ਗਉੜੀ ਮਹਲਾ ੫ ॥
ਅਉਧ ਘਟੈ ਦਿਨਸੁ ਰੈਨਾਰੇ ॥
ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥
ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥
ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥
ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ ॥
ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥੨॥
ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥
ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥
ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੩॥੧੨੪॥
Sahib Singh
ਅਉਧ = ਉਮਰ ।
ਰੈਨਾ = ਰਾਤ ।
ਰੇ = ਹੇ ਭਾਈ !
ਮਨ = ਹੇ ਮਨ !
ਮਿਲਿ = ਮਿਲ ਕੇ ।
ਸਵਾਰੇ = ਸਵਾਰਿ ।੧।ਰਹਾਉ ।
ਕਰਉ = ਕਰਉਂ, ਮੈਂ ਕਰਦਾ ਹਾਂ ।
ਮੀਤਾ = ਹੇ ਮਿੱਤਰ !
ਬੇਲਾ = ਵੇਲਾ, ਸਮਾ ।
ਈਹਾ = ਇੱਥੇ, ਇਸ ਲੋਕ ਵਿਚ ।
ਲਾਹਾ = ਲਾਭ ।
ਆਗੈ = ਪਰਲੋਕ ਵਿਚ ।
ਸੁਹੇਲਾ = ਸੌਖਾ ।
ਬਸਨੁ = ਵਾਸ ।੧ ।
ਸਹਸੇ ਮਹਿ = ਚਿੰਤਾ = ਫ਼ਿਕਰ ਵਿਚ ।
ਬ੍ਰਹਮ ਗਿਆਨੀ = ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਵਾਲਾ ।
ਜਿਸਹਿ = ਜਿਸ ਮਨੁੱਖ ਨੂੰ ।
ਪੀਆਏ = ਪਿਲਾਂਦਾ ਹੈ ।
ਅਕਥ ਕਥਾ = ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।
ਤਿਨਿ = ਉਸ (ਮਨੁੱਖ) ਨੇ ।੨ ।
ਜਾ ਕਉ = ਜਿਸ ਦੀ ਖ਼ਾਤਰ ।
ਵਿਹਾਝਹੁ = ਖ਼ਰੀਦੋ ।
ਤੇ = ਤੋਂ ।
ਗੁਰ ਤੇ = ਗੁਰੂ ਦੀ ਸਹਾਇਤਾ ਨਾਲ ।
ਮਨਹਿ = ਮਨ ਵਿਚ ।
ਹਰਿ ਬਸੇਰਾ = ਹਰੀ ਦਾ ਨਿਵਾਸ ।
ਨਿਜ ਘਰਿ = ਆਪਣੇ ਹਿਰਦੇ = ਘਰ ਵਿਚ ।
ਮਹਲੁ = ਪਰਮਾਤਮਾ ਦਾ ਟਿਕਾਣਾ ।੩ ।
ਬਿਧਾਤੇ = ਹੇ ਕਰਤਾਰ !
ਪੂਰੇ = ਪੂਰਿ, ਪੂਰੀ ਕਰ ।
ਮੋ ਕਉ = ਮੈਨੂੰ ।
ਧੂਰੇ = ਧੂਰਿ, ਚਰਨ = ਧੂੜ ।੪ ।

ਹੇ ਭਾਈ! (ਤੇਰੀ) ਉਮਰ (ਇਕ ਇਕ) ਦਿਨ (ਇਕ ਇਕ) ਰਾਤ ਕਰ ਕੇ ਘਟਦੀ ਜਾ ਰਹੀ ਹੈ ।
ਹੇ ਮਨ! (ਜਿਸ ਕੰਮ ਲਈ ਤੂੰ ਜਗਤ ਵਿਚ ਆਇਆ ਹੈਂ, ਆਪਣੇ ਉਸ) ਕੰਮ ਨੂੰ ਗੁਰੂ ਨੂੰ ਮਿਲ ਕੇ ਸਿਰੇ ਚਾੜ੍ਹ ।੧।ਰਹਾਉ ।
ਹੇ ਮੇਰੇ ਮਿੱਤਰ! ਸੁਣ, ਮੈਂ (ਤੇਰੇ ਅੱਗੇ) ਬੇਨਤੀ ਕਰਦਾ ਹਾਂ (ਇਹ ਮਨੁੱਖਾ ਜਨਮ) ਸੰਤਾਂ ਦੀ ਟਹਲ ਕਰਨ ਦਾ ਸਮਾ ਹੈ ।
ਇਥੋਂ ਹਰਿ-ਨਾਮ ਦਾ ਲਾਭ ਖੱਟ ਕੇ ਤੁਰੋ, ਪਰਲੋਕ ਵਿਚ ਸੌਖਾ ਵਾਸ ਪ੍ਰਾਪਤ ਹੋਵੇਗਾ ।੧ ।
(ਹੇ ਭਾਈ!) ਇਹ ਜਗਤ ਵਿਕਾਰ-ਰੂਪ ਬਣਿਆ ਪਿਆ ਹੈ (ਵਿਕਾਰਾਂ ਨਾਲ ਭਰਪੂਰ ਹੈ, ਵਿਕਾਰਾਂ ਵਿਚ ਫਸ ਕੇ ਜੀਵ) ਚਿੰਤਾ-ਫ਼ਿਕਰਾਂ ਵਿਚ (ਡੁੱਬੇ ਰਹਿੰਦੇ ਹਨ) ।
ਜਿਸ ਮਨੁੱਖ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ਹੈ, ਉਹ (ਇਸ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਜਾਂਦਾ ਹੈ ।
ਜਿਸ ਮਨੁੱਖ ਨੂੰ (ਪਰਮਾਤਮਾ ਵਿਕਾਰਾਂ ਦੀ ਨੀਂਦ ਵਿਚੋਂ) ਸੁਚੇਤ ਕਰਦਾ ਹੈ, ਉਸ ਨੂੰ ਆਪਣਾ ਹਰਿ-ਨਾਮ-ਰਸ ਪਿਲਾਂਦਾ ਹੈ ।
ਉਸ ਮਨੁੱਖ ਨੇ ਫਿਰ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਡੂੰਘੀ ਸਾਂਝ ਪਾ ਲਈ ਹੈ ਜਿਸ ਦਾ ਮੁਕੰਮਲ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।੨ ।
ਹੇ ਭਾਈ! ਜਿਸ (ਨਾਮ-ਪਦਾਰਥ ਦੇ ਖ਼ਰੀਦਣ) ਵਾਸਤੇ (ਜਗਤ ਵਿਚ) ਆਏ ਹੋ, ਉਹ ਸੌਦਾ ਖ਼ਰੀਦੋ ।
ਗੁਰੂ ਦੀ ਕਿਰਪਾ ਨਾਲ ਹੀ ਪਰਮਾਤਮਾ ਦਾ ਵਾਸ ਮਨ ਵਿਚ ਹੋ ਸਕਦਾ ਹੈ ।
ਹੇ ਭਾਈ! (ਗੁਰੂ ਦੀ ਸਰਨ ਪੈ ਕੇ) ਆਤਮਕ ਅਡੋਲਤਾ ਦੇ ਆਨੰਦ ਵਿਚ ਟਿਕ ਕੇ ਆਪਣਾ ਹਿਰਦੇ-ਘਰ ਵਿਚ ਪਰਮਾਤਮਾ ਦਾ ਟਿਕਾਣਾ ਲੱਭੋ ।
ਇਸ ਤ੍ਰਹਾਂ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲੇਗਾ ।੩ ।
ਹੇ ਅੰਤਰਜਾਮੀ ਸਰਬ-ਵਿਆਪਕ ਕਰਤਾਰ! ਮੇਰੇ ਮਨ ਦੀ ਸਰਧਾ ਪੂਰੀ ਕਰ ।
ਤੇਰਾ ਦਾਸ ਨਾਨਕ ਤੈਥੋਂ ਇਹੀ ਸੁਖ ਮੰਗਦਾ ਹੈ—ਮੈਨੂੰ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਾ ਦੇ ।੪।੩।੧੨੪ ।