ਗਉੜੀ ਮਹਲਾ ੧ ॥
ਅਧਿਆਤਮ ਕਰਮ ਕਰੇ ਤਾ ਸਾਚਾ ॥
ਮੁਕਤਿ ਭੇਦੁ ਕਿਆ ਜਾਣੈ ਕਾਚਾ ॥੧॥
ਐਸਾ ਜੋਗੀ ਜੁਗਤਿ ਬੀਚਾਰੈ ॥
ਪੰਚ ਮਾਰਿ ਸਾਚੁ ਉਰਿ ਧਾਰੈ ॥੧॥ ਰਹਾਉ ॥
ਜਿਸ ਕੈ ਅੰਤਰਿ ਸਾਚੁ ਵਸਾਵੈ ॥
ਜੋਗ ਜੁਗਤਿ ਕੀ ਕੀਮਤਿ ਪਾਵੈ ॥੨॥
ਰਵਿ ਸਸਿ ਏਕੋ ਗ੍ਰਿਹ ਉਦਿਆਨੈ ॥
ਕਰਣੀ ਕੀਰਤਿ ਕਰਮ ਸਮਾਨੈ ॥੩॥
ਏਕ ਸਬਦ ਇਕ ਭਿਖਿਆ ਮਾਗੈ ॥
ਗਿਆਨੁ ਧਿਆਨੁ ਜੁਗਤਿ ਸਚੁ ਜਾਗੈ ॥੪॥
ਭੈ ਰਚਿ ਰਹੈ ਨ ਬਾਹਰਿ ਜਾਇ ॥
ਕੀਮਤਿ ਕਉਣ ਰਹੈ ਲਿਵ ਲਾਇ ॥੫॥
ਆਪੇ ਮੇਲੇ ਭਰਮੁ ਚੁਕਾਏ ॥
ਗੁਰ ਪਰਸਾਦਿ ਪਰਮ ਪਦੁ ਪਾਏ ॥੬॥
ਗੁਰ ਕੀ ਸੇਵਾ ਸਬਦੁ ਵੀਚਾਰੁ ॥
ਹਉਮੈ ਮਾਰੇ ਕਰਣੀ ਸਾਰੁ ॥੭॥
ਜਪ ਤਪ ਸੰਜਮ ਪਾਠ ਪੁਰਾਣੁ ॥
ਕਹੁ ਨਾਨਕ ਅਪਰੰਪਰ ਮਾਨੁ ॥੮॥੬॥
Sahib Singh
ਅਧਿਆਤਮ = ਆਤਮਾ ਸੰਬੰਧੀ, ਆਤਮਕ ਜੀਵਨ ਸੰਬੰਧੀ ।
ਅਧਿਆਤਮ ਕਰਮ = ਆਤਮਕ ਜੀਵਨ ਨੂੰ ਉੱਚਾ ਕਰਨ ਵਾਲੇ ਕਰਮ ।
ਸਾਚਾ = ਸਦਾ = ਥਿਰ, ਅਡੋਲ, ਅਹਿੱਲ ।
ਮੁਕਤਿ = ਵਿਕਾਰਾਂ ਤੋਂ ਖ਼ਲਾਸੀ ।
ਭੇਦੁ = ਗੂਝ ਗੱਲ ।
ਕਾਚਾ = ਕੱਚੇ ਮਨ ਵਾਲਾ, ਜਿਸ ਦਾ ਮਨ ਵਿਕਾਰਾਂ ਦੇ ਟਾਕਰੇ ਤੇ ਕਮਜ਼ੋਰ ਹੈ ।੧ ।
ਐਸਾ = ਅਜੇਹਾ ਬੰਦਾ ।
ਜੁਗਤਿ = ਸਹੀ ਜੀਵਨ ਦੀ ਜਾਚ ।
ਪੰਚ = ਕਾਮਾਦਿਕ ਪੰਜੇ ਵਿਕਾਰ ।
ਉਰਿ = ਹਿਰਦੇ ਵਿਚ ।੧।ਰਹਾਉ।ਜੋਗਿ—ਪ੍ਰਭੂ-ਮਿਲਾਪ ।
ਕੀਮਤਿ = ਕਦਰ ।੨ ।
ਰਵਿ = ਸੂਰਜ, ਤਪਸ਼ ।
ਸਸਿ = ਚੰਦ੍ਰਮਾ, ਠੰਢ ।
ਉਦਿਆਨੈ = ਜੰਗਲ ਵਿਚ ।
ਸਮਾਨੈ = ਸਮਾਨ, ਸਾਧਾਰਨ ।
ਕਰਮ ਸਮਾਨੈ = (ਉਸ ਦੇ) ਸਾਧਾਰਨ ਕਰਮ (ਹਨ), ਸੁਤੇ ਹੀ ਇਸ ਆਹਰੇ ਲੱਗਾ ਰਹਿੰਦਾ ਹੈ ।੩ ।
ਭਿਖਿਆ = ਖ਼ੈਰ, ਦਾਨ ।੪ ।
ਭੈ = ਪ੍ਰਭੂ ਦੇ ਡਰ = ਅਦਬ ਵਿਚ ।੫ ।
ਭਰਮੁ = ਭਟਕਣਾ ।
ਚੁਕਾਏ = ਮੁਕਾ ਦੇਂਦਾ ਹੈ ।
ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ ।੬ ।
ਸਾਰੁ = ਸ੍ਰੇਸ਼ਟ ।੭ ।
ਅਪਰੰਪਰ = ਉਹ ਪ੍ਰਭੂ ਜੋ ਪਰੇ ਤੋਂ ਪਰੇ ਹੈ, ਜਿਸ ਦੇ ਗੁਣਾਂ ਦਾ ਅੰਤ ਨਹੀਂ ।
ਸੰਜਮ = ਇੰਦਿ੍ਰਆਂ ਨੂੰ ਵਿਕਾਰਾਂ ਵਲੋਂ ਰੋਕਣ ਦੇ ਉੱਦਮ ।
ਮਾਨੁ = ਮੰਨਣਾ, ਮਨ ਨੂੰ ਗਿਝਾਣਾ ।੮ ।

ਅਜੇਹਾ (ਬੰਦਾ) ਜੋਗੀ (ਅਖਵਾਣ ਦਾ ਹੱਕਦਾਰ ਹੋ ਸਕਦਾ ਹੈ ਜੋ ਜੀਵਨ ਦੀ ਸਹੀ) ਜੁਗਤਿ ਸਮਝਦਾ ਹੈ (ਉਹ ਜੀਵਨ-ਜੁਗਤਿ ਇਹ ਹੈ ਕਿ ਕਾਮਾਦਿਕ) ਪੰਜਾਂ (ਵਿਕਾਰਾਂ) ਨੂੰ ਮਾਰ ਕੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਨੂੰ ਆਪਣੇ ਹਿਰਦੇ ਵਿਚ ਟਿਕਾਂਦਾ ਹੈ ।੧।ਰਹਾਉ ।
ਜਦੋਂ ਮਨੁੱਖ ਆਤਮਕ ਜੀਵਨ ਨੂੰ ਉੱਚਾ ਕਰਨ ਵਾਲੇ ਕਰਮ ਕਰਦਾ ਹੈ, ਤਦੋਂ ਹੀ ਸੱਚਾ (ਜੋਗੀ) ਹੈ ।
ਪਰ ਜਿਸ ਦਾ ਮਨ ਵਿਕਾਰਾਂ ਦੇ ਟਾਕਰੇ ਤੇ ਕਮਜ਼ੋਰ ਹੈ, ਉਹ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰਨ ਦੇ ਭੇਤ ਨੂੰ ਕੀਹ ਜਾਣ ਸਕਦਾ ਹੈ ?
।੧ ।
ਜਿਸ ਮਨੁੱਖ ਦੇ ਅੰਦਰ ਪਰਮਾਤਮਾ ਆਪਣਾ ਸਦਾ-ਥਿਰ ਨਾਮ ਵਸਾਂਦਾ ਹੈ, ਉਹ ਮਨੁੱਖ ਪ੍ਰਭੂ-ਮਿਲਾਪ ਦੀ ਜੁਗਤਿ ਦੀ ਕਦਰ ਸਮਝਦਾ ਹੈ ।੨ ।
ਤਪਸ਼, ਠੰਢ (ਭਾਵ, ਕਿਸੇ ਵਲੋਂ ਖਰ੍ਹਵਾ ਸਲੂਕ ਤੇ ਕਿਸੇ ਵਲੋਂ ਨਿੱਘਾ ਸਲੂਕ) ਘਰ, ਜੰਗਲ (ਭਾਵ, ਘਰ ਵਿਚ ਰਹਿੰਦਿਆਂ ਨਿਰਮੋਹ ਰਵਈਆ) ਉਸ ਨੂੰ ਇਕ-ਸਮਾਨ ਦਿੱਸਦੇ ਹਨ ।
ਪਰਮਾਤਮਾ ਦੀ ਸਿਫ਼ਤਿ-ਸਾਲਾਹ-ਰੂਪ ਕਰਣੀ ਉਸ ਦਾ ਸਾਮਾਨ (ਸਾਧਾਰਨ) ਕਰਮ ਹਨ (ਭਾਵ, ਸੁਤੇ ਹੀ ਉਹ ਸਿਫ਼ਤਿ-ਸਾਲਾਹ ਵਿਚ ਜੁੜਿਆ ਰਹਿੰਦਾ ਹੈ) ।੩ ।
(ਦਰ ਦਰ ਤੋਂ ਰੋਟੀਆਂ ਮੰਗਣ ਦੇ ਥਾਂ ਉਹ ਜੋਗੀ ਗੁਰੂ ਦੇ ਦਰ ਤੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦਾ ਖ਼ੈਰ ਮੰਗਦਾ ਹੈ, ਉਸ ਦੇ ਅੰਦਰ ਪ੍ਰਭੂ ਨਾਲ ਡੂੰਘੀ ਸਾਂਝ ਪੈਂਦੀ ਹੈ, ਉਸ ਦੀ ਉੱਚੀ ਸੁਰਤਿ ਜਾਗ ਪੈਂਦੀ ਹੈ, ਉਸ ਦੇ ਅੰਦਰ ਸਿਮਰਨ-ਰੂਪ ਜੁਗਤਿ ਜਾਗ ਪੈਂਦੀ ਹੈ ।੪ ।
ਉਹ ਜੋਗੀ ਸਦਾ ਪ੍ਰਭੂ ਦੇ ਡਰ-ਅਦਬ ਵਿਚ ਲੀਨ ਰਹਿੰਦਾ ਹੈ, (ਇਸ ਡਰ ਤੋਂ) ਬਾਹਰ ਨਹੀਂ ਜਾਂਦਾ ।
ਅਜੇਹੇ ਜੋਗੀ ਦਾ ਕੌਣ ਮੁੱਲ ਪਾ ਸਕਦਾ ਹੈ ?
ਉਹ ਸਦਾ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ।੫ ।
(ਇਹ ਜੋਗ-ਸਾਧਨਾਂ ਦੇ ਹਠ ਕੁਝ ਨਹੀਂ ਸਵਾਰ ਸਕਦੇ) ਪ੍ਰਭੂ ਆਪ ਹੀ ਆਪਣੇ ਨਾਲ ਮਿਲਾਂਦਾ ਹੈ ਤੇ ਜੀਵ ਦੀ ਭਟਕਣਾ ਮੁਕਾਂਦਾ ਹੈ ।
ਗੁਰੂ ਦੀ ਕਿਰਪਾ ਨਾਲ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰਦਾ ਹੈ ।੬ ।
(ਅਸਲ ਜੋਗੀ) ਗੁਰੂ ਦੀ ਦੱਸੀ ਸੇਵਾ ਕਰਦਾ ਹੈ, ਗੁਰੂ ਦੇ ਸ਼ਬਦ ਨੂੰ ਆਪਣੀ ਵਿਚਾਰ ਬਣਾਂਦਾ ਹੈ ।
ਹਉਮੈ ਨੂੰ(ਆਪਣੇ ਅੰਦਰੋਂ) ਮਾਰਦਾ ਹੈ—ਇਹ ਹੈ ਉਸ ਜੋਗੀ ਦੀ ਸ੍ਰੇਸ਼ਟ ਕਰਣੀ ।੭ ।
ਹੇ ਨਾਨਕ! ਆਖ—ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਆਪਣੇ ਆਪ ਨੂੰ ਗਿਝਾਣਾ—ਇਹ ਹਨ ਜੋਗੀ ਦੇ ਜਪ, ਤਪ, ਸੰਜਮ ਤੇ ਪਾਠ, ਇਹੀ ਹੈ ਜੋਗੀ ਦਾ ਪੁਰਾਣ ਆਦਿਕ ਕੋਈ ਧਰਮ-ਪੁਸਤਕ ।੮।੬ ।