ਗਉੜੀ ਮਾਝ ਮਹਲਾ ੫ ॥
ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥
ਸਚੇ ਸੇਤੀ ਰਤਿਆ ਮਿਲਿਆ ਨਿਥਾਵੇ ਥਾਉ ॥੧॥ ਰਹਾਉ ॥
ਹੋਰਿ ਸਾਦ ਸਭਿ ਫਿਕਿਆ ਤਨੁ ਮਨੁ ਫਿਕਾ ਹੋਇ ॥
ਵਿਣੁ ਪਰਮੇਸਰ ਜੋ ਕਰੇ ਫਿਟੁ ਸੁ ਜੀਵਣੁ ਸੋਇ ॥੧॥
ਅੰਚਲੁ ਗਹਿ ਕੈ ਸਾਧ ਕਾ ਤਰਣਾ ਇਹੁ ਸੰਸਾਰੁ ॥
ਪਾਰਬ੍ਰਹਮੁ ਆਰਾਧੀਐ ਉਧਰੈ ਸਭ ਪਰਵਾਰੁ ॥੨॥
ਸਾਜਨੁ ਬੰਧੁ ਸੁਮਿਤ੍ਰੁ ਸੋ ਹਰਿ ਨਾਮੁ ਹਿਰਦੈ ਦੇਇ ॥
ਅਉਗਣ ਸਭਿ ਮਿਟਾਇ ਕੈ ਪਰਉਪਕਾਰੁ ਕਰੇਇ ॥੩॥
ਮਾਲੁ ਖਜਾਨਾ ਥੇਹੁ ਘਰੁ ਹਰਿ ਕੇ ਚਰਣ ਨਿਧਾਨ ॥
ਨਾਨਕੁ ਜਾਚਕੁ ਦਰਿ ਤੇਰੈ ਪ੍ਰਭ ਤੁਧਨੋ ਮੰਗੈ ਦਾਨੁ ॥੪॥੪॥੧੭੨॥
Sahib Singh
ਜਿੰਦੂ = ਹੇ ਜਿੰਦੇ !
{ਲਫ਼ਜ਼ ‘ਜਿੰਦੁ’ ਉਕਰਾਂਤ ਹੈ ਤੇ ਇਸਤ੍ਰੀ ਲਿੰਗ ਹੈ ।
ਸੰਬੋਧਨ ਵਿਚ ਜਾਂ ਸੰਬੰਧਕ ਦੇ ਨਾਲ ਇਸ ਦਾ ੁ ਦੀਰਘ ਹੋ ਜਾਂਦਾ ਹੈ ।
ਇਸੇ ਤ੍ਰਹਾਂ ਲਫ਼ਜ਼ ਖ਼ਾਕੁ ਹੈ, ‘ਖਾਕੁ’ ਤੋਂ ‘ਖਾਕੂ’ ।
‘ਜਿੰਦੂ ਕੂੰ’} ।
ਸੇਤੀ = ਨਾਲ ।੧।ਰਹਾਉ ।
ਹੋਰਿ = {ਲਫ਼ਜ਼ ‘ਹੋਰ’ ਤੋਂ ਬਹੁ-ਵਚਨ} ।
ਸਾਦ = ਸੁਆਦ ।
ਸਭਿ = ਸਾਰੇ ।
ਫਿਟੁ = ਫਿਟਕਾਰ = ਯੋਗ ।੧ ।
ਅੰਚਲੁ = ਪੱਲਾ ।
ਗਹਿ ਕੈ = ਫੜ ਕੇ ।
ਸਾਧ = ਗੁਰੂ ।
ਉਧਰੈ = ਬਚ ਜਾਂਦਾ ਹੈ ।੨ ।
ਹਿਰਦੈ = ਹਿਰਦੇ ਵਿਚ (ਵਸਾਣ ਲਈ) ।
ਦੇਇ = ਦੇਂਦਾ ਹੈ ।੩ ।
ਥੇਹੁ = ਪਿੰਡ, ਵੱਸੋਂ ।
ਨਿਧਾਨ = ਖ਼ਜ਼ਾਨੇ ।
ਜਾਚਕੁ = ਮੰਗਤਾ ।
ਦਰਿ = ਦਰ ਤੇ ।
ਪ੍ਰਭ = ਹੇ ਪ੍ਰਭੂ !
ਤੁਧ ਨੋ = ਤੈਨੂੰ, ਤੇਰੇ ਨਾਮ ਨੂੰ ।੪ ।

ਹੇ ਮੇਰੀ ਜਿੰਦੇ! ਤੂੰ ਹਰੀ ਦੇ ਪਿਆਰੇ ਲੱਗਣ ਵਾਲੇ ਗੁਣ ਗਾਂਦੀ ਰਿਹਾ ਕਰ ।
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਲ ਰੱਤੇ ਰਿਹਾਂ ਉਸ ਮਨੁੱਖ ਨੂੰ ਭੀ (ਹਰ ਥਾਂ) ਆਦਰ ਮਿਲ ਜਾਂਦਾ ਹੈ ਜਿਸ ਨੂੰ ਪਹਿਲਾਂ ਕਿਤੇ ਕਦੇ ਢੋਈ ਨਹੀਂ ਮਿਲਦੀ ।੧।ਰਹਾਉ ।
(ਹੇ ਮੇਰੀ ਜਿੰਦੇ! ਹਰੀ ਦੇ ਮਿਠੇ ਗੁਣਾਂ ਦੇ ਟਾਕਰੇ ਤੇ ਦੁਨੀਆ ਵਾਲੇ) ਸਾਰੇ ਸੁਆਦ ਫਿੱਕੇ ਹਨ, (ਇਹਨਾਂ ਸੁਆਦਾਂ ਵਿਚ ਪਿਆਂ) ਸਰੀਰ (ਹਰੇਕ ਗਿਆਨ-ਇੰਦ੍ਰਾ) ਫਿੱਕਾ (ਰੁੱਖਾ) ਹੋ ਜਾਂਦਾ ਹੈ, ਮਨ ਰੁੱਖਾ ਹੋ ਜਾਂਦਾ ਹੈ ।
ਪਰਮੇਸ਼ਰ ਦਾ ਨਾਮ ਜਪਣ ਤੋਂ ਖੁੰਝ ਕੇ ਮਨੁੱਖ ਜੋ ਕੁਝ ਭੀ ਕਰਦਾ ਹੈ, ਉਸ ਨਾਲ ਜ਼ਿੰਦਗੀ ਫਿਟਕਾਰ-ਜੋਗ ਹੋ ਜਾਂਦੀ ਹੈ ।੧ ।
(ਹੇ ਮੇਰੀ ਜਿੰਦੇ!) ਗੁਰੂ ਦਾ ਪੱਲਾ ਫੜ ਕੇ ਇਸ ਸੰਸਾਰ-(ਸਮੁੰਦਰ) ਤੋਂ ਪਾਰ ਲੰਘ ਸਕੀਦਾ ਹੈ ।
(ਹੇ ਜਿੰਦੇ!) ਪਰਮਾਤਮਾ ਦੀ ਅਰਾਧਨਾ ਕਰਨੀ ਚਾਹੀਦੀ ਹੈ ।
(ਜੇਹੜਾ ਮਨੁੱਖ ਆਰਾਧਨ ਕਰਦਾ ਹੈ, ਉਸ ਦਾ) ਸਾਰਾ ਪਰਵਾਰ (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਬਚ ਨਿਕਲਦਾ ਹੈ ।੨ ।
(ਹੇ ਮੇਰੀ ਜਿੰਦੇ!) ਜੇਹੜਾ ਗੁਰਮੁਖ ਪਰਮਾਤਮਾ ਦਾ ਨਾਮ ਹਿਰਦੇ ਵਿਚ (ਵਸਾਣ ਲਈ) ਦੇਂਦਾ ਹੈ, ਉਹੀ ਅਸਲ ਸੱਜਣ ਹੈ, ਉਹੀ ਅਸਲ ਸੰਬੰਧੀ ਹੈ, ਉਹੀ ਅਸਲ ਮਿੱਤਰ ਹੈ, (ਕਿਉਂਕਿ ਉਹ ਸਾਡੇ ਅੰਦਰੋਂ) ਸਾਰੇ ਅੌਗੁਣ ਦੂਰ ਕਰ ਕੇ (ਸਾਡੇ ਉਤੇ) ਭਲਾਈ ਕਰਦਾ ਹੈ ।੩।(ਹੇ ਮੇਰੀ ਜਿੰਦੇ!) ਪਰਮਾਤਮਾ ਦੇ ਚਰਨ ਹੀ (ਸਾਰੇ ਪਦਾਰਥਾਂ ਦੇ) ਖ਼ਜ਼ਾਨੇ ਹਨ (ਜੀਵ ਦੇ ਨਾਲ ਨਿਭਣ ਵਾਲਾ) ਮਾਲ ਹੈ, ਖ਼ਜ਼ਾਨਾ ਹੈ (ਜੀਵ ਦੇ ਵਾਸਤੇ ਅਸਲੀ) ਵੱਸੋਂ ਹੈ ਤੇ ਘਰ ਹੈ ।
ਹੇ ਪ੍ਰਭੂ! (ਤੇਰੇ ਦਰ ਦਾ) ਮੰਗਤਾ ਨਾਨਕ ਤੇਰੇ ਦਰ ਤੇ ਤੇਰਾ ਨਾਮ ਦਾਨ-ਵਜੋਂ ਮੰਗਦਾ ਹੈ ।੪।੪।੧੭੨ ।