ਗਉੜੀ ਮਹਲਾ ੫ ॥
ਗਰਬੁ ਬਡੋ ਮੂਲੁ ਇਤਨੋ ॥
ਰਹਨੁ ਨਹੀ ਗਹੁ ਕਿਤਨੋ ॥੧॥ ਰਹਾਉ ॥

ਬੇਬਰਜਤ ਬੇਦ ਸੰਤਨਾ ਉਆਹੂ ਸਿਉ ਰੇ ਹਿਤਨੋ ॥
ਹਾਰ ਜੂਆਰ ਜੂਆ ਬਿਧੇ ਇੰਦ੍ਰੀ ਵਸਿ ਲੈ ਜਿਤਨੋ ॥੧॥

ਹਰਨ ਭਰਨ ਸੰਪੂਰਨਾ ਚਰਨ ਕਮਲ ਰੰਗਿ ਰਿਤਨੋ ॥
ਨਾਨਕ ਉਧਰੇ ਸਾਧਸੰਗਿ ਕਿਰਪਾ ਨਿਧਿ ਮੈ ਦਿਤਨੋ ॥੨॥੧੦॥੧੪੮॥

Sahib Singh
ਗਰਬੁ = {ਗਵL} ਅਹੰਕਾਰ ।
ਮੂਲੁ = ਪਾਂਇਆਂ, ਵਿਤ ।
ਇਤਨੋ = ਥੋੜਾ ਜਿਹਾ ਹੀ ।
ਗਹੁ = ਪਕੜ, ਮਾਇਆ ਵਲ ਖਿੱਚ ।
ਕਿਤਨੋ = (ਭਾਵ,) ਬਹੁਤ ।੧।ਰਹਾਉ ।
ਬੇਬਰਜਤ = ਵਰਜਦੇ, ਰੋਕਦੇ ।
ਉਆ ਹੂ ਸਿਉ = ਉਸੇ ਨਾਲ ।
ਰੇ = ਹੇ ਭਾਈ !
ਬਿਧੇ = ਵਾਂਗ ।
ਵਸਿ ਲੈ = ਵੱਸ ਵਿਚ ਕਰ ਕੇ ।
ਜਿਤਨੋ = ਜਿੱਤ ਲਿਆ ਹੈ ।੧ ।
ਹਰਨ ਭਰਨ ਸੰਪੂਰਨਾ = ਸਭ ਜੀਵਾਂ ਦਾ ਨਾਸ ਕਰਨ ਵਾਲਾ ਤੇ ਪਾਲਣ ਵਾਲਾ ।
ਰੰਗਿ = ਰੰਗ ਵਿਚ, ਪ੍ਰੇਮ ਵਿਚ ।
ਰਿਤਨੋ = ਖ਼ਾਲੀ ।
ਉਧਰੋ = ਬਚ ਗਏ ।
ਕਿਰਪਾ ਨਿਧਿ = ਕਿਰਪਾ ਦਾ ਖ਼ਜ਼ਾਨਾ ਪ੍ਰਭੂ ।੨ ।
    
Sahib Singh
ਹੇ ਜੀਵ! ਤੈਨੂੰ (ਆਪਣੇ ਆਪ ਦਾ) ਅਹੰਕਾਰ ਤਾਂ ਬਹੁਤ ਹੈ, ਪਰ (ਇਸ ਅਹੰਕਾਰ ਦਾ) ਮੂਲ (ਤੇਰਾ ਆਪਣਾ ਵਿਤ) ਥੋੜਾ ਜਿਹਾ ਹੀ ਹੈ ।
(ਇਸ ਸੰਸਾਰ ਵਿਚ ਤੇਰਾ ਸਦਾ ਲਈ) ਟਿਕਾਣਾ ਨਹੀਂ ਹੈ, ਪਰ ਤੇਰੀ ਮਾਇਆ ਵਾਸਤੇ ਖਿੱਚ ਬਹੁਤ ਜ਼ਿਆਦਾ ਹੈ ।੧।ਰਹਾਉ ।
ਹੇ ਜੀਵ! (ਜਿਸ ਮਾਇਆ ਦੇ ਮੋਹ ਵਲੋਂ) ਵੇਦ ਆਦਿਕ ਧਰਮ-ਪੁਸਤਕ ਵਰਜਦੇ ਹਨ, ਸੰਤ ਜਨ ਵਰਜਦੇ ਹਨ, ਉਸੇ ਨਾਲ ਤੇਰਾ ਪਿਆਰ ਬਣਿਆ ਰਹਿੰਦਾ ਹੈ, ਤੂੰ ਜੀਵਨ-ਬਾਜ਼ੀ ਹਾਰ ਰਿਹਾ ਹੈਂ ਜਿਵੇਂ ਜੂਏ ਵਿਚ ਜੁਆਰੀਆ ਹਾਰਦਾ ਹੈ ।
ਇੰਦ੍ਰੀ (ਕਾਮ-ਵਾਸਨਾ) ਨੇ ਆਪਣੇ ਵੱਸ ਵਿਚ ਲੈ ਕੇ ਤੈਨੂੰ ਜਿੱਤ ਰੱਖਿਆ ਹੈ ।੧ ।
ਹੇ ਜੀਵ! ਸਭ ਜੀਵਾਂ ਦੇ ਨਾਸ ਕਰਨ ਵਾਲੇ ਤੇ ਪਾਲਣ ਵਾਲੇ ਪਰਮਾਤਮਾ ਦੇ ਸੋਹਣੇ ਚਰਨਾਂ ਦੇ ਪ੍ਰੇਮ ਵਿਚ (ਟਿਕਣ) ਤੋਂ ਤੂੰ ਸੱਖਣਾ ਹੈਂ ।
ਹੇ ਨਾਨਕ! (ਆਖ—ਜੇਹੜੇ ਮਨੁੱਖ) ਸਾਧ ਸੰਗਤਿ ਵਿਚ (ਜੁੜਦੇ ਹਨ, ਉਹ ਮਾਇਆ ਦੇ ਮੋਹ ਤੋਂ) ਬਚ ਜਾਂਦੇ ਹਨ ।
ਕਿਰਪਾ ਦੇ ਖ਼ਜ਼ਾਨੇ ਪਰਮਾਤਮਾ ਨੇ (ਆਪਣੀ ਕਿਰਪਾ ਕਰ ਕੇ) ਮੈਨੂੰ (ਨਾਨਕ ਨੂੰ ਆਪਣੇ ਚਰਨਾਂ ਦੇ ਪਿਆਰ ਦੀ ਦਾਤਿ) ਦਿੱਤੀ ਹੈ ।੨।੧੦।੧੪੮ ।
Follow us on Twitter Facebook Tumblr Reddit Instagram Youtube