ਗਉੜੀ ਮਹਲਾ ੫ ॥
ਕੋਟਿ ਮਜਨ ਕੀਨੋ ਇਸਨਾਨ ॥
ਲਾਖ ਅਰਬ ਖਰਬ ਦੀਨੋ ਦਾਨੁ ॥
ਜਾ ਮਨਿ ਵਸਿਓ ਹਰਿ ਕੋ ਨਾਮੁ ॥੧॥
ਸਗਲ ਪਵਿਤ ਗੁਨ ਗਾਇ ਗੁਪਾਲ ॥
ਪਾਪ ਮਿਟਹਿ ਸਾਧੂ ਸਰਨਿ ਦਇਆਲ ॥ ਰਹਾਉ ॥
ਬਹੁਤੁ ਉਰਧ ਤਪ ਸਾਧਨ ਸਾਧੇ ॥
ਅਨਿਕ ਲਾਭ ਮਨੋਰਥ ਲਾਧੇ ॥
ਹਰਿ ਹਰਿ ਨਾਮ ਰਸਨ ਆਰਾਧੇ ॥੨॥
ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥
ਜੋਗ ਗਿਆਨ ਸਿਧ ਸੁਖ ਜਾਨੇ ॥
ਨਾਮੁ ਜਪਤ ਪ੍ਰਭ ਸਿਉ ਮਨ ਮਾਨੇ ॥੩॥
ਅਗਾਧਿ ਬੋਧਿ ਹਰਿ ਅਗਮ ਅਪਾਰੇ ॥
ਨਾਮੁ ਜਪਤ ਨਾਮੁ ਰਿਦੇ ਬੀਚਾਰੇ ॥
ਨਾਨਕ ਕਉ ਪ੍ਰਭ ਕਿਰਪਾ ਧਾਰੇ ॥੪॥੧੧੧॥
Sahib Singh
ਮਜਨ = ਚੁੱਭੀਆਂ {ਮੱਜਨੁ—ਚੁੱਭੀ} ।
ਅਰਬ ਖਰਬ = ਸੌ ਲੱਖ ਦਾ ਇਕ ਕ੍ਰੋੜ, ਸੌ ਕ੍ਰੋੜ ਦਾ ਇਕ ਅਰਬ, ਸੌ ਅਰਬ ਦਾ ਇਕ ਖਰਬ ।
ਮਨਿ = ਮਨ ਵਿਚ ।
ਜਾ ਮਨਿ = ਜਿਸ (ਮਨੁੱਖ) ਦੇ ਮਨ ਵਿਚ ।੧ ।
ਗਾਇ = ਗਾ ਕੇ ।
ਮਿਟਹਿ = ਮਿਟ ਜਾਂਦੇ ਹਨ ।
ਸਾਧੂ = ਗੁਰੂ ।ਰਹਾਉ ।
ਉਰਧ = {@ÆਵL—ਉੱਚਾ} ਉੱਚਾ ਪੁੱਠਾ ਲਟਕ ਕੇ ।
ਰਸਨ = ਜੀਭ (ਨਾਲ) ।੨ ।
ਬਖਾਨੇ = ਉਚਾਰੇ, ਪੜ੍ਹ ਲਏ ।
ਮਾਨੇ = ਪਤੀਜ ਗਏ ।੩ ।
ਅਗਾਧਿ = ਅਥਾਹ ।
ਅਗਾਧਿ ਬੋਧਿ = ਅਥਾਹ ਬੋਧ ਵਾਲਾ, ਜਿਸ ਦੇ ਪੂਰਨ ਸਰੂਪ ਦਾ ਸਹੀ ਗਿਆਨ ਨਹੀਂ ਹੋ ਸਕਦਾ ।੪ ।

(ਹੇ ਭਾਈ!) ਸਿ੍ਰਸ਼ਟੀ ਦੇ ਪਾਲਣਹਾਰ ਪ੍ਰਭੂ ਦੇ ਗੁਣ ਗਾ ਕੇ ਸਾਰੇ ਮਨੁੱਖ ਪਵਿਤ੍ਰ ਹੋ ਸਕਦੇ ਹਨ ।
ਦਇਆ ਦੇ ਸੋਮੇ ਗੁਰੂ ਦੀ ਸਰਨ ਪਿਆਂ (ਸਾਰੇ) ਪਾਪ ਮਿਟ ਜਾਂਦੇ ਹਨ ।ਰਹਾਉ ।
(ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਸ ਨੇ (ਮਾਨੋ) ਕ੍ਰੋੜਾਂ ਤੀਰਥਾਂ ਵਿਚ ਚੁੱਭੀਆਂ ਲਾ ਲਈਆਂ, ਕ੍ਰੋੜਾਂ ਤੀਰਥਾਂ ਦੇ ਇਸ਼ਨਾਨ ਕਰ ਲਏ, ਉਸ ਨੇ (ਮਾਨੋ) ਲੱਖਾਂ ਰੁਪਏ ਅਰਬਾਂ ਰੁਪਏ ਖਰਬਾਂ ਰੁਪਏ ਦਾਨ ਕਰ ਲਏ ।੧ ।
(ਹੇ ਭਾਈ!) ਜੇਹੜਾ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਹੈ, ਉਸ ਨੇ (ਮਾਨੋ) ਪੁੱਠੇ ਲਟਕ ਕੇ ਅਨੇਕਾਂ ਤਪਾਂ ਦੇ ਸਾਧਨ ਸਾਧ ਲਏ, ਉਸ ਨੇ (ਮਾਨੋ, ਰਿੱਧੀਆਂ ਸਿੱਧੀਆਂ ਦੇ) ਅਨੇਕਾਂ ਲਾਭ ਖੱਟ ਲਏ,ਅਨੇਕਾਂ ਮਨੋਰਥ ਹਾਸਲ ਕਰ ਲਏ ।੨ ।
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਜਿਸ ਮਨੁੱਖ ਦਾ ਮਨ ਪਰਮਾਤਮਾ ਨਾਲ ਗਿੱਝ ਜਾਂਦਾ ਹੈ, ਉਸ ਨੇ (ਮਾਨੋ) ਸਿਮਿ੍ਰਤੀਆਂ ਸ਼ਾਸਤ੍ਰਾਂ ਵੇਦਾਂ ਦੇ ਉਚਾਰਨ ਕਰ ਲਏ, ਉਸ ਨੇ (ਮਾਨੋ) ਜੋਗ (ਦੀਆਂ ਗੁੰਝਲਾਂ) ਦੀ ਸੂਝ ਪ੍ਰਾਪਤ ਕਰ ਲਈ, ਉਸ ਨੇ (ਮਾਨੋ) ਸਿੱਧਾਂ ਨੂੰ ਮਿਲੇ ਸੁਖਾਂ ਨਾਲ ਸਾਂਝ ਪਾ ਲਈ ।੩ ।
(ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹ ਮਨੁੱਖ) ਉਸ ਅਥਾਹ ਹਸਤੀ ਵਾਲੇ ਅਪਹੁੰਚ ਤੇ ਬੇਅੰਤ ਪਰਮਾਤਮਾ ਦਾ ਨਾਮ ਜਪਦਾ ਹੈ, ਉਸ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਂਦਾ ਹੈ ।
(ਹੇ ਨਾਨਕ! ਤੂੰ ਭੀ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਮੈਂ ਨਾਨਕ ਉਤੇ ਕਿਰਪਾ ਕਰ (ਤਾ ਕਿ ਮੈਂ ਤੇਰਾ ਨਾਮ ਜਪ ਸਕਾਂ) ।੪।੧੧੧ ।