ ਆਪਿ ॥
ਪਾਪੀ ਕਉ ਲਾਗਾ ਸੰਤਾਪੁ ॥੧॥
ਜਿਸਹਿ ਸਹਾਈ ਗੋਬਿਦੁ ਮੇਰਾ ॥
ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥
ਸਾਚੀ ਦਰਗਹ ਬੋਲੈ ਕੂੜੁ ॥
ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥
ਰੋਗ ਬਿਆਪੇ ਕਰਦੇ ਪਾਪ ॥
ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥
ਅਪਨ ਕਮਾਇਐ ਆਪੇ ਬਾਧੇ ॥
ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥
ਨਾਨਕ ਸਰਨਿ ਪਰੇ ਦਰਬਾਰਿ ॥
ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥
Sahib Singh
ਮਹਜਰੁ = (ਅਰਬੀ ਲਫ਼ਜ਼ ‘ਮਹਜ਼ਰ’) ਮੇਜਰਨਾਮਾ, ਕਿਸੇ ਦੇ ਵਿਰੁੱਧ ਕੀਤੀ ਹੋਈ ਸ਼ਿਕਾਇਤ ਜਿਸ ਉਤੇ ਬਹੁਤਿਆਂ ਦੇ ਦਸਖ਼ਤ ਹੋਣ ।
ਕੀਤੋਨੁ = ਕੀਤਾ ਉਨ, ਉਸ (ਪਰਮਾਤਮਾ) ਨੇ ਕਰ ਦਿੱਤਾ ।
ਸੰਤਾਪੁ = ਕਲੇਸ਼ ।੧ ।
ਜਿਸਹਿ ਸਹਾਈ = ਜਿਸ ਦੀ ਸਹਾਇਤਾ ਕਰਨ ਵਾਲਾ ।
ਜਮੁ = ਮੌਤ ਦਾ ਡਰ ।
ਨੇਰਾ = ਨੇੜੇ ।੧।ਰਹਾਉ ।
ਕੂੜੁ = ਝੂਠ ।
ਹਾਥ ਪਛੋੜੈ = ਹੱਥਾਂ ਨਾਲ ਪਟਕਦਾ ਹੈ ।
ਮੂੜੁ = ਮੂਰਖ ।੨ ।
ਬਿਆਪੇ = ਘਿਰੇ ਹੋਏ, ਦਬਾਏ ਹੋਏ ।
ਅਦਲੀ = ਅਦਲ ਕਰਨ ਵਾਲਾ, ਨਿਆਂ ਕਰਨ ਵਾਲਾ ।੩ ।
ਅਪਨ ਕਮਾਇਐ = ਆਪਣੇ ਕੀਤੇ ਕਰਮਾਂ ਅਨੁਸਾਰ ।
ਆਪੇ = ਆਪ ਹੀ ।
ਬਾਧੇ = ਬੱਝੇ ਹੋਏ ।
ਦਰਬੁ = ਧਨ ।
ਸਭੁ = ਸਾਰਾ ।
ਜੀਅ ਕੈ ਸਾਥੈ = ਜਿੰਦ ਦੇ ਨਾਲ ਹੀ ।੪ ।

(ਹੇ ਭਾਈ!) ਮੇਰਾ ਗੋਬਿੰਦ ਜਿਸ ਮਨੁੱਖ ਦਾ ਸਹਾਈ ਬਣਦਾ ਹੈ, ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ ।੧।ਰਹਾਉ ।
(ਹੇ ਭਾਈ! ਵੇਖੋ, ਸਾਡੇ ਵਿਰੁੱਧ ਤਿਆਰ ਕੀਤਾ ਹੋਇਆ) ਮੇਜਰਨਾਮਾ ਕਰਤਾਰ ਨੇ ਆਪ ਝੂਠਾ (ਸਾਬਤ) ਕਰ ਦਿੱਤਾ, (ਤੇ ਝੂਠ ਅਨਰਥ ਥੱਪਣ ਵਾਲੇ) ਪਾਪੀਆਂ ਨੂੰ (ਆਤਮਕ ਤੌਰ ਤੇ) ਬੜਾ ਦੁੱਖ-ਕਲੇਸ਼ ਹੋਇਆ ।੧ ।
(ਹੇ ਭਾਈ!) ਜੇਹੜਾ ਮਨੁੱਖ (ਕਿਸੇ ਨੂੰ ਹਾਨੀ ਪੁਚਾਣ ਵਾਸਤੇ) ਝੂਠ ਬੋਲਦਾ ਹੈ ਉਹ ਅੰਨ੍ਹਾ ਮੂਰਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਦਰਗਾਹ ਵਿਚ ਆਪਣਾ ਸਿਰ ਆਪਣਾ ਹੱਥਾਂ ਨਾਲ ਪਿੱਟਦਾ ਹੈ (ਭਾਵ, ਉਹ ਪਛੁਤਾਵੇ ਕਰਦਾ ਹੈ) ।੨ ।
(ਹੇ ਭਾਈ!) ਪਰਮਾਤਮਾ ਆਪ ਨਿਆਂ ਕਰਨ ਵਾਲਾ ਬਣ ਕੇ (ਕਚਹਿਰੀ ਲਾਈ) ਬੈਠਾ ਹੋਇਆ ਹੈ (ਉਸ ਨਾਲ ਕੋਈ ਠੱਗੀ ਨਹੀਂ ਹੋ ਸਕਦੀ) ।
ਜੇਹੜੇ ਮਨੁੱਖ ਮੰਦੇ ਕੰਮ ਕਰਦੇ ਹਨ (ਉਸ ਦੇ ਨਿਆਂ ਅਨੁਸਾਰ) ਉਹ ਅਨੇਕਾਂ ਰੋਗਾਂ ਵਿਚ ਗ੍ਰਸੇ ਰਹਿੰਦੇ ਹਨ ।੩ ।
(ਹੇ ਭਾਈ! ਧਨ ਆਦਿਕ ਦੀ ਖ਼ਾਤਰ ਜੀਵ ਪਾਪ ਕਰਮ ਕਰਦੇ ਹਨ, ਪਰ) ਸਾਰਾ ਹੀ ਧਨ ਜਿੰਦ ਦੇ ਨਾਲ ਹੀ (ਜੀਵ ਦੇ ਹੱਥੋਂ) ਚਲਾ ਜਾਂਦਾ ਹੈ, ਤੇ ਆਪਣੇ ਕੀਤੇ ਕਰਮਾਂ ਅਨੁਸਾਰ ਜੀਵ ਆਪ ਹੀ (ਮੋਹ ਦੇ ਬੰਧਨਾਂ ਵਿਚ) ਬੱਝੇ ਰਹਿੰਦੇ ਹਨ ।੪ ।
ਹੇ ਨਾਨਕ! (ਆਖ—) ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪੈਂਦੇ ਹਨ ਪਰਮਾਤਮਾ ਦੇ ਦਰ ਤੇ ਡਿੱਗਦੇ ਹਨ, ਉਹਨਾਂ ਦੀ ਇੱਜ਼ਤ ਮੇਰੇ ਕਰਤਾਰ ਨੇ ਸਦਾ ਹੀ ਰੱਖ ਲਈ ਹੈ ।੫।੯੯।੧੬੮ ।