ਗਉੜੀ ਮਹਲਾ ੧ ॥
ਬੋਲਹਿ ਸਾਚੁ ਮਿਥਿਆ ਨਹੀ ਰਾਈ ॥
ਚਾਲਹਿ ਗੁਰਮੁਖਿ ਹੁਕਮਿ ਰਜਾਈ ॥
ਰਹਹਿ ਅਤੀਤ ਸਚੇ ਸਰਣਾਈ ॥੧॥
ਸਚ ਘਰਿ ਬੈਸੈ ਕਾਲੁ ਨ ਜੋਹੈ ॥
ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥੧॥ ਰਹਾਉ ॥
ਅਪਿਉ ਪੀਅਉ ਅਕਥੁ ਕਥਿ ਰਹੀਐ ॥
ਨਿਜ ਘਰਿ ਬੈਸਿ ਸਹਜ ਘਰੁ ਲਹੀਐ ॥
ਹਰਿ ਰਸਿ ਮਾਤੇ ਇਹੁ ਸੁਖੁ ਕਹੀਐ ॥੨॥
ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥
ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥
ਪੀਵੈ ਅੰਮ੍ਰਿਤੁ ਤਤੁ ਵਿਰੋਲੈ ॥੩॥
ਸਤਿਗੁਰੁ ਦੇਖਿਆ ਦੀਖਿਆ ਲੀਨੀ ॥
ਮਨੁ ਤਨੁ ਅਰਪਿਓ ਅੰਤਰ ਗਤਿ ਕੀਨੀ ॥
ਗਤਿ ਮਿਤਿ ਪਾਈ ਆਤਮੁ ਚੀਨੀ ॥੪॥
ਭੋਜਨੁ ਨਾਮੁ ਨਿਰੰਜਨ ਸਾਰੁ ॥
ਪਰਮ ਹੰਸੁ ਸਚੁ ਜੋਤਿ ਅਪਾਰ ॥
ਜਹ ਦੇਖਉ ਤਹ ਏਕੰਕਾਰੁ ॥੫॥
ਰਹੈ ਨਿਰਾਲਮੁ ਏਕਾ ਸਚੁ ਕਰਣੀ ॥
ਪਰਮ ਪਦੁ ਪਾਇਆ ਸੇਵਾ ਗੁਰ ਚਰਣੀ ॥
ਮਨ ਤੇ ਮਨੁ ਮਾਨਿਆ ਚੂਕੀ ਅਹੰ ਭ੍ਰਮਣੀ ॥੬॥
ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥
ਹਰਿ ਜਸਿ ਸੰਤ ਭਗਤ ਨਿਸਤਾਰਿਆ ॥
ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥੭॥
ਸਾਚ ਮਹਲਿ ਗੁਰਿ ਅਲਖੁ ਲਖਾਇਆ ॥
ਨਿਹਚਲ ਮਹਲੁ ਨਹੀ ਛਾਇਆ ਮਾਇਆ ॥
ਸਾਚਿ ਸੰਤੋਖੇ ਭਰਮੁ ਚੁਕਾਇਆ ॥੮॥
ਜਿਨ ਕੈ ਮਨਿ ਵਸਿਆ ਸਚੁ ਸੋਈ ॥
ਤਿਨ ਕੀ ਸੰਗਤਿ ਗੁਰਮੁਖਿ ਹੋਈ ॥
ਨਾਨਕ ਸਾਚਿ ਨਾਮਿ ਮਲੁ ਖੋਈ ॥੯॥੧੫॥
Sahib Singh
ਬੋਲਹਿ = ਬੋਲਦੇ ਹਨ ।
ਸਾਚੁ = ਸਦਾ ਅਟੱਲ ਰਹਿਣ ਵਾਲਾ ਬੋਲ ।
ਮਿਥਿਆ = ਝੂਠ ।
ਰਾਈ = ਰਤਾ ਭਰ ।
ਹੁਕਮਿ ਰਜਾਈ = ਰਜ਼ਾ ਦੇ ਮਾਲਕ ਪ੍ਰਭੂ ਦੇ ਹੁਕਮ ਵਿਚ ।
ਅਤੀਤ = ਮਾਇਆ ਦੇ ਪ੍ਰਭਾਵ ਤੋਂ ਪਰੇ ।੧ ।
ਸਚ ਘਰਿ = ਸੱਚ ਦੇ ਘਰ ਵਿਚ, ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ।
ਬੈਸੇ = (ਜੋ) ਬੈਠਦਾ ਹੈ ।
ਕਾਲੁ = ਮੌਤ ਦਾ ਸਹਮ, ਆਤਮਕ ਮੌਤ ।
ਮੋਹੈ = ਮੋਹ ਦੇ ਕਾਰਨ ।
ਆਵਤ ਜਾਵਤ = ਜੰਮਣ ਮਰਨ ਦਾ ।੧।ਰਹਾਉ ।
ਅਪਿਉ = ਅੰਮਿ੍ਰਤ, ਆਤਮਕ ਜੀਵਨ ਦੇਣ ਵਾਲਾ ਨਾਮ-ਰਸ ।
ਪੀਅਉ = ਬੇਸ਼ਕ ਕੋਈ ਧਿਰ ਪੀਏ ।
ਕਥਿ = ਕਥ ਕੇ, ਸਿਫ਼ਤਿ = ਸਾਲਾਹ ਕਰ ਕੇ ।
ਰਹੀਐ = ਰਹਿ ਸਕੀਦਾ ਹੈ, (ਨਿਜ ਘਰ ਵਿਚ ਟਿਕੇ) ਰਹਿ ਸਕੀਦਾ ਹੈ ।
ਬੈਸਿ = ਬੈਠ ਕੇ, ਟਿਕ ਕੇ ।
ਸਹਜ ਘਰੁ = ਆਤਮਕ ਅਡੋਲਤਾ ਦੇਣ ਵਾਲਾ ਘਰ ।
ਲਹੀਐ = ਪ੍ਰਾਪਤ ਕਰ ਸਕੀਦਾ ਹੈ ।
ਰਸਿ = ਰਸ ਵਿਚ ।
ਮਾਤੇ = ਮਸਤ ਹੋਇਆਂ ।
ਕਹੀਐ = ਕਹਿ ਸਕੀਦਾ ਹੈ ।੨ ।
ਚਾਲ = ਜੀਵਨ = ਚਾਲ, ਜ਼ਿੰਦਗੀ ਦੀ ਜੁਗਤਿ ।
ਨਿਹਚਲ = ਜਿਸ ਨੂੰ ਮਾਇਆ ਦਾ ਮੋਹ ਹਿਲਾ ਨਹੀਂ ਸਕਦਾ ।
ਸਾਚਿ = ਸਦਾ = ਥਿਰ ਪ੍ਰਭੂ ਵਿਚ (ਟਿਕ ਕੇ) ।
ਸਹਜਿ = ਸ਼ਾਂਤ ਅਵਸਥਾ ਵਿਚ (ਟਿਕ ਕੇ) ।
ਵਿਰੋਲੈ = ਰਿੜਕਦਾ ਹੈ, ਰਿੜਕ ਕੇ ਲੱਭ ਲੈਂਦਾ ਹੈ ।੩ ।
ਦੀਖਿਆ = ਸਿੱਖਿਆ ।
ਅਰਪਿਓ = ਹਵਾਲੇ ਕੀਤਾ ।
ਅੰਤਰ ਗਤਿ = ਅੰਦਰਲੀ ਆਤਮਕ ਹਾਲਤ ।
ਗਤਿ = ਪਰਮਾਤਮਾ ਦੀ ਆਤਮਕ ਅਵਸਥਾ ।
ਮਿਤਿ = ਪਰਮਾਤਮਾ ਦਾ ਵਡੱਪਣ ।
ਆਤਮੁ = ਆਪਣਾ = ਆਪ ।੪ ।
ਸਾਰੁ = ਸ੍ਰੇਸ਼ਟ ।
ਪਰਮ = ਸਭ ਤੋਂ ਵੱਡਾ ।
ਸਚੁ = ਸਦਾ = ਥਿਰ ।
ਦੇਖਉ = ਬੇਸ਼ਕ ਉਹ ਵੇਖ ਲਵੇ ।੫ ।
ਨਿਰਾਲਮੁ = ਨਿਰਲੇਪ ।
ਕਰਣੀ = ਨਿੱਤ = ਆਚਰਨ ।
ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ ।
ਮਨ ਤੇ = ਮਨ ਤੋਂ, ਅੰਦਰ ਹੀ ।
ਅਹੰ = ਹਉਮੈ ।
ਭ੍ਰਮਣੀ = ਭਟਕਣਾ ।੬ ।
ਜਸਿ = ਜਸ ਨੇ ।
ਭਾਰਿਆ = ਭਾਲਿਆ ।੭ ।
ਮਹਲਿ = ਮਹਲ ਵਿਚ ।
ਗੁਰਿ = ਗੁਰੂ ਨੇ ।
ਛਾਇਆ = ਸਾਇਆ, ਪ੍ਰਭਾਵ ।੮ ।
ਮਨਿ = ਮਨ ਵਿਚ ।
ਸਚੁ = ਸਦਾ = ਥਿਰ ਪ੍ਰਭੂ ।
ਨਾਮਿ = ਨਾਮ ਵਿਚ (ਜੁੜ ਕੇ) ।੯ ।

ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ, ਉਸ ਨੂੰ ਮੌਤ ਦਾ ਸਹਮ ਪੋਹ ਨਹੀਂ ਸਕਦਾ (ਉਸ ਦੇ ਆਤਮਕ ਜੀਵਨ ਨੂੰ ਕੋਈ ਖ਼ਤਰਾ ਨਹੀਂ ਹੁੰਦਾ) ।
ਪਰ ਆਪਣੇ ਮਨ ਦੇ ਮੁਰੀਦ ਮਨੁੱਖ ਨੂੰ ਮੋਹ (ਵਿਚ ਫਸੇ ਹੋਣ) ਦੇ ਕਾਰਨ ਜਨਮ ਮਰਨ ਦਾ ਦੁੱਖ (ਦਬਾਈ ਰੱਖਦਾ) ਹੈ ।੧।ਰਹਾਉ ।
ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਰਜ਼ਾ ਦੇ ਮਾਲਕ ਪ੍ਰਭੂ ਦੇ ਹੁਕਮ ਵਿਚ ਤੁਰਦੇ ਹਨ, ਉਹ ਸਦਾ-ਥਿਰ ਪ੍ਰਭੂ ਦੀ ਸਰਨ ਵਿਚ ਰਹਿ ਕੇ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦੇ ਹਨ, ਇਸ ਵਾਸਤੇ ਉਹ ਰਤਾ ਭੀ ਝੂਠ ਨਹੀਂ ਬੋਲਦੇ, ਉਹ ਸਦਾ ਅਟੱਲ ਰਹਿਣ ਵਾਲਾ ਬੋਲ ਹੀ ਬੋਲਦੇ ਹਨ ।੧ ।
ਕੋਈ ਭੀ ਜੀਵ ਨਾਮ-ਰਸ ਪੀਏ (ਤੇ ਪੀ ਕੇ ਵੇਖ ਲਏ), ਬੇਅੰਤ ਗੁਣਾਂ ਦੇ ਮਾਲਕ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ (“ਨਿਜ ਘਰ ਵਿਚ”) ਟਿਕੇ ਰਹਿ ਸਕੀਦਾ ਹੈ, ਤੇ ਉਸ ਸ੍ਵੈ-ਸਰੂਪ ਵਿਚ ਬੈਠ ਕੇ ਆਤਮਕ ਅਡੋਲਤਾ ਦਾ ਟਿਕਾਣਾ ਲੱਭ ਸਕੀਦਾ ਹੈ ।
ਹਰਿ-ਨਾਮ-ਰਸ ਵਿਚ ਮਸਤ ਹੋਇਆਂ ਇਹ ਕਹਿ ਸਕੀਦਾ ਹੈ ਕਿ ਇਹੀ ਹੈ ਅਸਲ ਆਤਮਕ ਸੁਖ ।੨ ।
ਗੁਰੂ ਦੀ ਮਤਿ ਤੇ ਤੁਰਨ ਵਾਲੀ ਜੀਵਨ-ਜੁਗਤਿ (ਐਸੀ ਹੈ ਕਿ ਇਸ) ਨੂੰ ਮਾਇਆ ਦਾ ਮੋਹ ਹਿਲਾ ਨਹੀਂ ਸਕਦਾ, ਮਾਇਆ ਦੇ ਮੋਹ ਵਿਚ ਇਹ ਡੋਲ ਨਹੀਂ ਸਕਦੀ ।
ਜੇਹੜਾ ਮਨੁੱਖ ਗੁਰੂ ਦੀ ਮਤਿ ਧਾਰਨ ਕਰ ਕੇ ਸਦਾ-ਥਿਰ ਪ੍ਰਭੂ ਵਿਚ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ, ਉਹ ਅਸਲੀਅਤ ਨੂੰ ਵਿਰੋਲ ਕੇ ਲੱਭ ਲੈਂਦਾ ਹੈ ।੩ ।
ਜਿਸ ਮਨੁੱਖ ਨੇ (ਪੂਰੇ) ਗੁਰੂ ਦਾ ਦਰਸਨ ਕਰ ਲਿਆ ਤੇ ਗੁਰੂ ਦੀ ਸਿੱਖਿਆ ਗ੍ਰਹਣ ਕਰ ਲਈ, ਆਪਣੇ ਅੰਤਰਆਤਮੇ ਵਸਾ ਲਈ ਤੇ (ਉਸ ਸਿੱਖਿਆ ਦੀ ਖ਼ਾਤਰ) ਆਪਣਾ ਮਨ ਤੇ ਆਪਣਾ ਤਨ ਭੇਟ ਕਰ ਦਿੱਤਾ, (ਤੇ ਜਿਸ ਮਨੁੱਖ ਨੇ ਇਸ ਸਿੱਖਿਆ ਦੀ ਬਰਕਤਿ ਨਾਲ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜਨਾ ਸ਼ੁਰੂ ਕਰ ਦਿੱਤਾ) ਉਸ ਨੇ ਆਪਣੇ ਅਸਲੇ ਨੂੰ ਪਛਾਣ ਲਿਆ, ਉਸ ਨੂੰ ਸਮਝ ਆ ਗਈ ਕਿ ਪਰਮਾਤਮਾ ਸਭ ਤੋਂ ਉੱਚੀ ਆਤਮਕ ਅਵਸਥਾ ਵਾਲਾ ਹੈ ਤੇ ਬੇਅੰਤ ਵਡਾਈ ਵਾਲਾ ਹੈ ।੪ ।
ਜੇਹੜਾ ਮਨੁੱਖ (ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜਦਾ ਹੈ) ਨਿਰੰਜਨ ਦੇ ਸ੍ਰੇਸ਼ਟ ਨਾਮ ਨੂੰ ਆਪਣੀ ਆਤਮਕ ਖ਼ੁਰਾਕ ਬਣਾਂਦਾ ਹੈ, ਉਹ ਸਦਾ-ਥਿਰ ਰਹਿਣ ਵਾਲਾ ਪਰਮ ਹੰਸ ਬਣ ਜਾਂਦਾ ਹੈ, ਬੇਅੰਤ (ਪ੍ਰਭੂ) ਦੀ ਜੋਤਿ (ਉਸ ਦੇ ਅੰਦਰ ਚਮਕ ਪੈਂਦੀ ਹੈ) ।
ਬੇਸ਼ਕ ਕਿਸੇ ਭੀ ਪਾਸੇ ਉਹ ਤੱਕ ਕੇ ਵੇਖ ਲਏ, ਉਸ ਨੂੰ ਹਰ ਥਾਂ ਇੱਕ ਪਰਮਾਤਮਾ ਹੀ ਦਿੱਸਦਾ ਹੈ ।੫ ।
(“ਸਚ ਘਰ” ਵਿਚ ਬੈਠਣ ਵਾਲਾ) ਉਹ ਮਨੁੱਖ ਮਾਇਆ (ਦੇ ਪ੍ਰਭਾਵ) ਤੋਂ ਨਿਰਲੇਪ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦਾ ਸਿਮਰਨ ਹੀ ਉਸ ਦੀ ਨਿੱਤ ਦੀ ਕਾਰ ਹੋ ਜਾਂਦੀ ਹੈ ।
ਗੁਰੂ ਦੀ ਦੱਸੀ ਸੇਵਾ ਕਰ ਕੇ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿ ਕੇ ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ।
ਅੰਦਰੇ ਅੰਦਰ ਉਸ ਦਾ ਮਨ ਸਿਮਰਨ ਵਿਚ ਗਿੱਝ ਜਾਂਦਾ ਹੈ, ਹਉਮੈ ਵਾਲੀ ਉਸ ਦੀ ਭਟਕਣਾ ਮੁੱਕ ਜਾਂਦੀ ਹੈ ।੬ ।
(“ਸਚ ਘਰ” ਵਿਚ ਬੈਠੇ ਰਹਿਣ ਦੀ) ਇਸ ਵਿਧੀ ਨੇ ਕਿਸ ਕਿਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾਇਆ ?
ਪਰਮਾਤਮਾ ਦੀ ਸਿਫ਼ਤਿ-ਸਾਲਾਹ ਨੇ ਸਾਰੇ ਸੰਤਾਂ ਨੂੰ ਭਗਤਾਂ ਨੂੰ ਪਾਰ ਲੰਘਾ ਦਿੱਤਾ ਹੈ ।
ਜਿਸ ਜਿਸ ਨੇ ਜਸ ਕੀਤਾ, ਉਸ ਨੂੰ ਪ੍ਰਭੂ ਜੀ ਮਿਲ ਪਏ ।
(ਮੈਂ ਭੀ ਪ੍ਰਭੂ ਦੀ ਸਿਫ਼ਤਿ-ਸਾਲਾਹ ਹੀ ਕਰਦਾ ਹਾਂ ਤੇ) ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਭਾਲਦਾ ।੭ ।
ਸਦਾ-ਥਿਰ ਪ੍ਰਭੂ ਦੇ ਮਹਲ ਵਿਚ (ਅਪੜਾ ਕੇ) ਗੁਰੂ ਨੇ ਜਿਸ ਮਨੁੱਖ ਨੂੰ ਅਲੱਖ ਪ੍ਰਭੂ ਦਾ ਸਰੂਪ (ਹਿਰਦੇ ਵਿਚ)ਪ੍ਰਤੱਖ ਕਰ ਦਿੱਤਾ ਹੈ, ਉਸ ਨੂੰ ਉਹ ਅਚੱਲ ਟਿਕਾਣਾ (ਸਦਾ ਲਈ ਪ੍ਰਾਪਤ ਹੋ ਜਾਂਦਾ ਹੈ) ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ ।
ਜੇਹੜੇ ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਮਾਇਆ ਵਲੋਂ ਰੱਜ ਜਾਂਦੇ ਹਨ, ਉਹਨਾਂ ਦੀ ਭਟਕਣਾ ਮੁੱਕ ਜਾਂਦੀ ਹੈ ।੮ ।
ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਹਨਾਂ ਦੀ ਸੰਗਤਿ ਜਿਸ ਮਨੁੱਖ ਨੂੰ ਗੁਰੂ ਦੀ ਸਰਨ ਪੈ ਕੇ ਪ੍ਰਾਪਤ ਹੁੰਦੀ ਹੈ, ਹੇ ਨਾਨਕ! ਉਹ ਮਨੁੱਖ ਪ੍ਰਭੂ ਦੇ ਸਦਾ-ਥਿਰ ਨਾਮ ਵਿਚ ਜੁੜ ਕੇ (ਆਪਣੇ ਮਨ ਦੀ ਵਿਕਾਰਾਂ ਦੀ) ਮੈਲ ਸਾਫ਼ ਕਰ ਲੈਂਦਾ ਹੈ ।੯।੧੫ ।