ਗਉੜੀ ਮਹਲਾ ੯ ॥
ਮਨ ਰੇ ਕਹਾ ਭਇਓ ਤੈ ਬਉਰਾ ॥
ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ॥੧॥ ਰਹਾਉ ॥
ਜੋ ਤਨੁ ਤੈ ਅਪਨੋ ਕਰਿ ਮਾਨਿਓ ਅਰੁ ਸੁੰਦਰ ਗ੍ਰਿਹ ਨਾਰੀ ॥
ਇਨ ਮੈਂ ਕਛੁ ਤੇਰੋ ਰੇ ਨਾਹਨਿ ਦੇਖੋ ਸੋਚ ਬਿਚਾਰੀ ॥੧॥
ਰਤਨ ਜਨਮੁ ਅਪਨੋ ਤੈ ਹਾਰਿਓ ਗੋਬਿੰਦ ਗਤਿ ਨਹੀ ਜਾਨੀ ॥
ਨਿਮਖ ਨ ਲੀਨ ਭਇਓ ਚਰਨਨ ਸਿਂਉ ਬਿਰਥਾ ਅਉਧ ਸਿਰਾਨੀ ॥੨॥
ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ ॥
ਅਉਰ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ ॥੩॥੮॥
Sahib Singh
ਕਹਾ = ਕਿਥੇ ?
ਬਉਰਾ = ਪਾਗਲ, ਕਮਲਾ, ਝੱਲਾ ।
ਅਹਿ = ਦਿਨ {ਅਹਰੱ} ।
ਨਿਸਿ = ਰਾਤ {ਨਿ_ੱ} ।
ਅਉਧ = ਉਮਰ ।
ਜਾਨੈ = ਜਾਣਦਾ ।
ਲੋਭ ਸੰਗਿ = ਲੋਭ ਨਾਲ, ਲੋਭ ਵਿਚ ਫਸ ਕੇ ।
ਹਉਰਾ = ਹੌਲਾ, ਹੌਲੇ ਜੀਵਨ ਵਾਲਾ, ਕਮਜ਼ੋਰ ਆਤਮਕ ਜੀਵਨ ਵਾਲਾ ।੧।ਰਹਾਉ।ਤੈ—ਤੂੰ ।
ਅਪਨੋ ਕਰਿ = ਆਪਣਾ ਕਰ ਕੇ ।
ਗਿ੍ਰਹ ਨਾਰੀ = ਘਰ ਦੀ ਇਸਤ੍ਰੀ ।
ਇਨ ਮੈਂ = ਇਹਨਾਂ ਵਿਚ ।
ਰੇ = ਹੇ (ਮਨ) !
ਸੋਚਿ = ਸੋਚ ਕੇ ।
ਬਿਚਾਰੀ = ਬਿਚਾਰਿ, ਵਿਚਾਰ ਕੇ ।੧ ।
ਹਾਰਿਓ = (ਜੂਏ ਵਿਚ) ਹਾਰ ਲਿਆ ਹੈ ।
ਗਤਿ = ਹਾਲਤ, ਅਵਸਥਾ ।
ਸਿਉ = ਨਾਲ ।
ਸਿਰਾਨੀ = ਗੁਜ਼ਾਰ ਦਿੱਤੀ ।੨ ।
ਅਉਰ = ਹੋਰ ।
ਸਗਲ = ਸਾਰਾ ।
ਨਿਰਭੈ ਪਦੁ = ਉਹ ਆਤਮਕ ਅਵਸਥਾ ਜਿਥੇ ਕੋਈ ਡਰ ਨਹੀਂ ਪੋਹ ਸਕਦਾ ।੩ ।

ਹੇ (ਮੇਰੇ) ਮਨ! ਤੂੰ ਕਿੱਥੇ (ਲੋਭ ਆਦਿਕ ਵਿਚ ਫਸ ਕੇ) ਪਾਗਲ ਹੋ ਰਿਹਾ ਹੈਂ ?
(ਹੇ ਭਾਈ!) ਦਿਨ ਰਾਤ ਉਮਰ ਘਟਦੀ ਰਹਿੰਦੀ ਹੈ, ਪਰ ਮਨੁੱਖ ਇਹ ਗੱਲ ਸਮਝਦਾ ਨਹੀਂ ਤੇ ਲੋਭ ਵਿਚ ਫਸ ਕੇ ਕਮਜ਼ੋਰ ਆਤਮਕ ਜੀਵਨ ਵਾਲਾ ਬਣਦਾ ਜਾਂਦਾ ਹੈ ।੧।ਰਹਾਉ ।
ਹੇ (ਮੇਰੇ) ਮਨ! ਜੇਹੜਾ (ਇਹ) ਸਰੀਰ ਤੂੰ ਆਪਣਾ ਕਰ ਕੇ ਸਮਝ ਰਿਹਾ ਹੈਂ ਅਤੇ ਘਰ ਦੀ ਸੁੰਦਰ ਇਸਤ੍ਰੀ ਨੂੰ ਆਪਣੀ ਮੰਨ ਰਿਹਾ ਹੈਂ, ਇਹਨਾਂ ਵਿਚੋਂ ਕੋਈ ਭੀ ਤੇਰਾ (ਸਦਾ ਨਿਭਣ ਵਾਲਾ ਸਾਥੀ) ਨਹੀਂ ਹੈ, ਸੋਚ ਕੇ ਵੇਖ ਲੈ, ਵਿਚਾਰ ਕੇ ਵੇਖ ਲੈ ।੧ ।
ਹੇ (ਮੇਰੇ) ਮਨ! ਜਿਵੇਂ ਜੁਆਰੀਆ ਜੂਏ ਵਿਚ ਬਾਜ਼ੀ ਹਾਰਦਾ ਹੈ, ਤਿਵੇਂ) ਤੂੰ ਆਪਣਾ ਕੀਮਤੀ ਮਨੁੱਖਾ ਜਨਮ ਹਾਰ ਰਿਹਾ ਹੈਂ, ਕਿਉਂਕਿ ਤੂੰ ਪਰਮਾਤਮਾ ਨਾਲ ਮਿਲਾਪ ਦੀ ਅਵਸਥਾ ਦੀ ਕਦਰ ਨਹੀਂ ਪਾਈ ।
ਤੂੰ ਰਤਾ ਭਰ ਸਮੇ ਲਈ ਭੀ ਗੋਬਿੰਦ-ਪ੍ਰਭੂ ਦੇ ਚਰਨਾਂ ਵਿਚ ਨਹੀਂ ਜੁੜਦਾ, ਤੂੰ ਵਿਅਰਥ ਉਮਰ ਗੁਜ਼ਾਰ ਰਿਹਾ ਹੈਂ ।੨ ।
ਹੇ ਨਾਨਕ! ਆਖ—ਉਹੀ ਮਨੁੱਖ ਸੁਖੀ ਜੀਵਨ ਵਾਲਾ ਹੈ ਜੋ ਪਰਮਾਤਮਾ ਦਾ ਨਾਮ (ਜਪਦਾ ਹੈ, ਜੋ) ਪਰਮਾਤਮਾ ਦੇ ਗੁਣ ਗਾਂਦਾ ਹੈ ।
ਬਾਕੀ ਦਾ ਸਾਰਾ ਜਹਾਨ (ਜੇਹੜਾ) ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ (ਉਹ ਸਹਿਮਿਆ ਰਹਿੰਦਾ ਹੈ, ਉਹ) ਉਸ ਆਤਮਕ ਅਵਸਥਾ ਉਤੇ ਨਹੀਂ ਪਹੁੰਚਦਾ, ਜਿਥੇ ਕੋਈ ਡਰ ਪੋਹ ਨਹੀਂ ਸਕਦਾ ।੩।੮ ।