ਗਉੜੀ ਮਹਲਾ ੫ ॥
ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥
ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥੧॥ ਰਹਾਉ ॥
ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥
ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥੧॥
ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥
ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥੨॥
ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥
ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥੩॥੧੨॥੧੩੩॥
Sahib Singh
ਅਨੂਪ = {ਅਨ = ਊਪ} ਜਿਸ ਵਰਗਾ ਹੋਰ ਕੋਈ ਨਹੀਂ, ਬੇ-ਮਿਸਾਲ ।
ਧਿਆਇਲੇ = ਸਿਮਰੋ ।
ਮੀਤਾ = ਹੇ ਮਿੱਤਰੋ !
ਅਉਖਧੁ = ਦਵਾਈ ।
ਜਾ ਕਉ = ਜਿਨ੍ਹਾਂ ਨੂੰ ।
ਗੁਰਿ = ਗੁਰੂ ਨੇ ।
ਤਾ ਕੇ = ਉਹਨਾਂ ਦੇ ।੧।ਰਹਾਉ ।
ਅੰਧਕਾਰੁ = ਮਾਇਆ ਦੇ ਮੋਹ ਦਾ ਹਨੇਰਾ ।
ਤਿਹ ਤਨ ਤੇ = ਉਸ ਮਨੁੱਖ ਦੇ ਸਰੀਰ ਤੋਂ ।
ਸਬਦਿ = ਸ਼ਬਦ ਦੀ ਰਾਹੀਂ ।
ਦੀਪਕੁ = ਦੀਵਾ ।
ਭ੍ਰਮ = ਭਟਕਣਾ ।
ਬਿਸ੍ਵਾਸਾ = ਸਰਧਾ, ਨਿਸ਼ਚਾ ।੧।ਤਾਰੀਲੇ—ਤਰ ਲਿਆ ।
ਭਵਜਲੁ = ਸੰਸਾਰ = ਸਮੁੰਦਰ ।
ਤਾਰੂ = ਡੂੰਘਾ, ਅਥਾਹ ।
ਬਿਖੜਾ = ਅੌਖਾ ।
ਬੋਹਿਥ = ਜਹਾਜ਼ ।
ਹਰਿ ਰੰਗਾ = ਹਰੀ ਨਾਲ ਪਿਆਰ ਕਰਨ ਵਾਲਾ ।੨ ।
ਭਗਤੀ = ਭਗਤਾਂ ਨੇ, ਭਗਤੀਂ ।
ਅਘਾਏ = ਰੱਜ ਗਏ ।
ਹੁਕਮੁ ਮਨਾਏ = ਹੁਕਮ ਮੰਨਣ ਲਈ ਪ੍ਰੇਰਦਾ ਹੈ ।੩ ।

ਹੇ ਮਿੱਤਰੋ! ਸੁਣੋ, ਪਰਮਾਤਮਾ ਦਾ ਨਾਮ ਇਕ ਐਸਾ ਪਦਾਰਥ ਹੈ ਜਿਸ ਵਰਗਾ ਕੋਈ ਹੋਰ ਨਹੀਂ ।
(ਇਸ ਵਾਸਤੇ, ਹੇ ਮਿੱਤਰੋ!) ਸਾਰੇ (ਇਸ ਨਾਮ ਨੂੰ) ਸਿਮਰੋ ।
ਜਿਨ੍ਹਾਂ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ-ਦਾਰੂ ਦਿੱਤਾ ਉਹਨਾਂ ਦੇ ਚਿੱਤ (ਹਰੇਕ ਕਿਸਮ ਦੇ ਵਿਕਾਰ ਦੀ) ਮੈਲ ਤੋਂ ਸਾਫ਼ ਹੋ ਗਏ ।੧।ਰਹਾਉ ।
(ਹੇ ਭਾਈ!) ਗੁਰੂ ਨੇ (ਜਿਸ ਮਨੁੱਖ ਦੇ ਅੰਦਰ ਆਪਣੇ) ਸ਼ਬਦ ਦੀ ਰਾਹੀਂ (ਆਤਮਕ ਗਿਆਨ ਦਾ) ਦੀਵਾ ਜਗਾ ਦਿੱਤਾ, ਉਸ ਦੇ ਹਿਰਦੇ ਵਿਚੋਂ (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਗਿਆ ।
(ਹੇ ਭਾਈ!) ਸਾਧ ਸੰਗਤਿ ਵਿਚ ਜਿਸ ਮਨੁੱਖ ਦੀ ਸਰਧਾ ਬਣ ਗਈ, (ਗੁਰੂ ਨੇ) ਉਸ (ਦੇ ਮਨ) ਦਾ (ਮਾਇਆ ਦੀ ਖ਼ਾਤਰ) ਭਟਕਣਾ ਦਾ ਜਾਲ ਕੱਟ ਦਿੱਤਾ ।੧ ।
(ਹੇ ਭਾਈ! ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ-ਰੂਪ ਜਹਾਜ਼ ਦਾ ਆਸਰਾ ਲਿਆ, ਉਹ ਇਸ ਅਥਾਹ ਤੇ ਅੌਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ।
(ਹੇ ਭਾਈ!) ਜਿਸ ਮਨੁੱਖ ਨੂੰ ਪਰਮਾਤਮਾ ਨਾਲ ਪਿਆਰ ਕਰਨ ਵਾਲਾ ਗੁਰੂ ਮਿਲ ਪਿਆ, ਉਸ ਦੇ ਮਨ ਦੀ (ਹਰੇਕ) ਕਾਮਨਾ ਪੂਰੀ ਹੋ ਗਈ ।੨ ।
(ਹੇ ਭਾਈ! ਜਿਨ੍ਹਾਂ) ਭਗਤ ਜਨਾਂ ਨੇ ਪਰਮਾਤਮਾ ਦੇ ਨਾਮ ਦਾ ਖ਼ਜ਼ਾਨਾ ਲੱਭ ਲਿਆ, ਉਹਨਾਂ ਦੇ ਮਨ (ਮਾਇਆ ਵਲੋਂ ਤਿ੍ਰਪਤ ਹੋ ਗਏ, ਉਹਨਾਂ ਦੇ ਤਨ (ਹਿਰਦੇ ਮਾਇਆ ਵਲੋਂ) ਰੱਜ ਗਏ ।
ਹੇ ਨਾਨਕ! (ਆਖ—ਇਹ ਨਾਮ-ਖ਼ਜ਼ਾਨਾ) ਪਰਮਾਤਮਾ ਉਹਨਾਂ ਨੂੰ ਹੀ ਦੇਂਦਾ ਹੈ, ਜਿਨ੍ਹਾਂ ਨੂੰ ਪ੍ਰਭੂ ਆਪਣਾ ਹੁਕਮ ਮੰਨਣ ਲਈ ਪ੍ਰੇਰਨਾ ਕਰਦਾ ਹੈ ।੩।੧੨।੧੩੩ ।