ਗਉੜੀ ਮਹਲਾ ੫ ॥
ਧੋਤੀ ਖੋਲਿ ਵਿਛਾਏ ਹੇਠਿ ॥
ਗਰਧਪ ਵਾਂਗੂ ਲਾਹੇ ਪੇਟਿ ॥੧॥

ਬਿਨੁ ਕਰਤੂਤੀ ਮੁਕਤਿ ਨ ਪਾਈਐ ॥
ਮੁਕਤਿ ਪਦਾਰਥੁ ਨਾਮੁ ਧਿਆਈਐ ॥੧॥ ਰਹਾਉ ॥

ਪੂਜਾ ਤਿਲਕ ਕਰਤ ਇਸਨਾਨਾਂ ॥
ਛੁਰੀ ਕਾਢਿ ਲੇਵੈ ਹਥਿ ਦਾਨਾ ॥੨॥

ਬੇਦੁ ਪੜੈ ਮੁਖਿ ਮੀਠੀ ਬਾਣੀ ॥
ਜੀਆਂ ਕੁਹਤ ਨ ਸੰਗੈ ਪਰਾਣੀ ॥੩॥

ਕਹੁ ਨਾਨਕ ਜਿਸੁ ਕਿਰਪਾ ਧਾਰੈ ॥
ਹਿਰਦਾ ਸੁਧੁ ਬ੍ਰਹਮੁ ਬੀਚਾਰੈ ॥੪॥੧੦੭॥

Sahib Singh
ਧੋਤੀ ਖੋਲਿ = ਧੋਤੀ ਦਾ ਉਪਰਲਾ ਅੱਧਾ ਹਿੱਸਾ ਲਾਹ ਕੇ ।
ਹੇਠਿ = ਹੇਠ, ਭੁੰਞੇ ।
ਗਰਧਪ = ਖੋਤਾ ।
ਪੇਟਿ = ਪੇਟ ਵਿਚ, ਢਿੱਡ ਵਿਚ ।
ਲਾਹੇ = ਪਾਈ ਜਾਂਦਾ ਹੈ, (ਖੀਰ ਆਦਿਕ) ।੧ ।
ਕਰਤੂਤੀ = ਕਰਤੂਤ, ਨਾਮ ਸਿਮਰਨ ਦਾ ਉੱਦਮ ।
ਮੁਕਤਿ = ਵਿਕਾਰਾਂ ਤੋਂ ਖ਼ਲਾਸੀ, ਮੋਖ-ਪਦਵੀ ।੧।ਰਹਾਉ ।
ਛੁਰੀ ਕਾਢਿ = ਛੁਰੀ ਕੱਢ ਕੇ, ਨਿਰਦਇਤਾ ਨਾਲ, (ਸੁਰਗ ਆਦਿਕ ਦਾ) ਧੋਖਾ ਦੇ ਕੇ ।
ਲੇਵੈ ਹਥਿ = ਹੱਥ ਵਿਚ ਲੈਂਦਾ ਹੈ, ਹਾਸਲ ਕਰਦਾ ਹੈ ।੨ ।
ਮੁਖਿ = ਮੂੰਹੋਂ ।
ਮੀਠੀ ਬਾਣੀ = ਮਿੱਠੀ ਸੁਰ ਨਾਲ ।
ਕੁਹਤ = ਮਾਰਦਿਆਂ ।
ਜੀਆਂ ਕੁਹਤ = ਜੀਵਾਂ ਨੂੰ ਕੁਂਹਦਿਆਂ, ਆਪਣੇ ਜਜਮਾਨਾਂ ਨਾਲ ਧੋਖਾ ਕਰਦਿਆਂ ।
ਨ ਸੰਗੈ = ਨਹੀਂ ਸੰਗਦਾ, ਨਹੀਂ ਝਕਦਾ ।੩ ।
ਸੁਧੁ = ਪਵਿੱਤਰ ।
ਬ੍ਰਹਮੁ = ਪਰਮਾਤਮਾ ।੪ ।
    
Sahib Singh
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ।
ਇਹ ਐਸਾ ਪਦਾਰਥ ਹੈ ਜੋ ਵਿਕਾਰਾਂ ਤੋਂ ਖ਼ਲਾਸੀ ਦੇਂਦਾ ਹੈ ।
(ਹੇ ਭਾਈ!) ਨਾਮ ਸਿਮਰਨ ਦੀ ਕਮਾਈ ਕਰਨ ਤੋਂ ਬਿਨਾ ਮੋਖ-ਪਦਵੀ ਨਹੀਂ ਮਿਲਦੀ ।੧।ਰਹਾਉ ।
(ਪਰ, ਹੇ ਭਾਈ! ਬ੍ਰਾਹਮਣ ਆਪਣੇ ਜਜਮਾਨਾਂ ਨੂੰ ਇਹੀ ਦੱਸਦਾ ਹੈ ਕਿ ਬ੍ਰਾਹਮਣ ਨੂੰ ਦਿੱਤਾ ਦਾਨ ਹੀ ਮੋਖ-ਪਦਵੀ ਮਿਲਣ ਦਾ ਰਸਤਾ ਹੈ ।
ਉਹ ਬ੍ਰਾਹਮਣ ਸਰਾਧ ਆਦਿਕ ਦੇ ਸਮੇ ਜਜਮਾਨ ਦੇ ਘਰ ਜਾ ਕੇ ਚੌਕੇ ਵਿਚ ਬੈਠ ਕੇ) ਆਪਣੀ ਧੋਤੀ ਦਾ ਉਪਰਲਾ ਅੱਧਾ ਹਿੱਸਾ ਲਾਹ ਕੇ ਹੇਠਾਂ ਧਰ ਲੈਂਦਾ ਹੈ ਤੇ ਖੋਤੇ ਵਾਂਗ (ਦਬਾਦਬ ਖੀਰ ਆਦਿਕ) ਆਪਣੇ ਢਿੱਡ ਵਿਚ ਪਾਈ ਜਾਂਦਾ ਹੈ ।੧ ।
(ਬ੍ਰਾਹਮਣ) ਮੂੰਹੋਂ ਤਾਂ ਮਿੱਠੀ ਸੁਰ ਨਾਲ ਵੇਦ (-ਮੰਤ੍ਰ) ਪੜ੍ਹਦਾ ਹੈ, ਪਰ ਆਪਣੇ ਜਜਮਾਨਾਂ ਨਾਲ ਧੋਖਾ ਕਰਦਿਆਂ ਰਤਾ ਨਹੀਂ ਝਿਜਕਦਾ ।੩ ।
(ਪਰ) ਹੇ ਨਾਨਕ! ਆਖ—(ਬ੍ਰਾਹਮਣ ਦੇ ਭੀ ਕੀਹ ਵੱਸ?) ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ ਉਹ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਵਸਾਂਦਾ ਹੈ (ਜਿਸ ਦੀ ਬਰਕਤਿ ਨਾਲ) ਉਸ ਦਾ ਹਿਰਦਾ ਪਵਿੱਤਰ ਹੋ ਜਾਂਦਾ ਹੈ (ਤੇ ਉਹ ਕਿਸੇ ਨਾਲ ਠੱਗੀ-ਫ਼ਰੇਬ ਨਹੀਂ ਕਰਦਾ) ।੪।੧੦੭ ।
Follow us on Twitter Facebook Tumblr Reddit Instagram Youtube