ਗਉੜੀ ਮਾਲਾ ਮਹਲਾ ੫ ॥
ਮੋ ਕਉ ਇਹ ਬਿਧਿ ਕੋ ਸਮਝਾਵੈ ॥
ਕਰਤਾ ਹੋਇ ਜਨਾਵੈ ॥੧॥ ਰਹਾਉ ॥
ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥
ਦਹ ਦਿਸਿ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥੧॥
ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ ਇਹੁ ਮੇਰਾ ॥
ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥੨॥
ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥
ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥੩॥
ਅਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥
ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ ॥੪॥੫॥੧੬੩॥
Sahib Singh
ਮੋ ਕਉ = ਮੈਨੂੰ ।
ਕੋ = ਕੌਣ ?
ਕਰਤਾ ਹੋਇ = ਕਰਤਾਰ ਦਾ ਰੂਪ ਹੋ ਕੇ ।
ਜਨਾਵੈ = ਸਮਝਾ ਸਕਦਾ ਹੈ ।੧ ।
ਇਨਹਿ = ਇਸ ਜੀਵ ਨੇ ।
ਜਪ ਤਪ = ਪਰਮਾਤਮਾ ਦਾ ਸਿਮਰਨ ਤੇ ਵਿਕਾਰਾਂ ਵਲੋਂ ਰੋਕ ਦੇ ਉੱਦਮ ।
ਦਹ ਦਿਸਿ = ਦਸੀਂ ਪਾਸੀਂ ।
ਦਉਰਾਇਓ = ਭਜਾਇਆ, ਦੌੜਾਇਆ ।
ਕਰਿ = ਕਰ ਕੇ ।
ਬਾਧਾ = ਬੱਝਾ ਪਿਆ ਹੈ ।੧ ।
ਭੂਮਿ = ਧਰਤੀ ।
ਠਾਕੁਰੁ = ਮਾਲਕ ।
ਹਉ = ਮੈਂ ।
ਇਹੁ = ਇਹ ਧਨ ।
ਪੈਖਰ = ਢੰਗੇ ।੨।ਕਹਾ—ਕਿਥੇ ?
ਕਮਾਵਨ ਪਰਿਆ = ਕਮਾਣ ਜੋਗਾ ਸੀ ।
ਆਪਹਿ = ਆਪ ਹੀ ।੩ ।
ਆਪੇ = (ਪ੍ਰਭੂ) ਆਪ ਹੀ ।
ਜਿਨਿ = ਜਿਸ (ਪ੍ਰਭੂ) ਨੇ ।
ਸਤਿਗੁਰਿ = ਗੁਰੂ ਨੇ ।੪ ।

(ਹੇ ਭਾਈ!) ਹੋਰ ਕੌਣ ਮੈਨੂੰ ਇਸ ਤ੍ਰਹਾਂ ਸਮਝ ਸਕਦਾ ਹੈ ?
(ਉਹੀ ਗੁਰਮੁਖ) ਸਮਝਾ ਸਕਦਾ ਹੈ (ਜੋ) ਕਰਤਾਰ ਦਾ ਰੂਪ ਹੋ ਜਾਏ ।੧।ਰਹਾਉ ।
(ਹੇ ਭਾਈ! ਗੁਰੂ ਤੋਂ ਬਿਨਾ ਹੋਰ ਕੋਈ ਨਹੀਂ ਸਮਝਾ ਸਕਦਾ ਕਿ) ਅਗਿਆਨਤਾ ਵਿਚ ਫਸ ਕੇ ਇਸ ਜੀਵ ਨੇ ਸਿਮਰਨ ਨਹੀਂ ਕੀਤਾ ਤੇ ਵਿਕਾਰਾਂ ਵਲੋਂ ਰੋਕ ਦਾ ਉੱਦਮ ਨਹੀਂ ਕੀਤਾ, ਕੁਝ ਹੋਰ ਹੋਰ ਹੀ (ਕੋਝੇ ਕੰਮ) ਕੀਤੇ ਹਨ ।
ਇਹ ਜੀਵ ਆਪਣੇ ਇਸ ਮਨ ਨੂੰ ਦਸੀਂ ਪਾਸੀਂ ਭਜਾ ਰਿਹਾ ਹੈ ।
ਇਹ ਕੇਹੜੇ ਕਰਮਾਂ ਦੇ ਕਾਰਨ (ਮਾਇਆ ਦੇ ਮੋਹ ਵਿਚ) ਬੱਝਾ ਪਿਆ ਹੈ ?
।੧ ।
(ਹੇ ਭਾਈ! ਮਾਇਆ ਦੀ ਖ਼ਾਤਰ) ਭਟਕਣਾ ਦੇ ਕਾਰਨ (ਮਾਇਆ ਦੇ) ਮੋਹ ਦੇ ਕਾਰਨ (ਜੀਵ ਨੂੰ) ਕੋਈ ਸੁਚੱਜੀ ਗੱਲ ਨਹੀਂ ਸੁੱਝਦੀ, ਇਸ ਦੇ ਪੈਰਾਂ ਵਿਚ ਮਾਇਆ ਦੇ ਮੋਹ ਦੇ ਢੰਗੇ ਪਏ ਹੋਏ ਹਨ (ਜਿਵੇਂ ਖੋਤੇ ਆਦਿਕ ਨੂੰ ਚੰਗਾ ਢੰਗਾ ਆਦਿਕ ਪਾਇਆ ਹੁੰਦਾ ਹੈ) ।
(ਮੋਹ ਵਿਚ ਫਸ ਕੇ ਜੀਵ ਹਰ ਵੇਲੇ ਇਹੀ ਆਖਦਾ ਹੈ—) ਮੈਂ ਆਪਣੀ ਜਿੰਦ ਦਾ ਸਰੀਰ ਦਾ ਧਨ ਦਾ ਧਰਤੀ ਦਾ ਮਾਲਕ ਹਾਂ, ਮੈਂ ਇਸ (ਧਨ ਆਦਿ) ਦਾ ਮਾਲਕ ਹਾਂ, ਇਹ ਧਨ ਆਦਿਕ ਮੇਰਾ ਹੈ ।੨ ।
(ਹੇ ਭਾਈ! ਗੁਰੂ ਤੋਂ ਬਿਨਾ ਹੋਰ ਕੌਣ ਦੱਸੇ ?
ਕਿ) ਜਦੋਂ (ਜਗਤ-ਰਚਨਾ ਤੋਂ ਪਹਿਲਾਂ) ਇਸ ਜੀਵ ਦੀ ਕੋਈ ਹਸਤੀ ਨਹੀਂ ਸੀ, ਜਦੋਂ ਕੇਵਲ ਇਕ ਨਿਰੰਜਨ ਆਕਾਰ-ਰਹਿਤ ਪ੍ਰਭੂ ਆਪ ਹੀ ਆਪ ਸੀ, ਜਦੋਂ ਪ੍ਰਭੂ ਆਪ ਹੀ ਸਭ ਕੁਝ ਕਰਨ ਵਾਲਾ ਸੀ, ਤਦੋਂ ਇਹ ਜੀਵ ਕੀਹ ਕਮਾਣ ਜੋਗਾ ਸੀ (ਤੇ, ਹੁਣ ਇਹ ਮਾਣ ਕਰਦਾ ਹੈ ਕਿ ਮੈਂ ਧਨ ਦਾ ਮਾਲਕ ਹਾਂ ਮੈਂ ਧਰਤੀ ਦਾ ਮਾਲਕ ਹਾਂ) ।੩ ।
ਹੇ ਨਾਨਕ! ਆਖ—ਗੁਰੂ ਨੇ ਹੀ (ਇਹ ਤਨ ਧਨ ਧਰਤੀ ਆਦਿਕ ਦੀਆਂ ਮਲਕੀਅਤਾਂ ਦਾ) ਭੁਲੇਖਾ ਦੂਰ ਕੀਤਾ ਹੈ ਤੇ ਸਮਝਾਇਆ ਹੈ ਕਿ ਜਿਸ ਪਰਮਾਤਮਾ ਨੇ ਇਹ ਜਗਤ-ਰਚਨਾ ਰਚੀ ਹੈ ਉਹੀ ਆਪ ਆਪਣੇ ਕੀਤੇ ਕੰਮਾਂ ਨੂੰ ਜਾਣਦਾ ਹੈ ਤੇ ਉਹੀ ਆਪ ਸਭ ਕੁਝ ਕਰਨ ਦੀ ਸਮਰੱਥਾ ਰੱਖਦਾ ਹੈ (ਅਗਿਆਨੀ ਜੀਵ ਵਿਅਰਥ ਹੀ ਮਲਕੀਅਤਾਂ ਦਾ ਮਾਣ ਕਰਦਾ ਹੈ ਤੇ ਭਟਕਦਾ ਫਿਰਦਾ ਹੈ) ।੪।੫।੧੬੩ ।