ਰਾਗੁ ਗਉੜੀ ਬੈਰਾਗਣਿ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥
ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥
ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥੧॥
ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥
ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥੨॥
ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥
ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥੩॥
ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥
ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥੪॥
ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰ ॥
ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥੫॥੧॥੧੧੬॥
Sahib Singh
ਦਯ = ਹੇ ਤਰਸ ਕਰਨ ਵਾਲੇ !
{ਦਯੱ = ਟੋ ਡੲੲਲ ਪਟਿੇ} ।
ਮੀਤੁਲਾ = ਪਿਆਰਾ ਮਿੱਤਰ ।
ਬਾਸੁ = ਵੱਸ ।੧।ਰਹਾਉ ।
ਸੰਸਾਰਿ = ਸੰਸਾਰ ਵਿਚ ।
ਜੀਅ ਦਾਤਿਆ = ਹੇ ਜਿੰਦ ਦੇ ਦੇਣ ਵਾਲੇ !
ਨਿਮਖ = ਅੱਖ ਝਮਕਣ ਜਿਤਨਾ ਸਮਾ {ਨਿਮੇ—} ।
ਬਲਿਹਾਰਿ = ਮੈਂ ਸਦਕੇ ਜਾਂਦਾ ਹਾਂ ।੧ ।
ਅਲੰਬਨੁ = ਆਸਰਾ ।
ਹਸਤ ਅਲੰਬਨੁ = ਹੱਥ ਦਾ ਸਹਾਰਾ ।
ਪ੍ਰਭ = ਹੇ ਪ੍ਰਭੂ !
ਗਰਤਹੁ = ਟੋਏ ਤੋਂ ।
ਉਧਰੁ = ਕੱਢ ਲੈ ।
ਮੋਹਿ = ਮੇਰੀ ।
ਸਦ ਹੀ = ਸਦਾ ਹੀ ।੨ ।
ਸੰਮਲਾ = ਸੰਮਲਾਂ, ਮੈਂ ਚੇਤੇ ਕਰਾਂ ।
ਕਵਨ ਬਿਧੀ = ਕੇਹੜੇ ਕੇਹੜੇ ਤਰੀਕੇ ਨਾਲ ?
ਸਰਣਿ ਸਮਾਈ = ਹੇ ਸਰਨ ਆਏ ਦੀ ਸਮਾਈ ਕਰਨ ਵਾਲੇ !
ਦਾਸ ਹਿਤ = ਹੇ ਦਾਸਾਂ ਦੇ ਹਿਤੂ !
।੩ ।
ਅਸਟਿ ਸਿਧਿ = ਅੱਠ ਸਿੱਧੀਆਂ ।
ਕੇਸਵਾ = {ਕੇ_ਾ: ਪ੍ਰ_Ôਯਾ: ਸਂਿਤ ਅÔਯ} ਲੰਮੇ ਕੇਸਾਂ ਵਾਲਾ ਪ੍ਰਭੂ ।
ਗਾਹਿ = ਗਾਂਦੇ ਹਨ ।੪ ।
ਬੰਧਪੋ = ਬੰਧਪੁ, ਰਿਸ਼ਤੇਦਾਰ ।
ਅਧਾਰ = ਆਸਰਾ ।
ਨਾਨਕੁ ਭਜੈ = ਨਾਨਕ ਸਿਮਰਦਾ ਹੈ ।
ਬਿਖੁ = ਜ਼ਹਿਰ ।੫।੧।੧੧੬ ।

ਹੇ ਤਰਸ ਕਰਨ ਵਾਲੇ! ਹੇ ਸਿ੍ਰਸ਼ਟੀ ਦੇ ਖਸਮ! ਤੂੰ ਮੇਰਾ ਪਿਆਰਾ ਮਿੱਤਰ ਹੈਂ, ਸਦਾ ਮੇਰੇ ਨਾਲ ਵੱਸਦਾ ਰਹੁ ।੧।ਰਹਾਉ ।
ਹੇ ਜਿੰਦ ਦੇਣ ਵਾਲੇ! ਹੇ ਪ੍ਰਾਣ ਦੇਣ ਵਾਲੇ! ਹੇ ਸੁਖ ਦੇਣ ਵਾਲੇ ਪ੍ਰਭੂ! ਮੈਂ ਤੈਥੋਂ ਨਿਮਖ ਨਿਮਖ ਕੁਰਬਾਨ ਜਾਂਦਾ ਹਾਂ ।
ਤੈਥੋਂ ਬਿਨਾ ਇਕ ਘੜੀ ਭਰ ਭੀ ਆਤਮਕ ਜੀਵਨ ਨਹੀਂ ਹੋ ਸਕਦਾ ਤੇ (ਆਤਮਕ ਜੀਵਨ ਤੋਂ ਬਿਨਾ) ਸੰਸਾਰ ਵਿਚ ਰਹਿਣਾ ਫਿਟਕਾਰ-ਜੋਗ ਹੈ ।੧ ।
ਹੇ ਪ੍ਰਭੂ! ਮੈਨੂੰ ਆਪਣੇ ਹੱਥ ਦਾ ਸਹਾਰਾ ਦੇਹ ।
ਹੇ ਗੋਪਾਲ! ਮੈਨੂੰ (ਵਿਕਾਰਾਂ ਦੇ) ਟੋਏ ਵਿਚੋਂ ਕੱਢ ਲੈ ।
ਮੈਂ ਗੁਣ-ਹੀਣ ਹਾਂ, ਮੇਰੀ ਮਤਿ ਹੋਛੀ ਹੈ ।
ਤੂੰ ਸਦਾ ਹੀ ਗਰੀਬਾਂ ਉਤੇ ਦਇਆ ਕਰਨ ਵਾਲਾ ਹੈਂ ।੨ ।
ਹੇ ਉੱਚੇ! ਹੇ ਅਪਹੁੰਚ! ਹੇ ਬੇਅੰਤ ਪ੍ਰਭੂ! ਹੇ ਸਰਨ ਆਏ ਦੀ ਸਹਾਇਤਾ ਕਰਨ ਵਾਲੇ ਪ੍ਰਭੂ! ਹੇ ਆਪਣੇ ਸੇਵਕਾਂ ਦੇ ਹਿਤੂ ਪ੍ਰਭੂ! ਮੈਂ ਤੇਰੇ (ਦਿਤੇ ਹੋਏ) ਕੇਹੜੇ ਕੇਹੜੇ ਸੁਖ ਚੇਤੇ ਕਰਾਂ ?
ਮੈਂ ਕਿਹੜੇ ਕਿਹੜੇ ਤਰੀਕਿਆਂ ਨਾਲ (ਤੇਰੇ ਬਖ਼ਸ਼ੇ ਸੁਖਾਂ ਦੀ) ਵਿਚਾਰ ਕਰਾਂ ?
(ਮੈਂ ਤੇਰੇ ਦਿੱਤੇ ਬੇਅੰਤ ਸੁਖ ਗਿਣ ਨਹੀਂ ਸਕਦਾ) ।੩ ।
ਹੇ ਭਾਈ! ਦੁਨੀਆ ਦੇ ਸਾਰੇ ਪਦਾਰਥ (ਜੋਗੀਆਂ ਦੀਆਂ) ਅੱਠੇ ਸਿੱਧੀਆਂ ਸਭ ਤੋਂ ਸ੍ਰੇਸ਼ਟ ਰਸ ਨਾਮ-ਰਸ ਵਿਚ ਮੌਜੂਦ ਹਨ ।
(ਹੇ ਭਾਈ!) ਜਿਨ੍ਹਾਂ ਉਤੇ ਸੋਹਣੇ ਲੰਮੇ ਕੇਸਾਂ ਵਾਲਾ ਪ੍ਰਭੂ ਪ੍ਰਸੰਨ ਹੁੰਦਾ ਹੈ, ਉਹ ਬੰਦੇ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ ।੪ ।
(ਹੇ ਦਯ! ਹੇ ਗੋਸਾਈਂ!) ਹੇ ਮੇਰੇ ਪ੍ਰਾਣਾਂ ਦੇ ਆਸਰੇ ਪ੍ਰਭੂ! ਮਾਂ, ਪਿਉ, ਪੁੱਤਰ, ਰਿਸ਼ਤੇਦਾਰ (ਸਭ ਕੁਝ ਮੇਰਾ) ਤੂੰ ਹੀ ਤੂੰ ਹੈਂ ।
(ਤੇਰਾ ਦਾਸ) ਨਾਨਕ (ਤੇਰੀ) ਸਾਧ ਸੰਗਤਿ ਵਿਚ (ਤੇਰੀ ਮਿਹਰ ਨਾਲ) ਤੇਰਾ ਭਜਨ ਕਰਦਾ ਹੈ ।
(ਜੇਹੜਾ ਮਨੁੱਖ ਤੇਰਾ ਭਜਨ ਕਰਦਾ ਹੈ ਉਹ ਵਿਕਾਰਾਂ ਦੇ) ਜ਼ਹਰ-ਭਰੇ ਸੰਸਾਰ ਤੋਂ (ਸਹੀ-ਸਲਾਮਤਿ ਆਤਮਕ ਜੀਵਨ ਲੈ ਕੇ) ਪਾਰ ਲੰਘ ਜਾਂਦਾ ਹੈ ।੫।੧।੧੧੬ ।
ਨੋਟ: ‘ਗਉੜੀ ਬੈਰਾਗਣਿ’ ਦਾ ਇਹ ਪਹਿਲਾ ਸ਼ਬਦ ਹੈ ।