ਗਉੜੀ ਮਹਲਾ ੫ ॥
ਹਰਿ ਹਰਿ ਹਰਿ ਆਰਾਧੀਐ ॥
ਸੰਤਸੰਗਿ ਹਰਿ ਮਨਿ ਵਸੈ ਭਰਮੁ ਮੋਹੁ ਭਉ ਸਾਧੀਐ ॥੧॥ ਰਹਾਉ ॥
ਬੇਦ ਪੁਰਾਣ ਸਿਮ੍ਰਿਤਿ ਭਨੇ ॥
ਸਭ ਊਚ ਬਿਰਾਜਿਤ ਜਨ ਸੁਨੇ ॥੧॥
ਸਗਲ ਅਸਥਾਨ ਭੈ ਭੀਤ ਚੀਨ ॥
ਰਾਮ ਸੇਵਕ ਭੈ ਰਹਤ ਕੀਨ ॥੨॥
ਲਖ ਚਉਰਾਸੀਹ ਜੋਨਿ ਫਿਰਹਿ ॥
ਗੋਬਿੰਦ ਲੋਕ ਨਹੀ ਜਨਮਿ ਮਰਹਿ ॥੩॥
ਬਲ ਬੁਧਿ ਸਿਆਨਪ ਹਉਮੈ ਰਹੀ ॥
ਹਰਿ ਸਾਧ ਸਰਣਿ ਨਾਨਕ ਗਹੀ ॥੪॥੬॥੧੪੪॥
Sahib Singh
ਆਰਾਧੀਐ = ਸਿਮਰਨਾ ਚਾਹੀਦਾ ਹੈ ।
ਸੰਤਿ ਸੰਗਿ = ਸੰਤਾਂ ਦੀ ਸੰਗਤਿ ਵਿਚ ।
ਮਨਿ = ਮਨ ਵਿਚ ।
ਸਾਧੀਐ = ਸਾਧਿਆ ਜਾ ਸਕਦਾ ਹੈ, ਕਾਬੂ ਕੀਤਾ ਜਾ ਸਕਦਾ ਹੈ ।੧।ਰਹਾਉ ।
ਭਨੇ = ਆਖਦੇ ਹਨ ।
ਸਭ ਊਚ = ਸਭਨਾਂ ਤੋਂ ਉੱਚੇ ।
ਬਿਰਾਜਿਤ = ਟਿਕੇ ਹੋਏ ।
ਸੁਨੇ = ਸੁਣੇ ਜਾਂਦੇ ਹਨ ।੧ ।
ਅਸਥਾਨ = {Ôਥਾਨ} (ਹਿਰਦੇ)-ਥਾਂ ।
ਭੈ ਭੀਤ = ਡਰਾਂ ਨਾਲ ਸਹਮੇ ਹੋਏ ।
ਚੀਨ = ਵੇਖੀਦੇ ਹਨ ।੨ ।
ਫਿਰਹਿ = ਭਟਕਦੇ ਫਿਰਦੇ ਹਨ ।
ਜਨਮਿ = ਜਨਮ ਕੇ ।
ਮਰਹਿ = ਮਰਦੇ ਹਨ ।੩ ।
ਰਹੀ = ਮੁੱਕ ਜਾਂਦੀ ਹੈ ।
ਗਹੀ = ਫੜੀ ।੪ ।

(ਹੇ ਭਾਈ!) ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ।
ਸੰਤਾਂ ਦੀ ਸੰਗਤਿ ਵਿਚ (ਹੀ) ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਭਟਕਣਾ ਨੂੰ, ਮੋਹ ਨੂੰ ਤੇ ਡਰ-ਸਹਮ ਨੂੰ ਕਾਬੂ ਕੀਤਾ ਜਾ ਸਕਦਾ ਹੈ ।੧।ਰਹਾਉ ।
(ਹੇ ਭਾਈ! ਪੰਡਤ ਲੋਕ ਭਾਵੇਂ) ਵੇਦ ਪੁਰਾਣ ਸਿਮਿ੍ਰਤੀਆਂ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ ਪਰ ਸੰਤ ਜਨ ਹੋਰ ਸਭ ਲੋਕਾਂ ਤੋਂ ਉੱਚੇ ਆਤਮਕ ਟਿਕਾਣੇ ਤੇ ਟਿਕੇ ਹੋਏ ਸੁਣੇ ਜਾਂਦੇ ਹਨ ।੧ ।
(ਹੇ ਭਾਈ!) ਹੋਰ ਸਾਰੇ ਹਿਰਦੇ-ਥਾਂ ਡਰਾਂ ਨਾਲ ਸਹਮੇ ਹੋਏ ਵੇਖੀਦੇ ਹਨ, (ਪਰਮਾਤਮਾ ਦੇ ਸਿਮਰਨ ਨੇ) ਪਰਮਾਤਮਾ ਦੇ ਭਗਤਾਂ ਨੂੰ ਡਰਾਂ ਤੋਂ ਰਹਿਤ ਕਰ ਦਿੱਤਾ ਹੈ ।੨ ।
(ਹੇ ਭਾਈ! ਜੀਵ) ਚੌਰਾਸੀ ਲੱਖ ਜੂਨਾਂ ਵਿਚ ਭਟਕਦੇ ਫਿਰਦੇ ਹਨ, ਪਰ ਪਰਮਾਤਮਾ ਦੇ ਭਗਤ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ ।੩ ।
(ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ) ਪਰਮਾਤਮਾ ਦਾ ਗੁਰੂ ਦਾ ਆਸਰਾ ਲੈ ਲਿਆ, ਉਹਨਾਂ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ।
ਉਹ ਆਪਣੀ ਤਾਕਤ ਦਾ ਆਪਣੀ ਅਕਲ ਦਾ ਆਪਣੀ ਸਿਆਣਪ ਦਾ ਆਸਰਾ ਨਹੀਂ ਲੈਂਦੇ।੪।੬।੧੪੪ ।