ਗਉੜੀ ਮਹਲਾ ੩ ॥
ਬ੍ਰਹਮਾ ਮੂਲੁ ਵੇਦ ਅਭਿਆਸਾ ॥
ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥
ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥
ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥
ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥
ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥
ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥
ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥
ਮਨਮੁਖ ਅਗਿਆਨਿ ਕੁਮਾਰਗਿ ਪਾਏ ॥
ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥
ਭਵਜਲਿ ਡੂਬੇ ਦੂਜੈ ਭਾਏ ॥੩॥
ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥
ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥
ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥
ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥
ਹਉਮੈ ਦੂਜਾ ਸਬਦਿ ਜਲਾਵੈ ॥
ਨਾਮੇ ਰਾਤੇ ਹਰਿ ਗੁਣ ਗਾਵੈ ॥੫॥
ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥
ਚਰਣੀ ਲਾਗੈ ਤਾ ਮਹਲੁ ਪਾਵੈ ॥
ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥
ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥
ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥
ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥
ਪੂਰੈ ਸਤਿਗੁਰਿ ਸਬਦੁ ਸੁਣਾਇਆ ॥
ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥
ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥
Sahib Singh
ਮੂਲੁ = ਮੁੱਢ ।
ਤਿਸ ਤੇ = ਉਸ (ਬ੍ਰਹਮਾ) ਤੋਂ ।
ਦੇਵ = ਦੇਵਤੇ ।
ਪਿਆਸਾ = ਤ੍ਰਿਸ਼ਨਾ, ਪਿਆਸ ।
ਭਰਮੇ = ਭਟਕਦੇ ਰਹੇ ।
ਘਰਿ = ਘਰ ਵਿਚ ।
ਨਿਜ ਘਰਿ = ਆਪਣੇ (ਅਸਲ) ਘਰ ਵਿਚ, ਪ੍ਰਭੂ-ਚਰਨਾਂ ਵਿਚ ।੧ ।
ਹਮ = ਸਾਨੂੰ ।
ਅਨਦਿਨੁ = ਹਰ ਰੋਜ਼ ।
ਦਿ੍ਰੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ ।੧।ਰਹਾਉ ।
ਬਾਣੀ ਬ੍ਰਹਮ = ਬ੍ਰਹਮਾ ਦੀ ਰਚੀ ਬਾਣੀ, ਵੇਦ ।
ਪੜਿ = ਪੜ੍ਹ ਕੇ ।
ਵਾਦੁ = ਝਗੜਾ, ਬਹਸ ।
ਸਿਰਿ = ਸਿਰ ਤੇ ।
ਜਮ ਕਾਲਾ = ਮੌਤ, ਆਤਮਕ ਮੌਤ ।
ਤਤੁ = ਅਸਲੀਅਤ ।
ਚੀਨਹਿ = ਪਛਾਣਦੇ ।
ਪੰਡ ਪਰਾਲਾ = ਪਰਾਲੀ ਦੀਆਂ ਪੰਡਾਂ, ਨਿਕੰਮੇ ਭਾਰ ।੨ ।
ਮਨਮੁਖ = ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ।
ਅਗਿਆਨਿ = ਗਿਆਨ = ਹੀਨਤਾ ਦੇ ਕਾਰਨ ।
ਕੁਮਾਰਗਿ = ਗ਼ਲਤ ਰਸਤੇ ਤੇ, ਕੁਰਾਹੇ ।
ਬਹੁ ਕਰਮ = ਅਨੇਕਾਂ (ਮਿਥੇ ਹੋਏ ਧਾਰਮਿਕ) ਕੰਮ ।
ਭਵਜਲਿ = ਸੰਸਾਰ = ਸਮੁੰਦਰ ਵਿਚ ।
ਦੂਜੈ ਭਾਇ = ਮਾਇਆ ਦੇ ਪਿਆਰ ਵਿਚ ।੩ ।
ਮੁਹਤਾਜੁ = ਅਰਥੀਆ, ਲੋੜਵੰਦ ।
ਬਿਖਿਆ = ਮਾਇਆ ।
ਰਾਤਾ = ਰੱਤਾ ਹੋਇਆ, ਮਗਨ ।
ਗਲਿ = ਗਲਵਿਚ ।
ਜੇਵੜਾ = ਫਾਹਾ ।
ਕਾਲੁ = ਮੌਤ, ਆਤਮਕ ਮੌਤ ।੪ ।
ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ।
ਦੂਜਾ = ਮਾਇਆ ਦਾ ਪਿਆਰ ।
ਸਬਦਿ = ਸ਼ਬਦ ਦੀ ਰਾਹੀਂ ।
ਨਾਮੇ = ਨਾਮਿ ਹੀ, ਨਾਮ ਵਿਚ ਹੀ ।੫ ।
ਮਹਲੁ = ਪ੍ਰਭੂ = ਚਰਨਾਂ ਵਿਚ ਥਾਂ ।
ਸਦ ਹੀ = ਸਦਾ ਹੀ ।
ਸਹਿਜ = ਆਤਮਕ ਅਡੋਲਤਾ ਵਿਚ ।੬ ।
ਸੁਣਹਿ = ਸੁਣਦੇ ਹਨ ।
ਸੇ = ਉਹ ਬੰਦੇ ।
ਦਿਸਹਿ = ਦਿੱਸਦੇ ਹਨ ।
ਜੁਗ ਮਾਹੀ = ਜ਼ਿੰਦਗੀ ਵਿਚ, ਸੰਸਾਰ ਵਿਚ ।
ਕਉ = ਨੂੰ ।
ਸਭਿ = ਸਾਰੇ ।
ਕਰਾਹੀ = ਕਰਾਹਿ, ਕਰਹਿ, ਕਰਦੇ ਹਨ ।
ਸਹਜੇ = ਆਤਮਕ ਅਡੋਲਤਾ ਵਿਚ (ਟਿਕ ਕੇ) ।
ਰਵਹਿ = ਯਾਦ ਕਰਦੇ ਹਨ ।੭ ।
ਸਤਿਗੁਰਿ = ਸਤਿਗੁਰੂ ਨੇ ।
ਚਉਥੈ = ਚੌਥੇ ਦਰਜੇ ਵਿਚ, ਉਸ ਅਵਸਥਾ ਵਿਚ ਜਿਥੇ ਮਾਇਆ ਦੇ ਤਿੰਨ ਗੁਣ ਆਪਣਾ ਅਸਰ ਨਹੀਂ ਪਾ ਸਕਦੇ ।
ਮਾਰਿ = ਮਾਰ ਕੇ ।੮ ।

(ਹੇ ਭਾਈ!) ਸਾਨੂੰ ਪਰਮਾਤਮਾ ਨੇ (ਮਾਇਆ ਦੇ ਪ੍ਰਭਾਵ ਤੋਂ ਬਚਾ) ਲਿਆ ਹੈ, (ਪਰਮਾਤਮਾ ਨੇ ਸਾਨੂੰ) ਗੁਰੂ ਮਿਲਾ ਦਿੱਤਾ ਹੈ, (ਜਿਸ ਗੁਰੂ ਨੇ ਸਾਡੇ ਦਿਲ ਵਿਚ) ਹਰ ਵੇਲੇ (ਪਰਮਾਤਮਾ ਦੀ) ਭਗਤੀ ਪੱਕੀ ਟਿਕਾ ਦਿੱਤੀ ਹੈ, ਪਰਮਾਤਮਾ ਦਾ ਨਾਮ ਪੱਕਾ ਟਿਕਾ ਦਿੱਤਾ ਹੈ ।੧।ਰਹਾਉ ।
(ਹੇ ਭਾਈ! ਜਿਸ) ਬ੍ਰਹਮਾ ਨੂੰ ਵੇਦ-ਅਭਿਆਸ ਦਾ ਰਸਤਾ ਚਲਾਣ ਵਾਲਾ ਮੰਨਿਆ ਜਾਂਦਾ ਹੈ (ਜੇਹੜਾ ਬ੍ਰਹਮਾ ਵੇਦ-ਅਭਿਆਸ ਦਾ ਮੂਲ ਮੰਨਿਆ ਜਾਂਦਾ ਹੈ) ਉਸ ਤੋਂ (ਸਾਰੇ) ਦੇਵਤੇ ਪੈਦਾ ਹੋਏ (ਮੰਨੇ ਜਾਂਦੇ ਹਨ, ਪਰ ਉਹ ਦੇਵਤੇ ਮਾਇਆ ਦੇ) ਮੋਹ-(ਮਾਇਆ ਦੀ) ਤ੍ਰਿਸ਼ਨਾ ਵਿਚ ਫਸੇ ਹੋਏ ਹੀ ਦੱਸੇ ਜਾ ਰਹੇ ਹਨ, ਉਹ ਦੇਵਤੇ ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਭਟਕਦੇ ਰਹੇ, ਉਹਨਾਂ ਨੂੰ ਪ੍ਰਭੂ ਚਰਨਾਂ ਵਿਚ ਟਿਕਾਣਾ ਨਾਹ ਮਿਲਿਆ ।੧ ।
(ਹੇ ਭਾਈ!) ਬ੍ਰਹਮਾ ਦੀ ਰਚੀ ਹੋਈ ਬਾਣੀ (ਉਹ ਬਾਣੀ ਜੋ ਬ੍ਰਹਮਾ ਦੀ ਰਚੀ ਹੋਈ ਦੱਸੀ ਜਾਂਦੀ ਹੈ) ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਰੱਖਦੀ ਹੈ (ਮਾਇਆ ਦੇ) ਜੰਜਾਲ ਵਿਚ ਹੀ ਰੱਖਦੀ ਹੈ, (ਕਿਉਂਕਿ ਇਸ ਨੂੰ) ਪੜ੍ਹ ਕੇ (ਵਿਦਵਾਨ ਪੰਡਿਤ) ਬਹਿਸ ਹੀ ਕਰਦੇ ਹਨ, ਉਹਨਾਂ ਦੇ ਸਿਰ ਤੇ ਆਤਮਕ ਮੌਤ ਆਪਣੀ ਚੋਟ ਕਾਇਮ ਰੱਖਦੀ ਹੈ, ਉਹ ਅਸਲੀਅਤ (ਜੀਵਨ-ਮਨੋਰਥ) ਨੂੰ ਨਹੀਂ ਪਛਾਣਦੇ, ਉਹ (ਧਾਰਮਿਕ ਚਰਚਾ ਦੀਆਂ) ਪਰਾਲੀ ਦੀਆਂ ਪੰਡਾਂ ਹੀ (ਆਪਣੇ ਸਿਰ ਤੇ) ਬੰਨ੍ਹੀ ਰੱਖਦੇ ਹਨ ।੨ ।
(ਹੇ ਭਾਈ! ਭਾਵੇਂ ਉਹ ਲੋਕ ਬ੍ਰਹਮਾ ਦੀ ਰਚੀ ਬਾਣੀ ਪੜ੍ਹਦੇ ਹਨ, ਪਰ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਨਾਲ ਜਾਣ-ਪਛਾਣ ਤੋਂ ਸੱਖਣੇ ਰਹਿਣ ਦੇ ਕਾਰਨ ਗ਼ਲਤ ਜੀਵਨ-ਰਾਹ ਤੇ ਪਏ ਰਹਿੰਦੇ ਹਨ ।
ਉਹ ਪਰਮਾਤਮਾ ਦਾ ਨਾਮ ਤਾਂ ਭੁਲਾ ਦੇਂਦੇ ਹਨ, ਪਰ (ਹੋਰ ਵਰਤ-ਨੇਮ ਆਦਿਕ) ਅਨੇਕਾਂ ਕਰਮ ਕਰਨ ਦੀ ਪਕਿਆਈ ਕਰਦੇ ਹਨ, ਅਜੇਹੇ ਮਨੁੱਖ ਪਰਮਾਤਮਾ ਤੋਂ ਬਿਨਾ ਹੋਰ ਪਿਆਰ ਵਿਚ ਫਸੇ ਰਹਿਣ ਕਰਕੇ ਸੰਸਾਰ-ਸਮੁੰਦਰ ਵਿਚ ਡੁੱਬੇ ਰਹਿੰਦੇ ਹਨ, (ਵਿਕਾਰਾਂ ਵਿਚ ਫਸੇ ਰਹਿੰਦੇ ਹਨ) ।੩ ।
(ਹੇ ਭਾਈ! ਬ੍ਰਹਮਾ ਦੀ ਰਚੀ ਬਾਣੀ ਦਾ ਵਿਦਵਾਨ ਮਨੁੱਖ) ਮਾਇਆ ਦਾ ਤ੍ਰਿਸ਼ਨਾਲੂ ਰਹਿੰਦਾ ਹੋਇਆ ਭੀ (ਆਪਣੇ ਆਪ ਨੂੰ) ਪੰਡਿਤ ਅਖਵਾਂਦਾ ਹੈ, ਮਾਇਆ ਦੇ ਮੋਹ ਵਿਚ ਫਸਿਆ ਹੋਇਆ (ਅੰਤਰ ਆਤਮੇ) ਉਹ ਬਹੁਤ ਦੁੱਖ ਸਹਿੰਦਾ ਰਹਿੰਦਾ ਹੈ, ਉਸ ਦੇ ਗਲ ਵਿਚ ਆਤਮਕ ਮੌਤ ਦਾ ਫਾਹਾ ਪਿਆ ਰਹਿੰਦਾ ਹੈ, ਆਤਮਕ ਮੌਤ ਉਸ ਨੂੰ ਸਦਾ ਦੁਖੀ ਰੱਖਦੀ ਹੈ ।੪ ।
(ਪਰ, ਹੇ ਭਾਈ!) ਆਤਮਕ ਮੌਤ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਨੇੜੇ ਨਹੀਂ ਢੁੱਕਦੀ, ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਸਾੜ ਦੇਂਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਹੀ ਰੰਗਿਆ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੫ ।
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਭਗਤੀ ਕਰਦੇ ਹਨ, ਮਾਇਆ ਉਹਨਾਂ ਦੀ ਦਾਸੀ ਬਣੀ ਰਹਿੰਦੀ ਹੈ, ਤੇ ਉਹਨਾਂ ਦੀਆਂ ਲੋੜਾਂ ਪੂਰੀਆਂ ਕਰਦੀ ਹੈ ।
ਜੇਹੜਾ ਮਨੁੱਖ ਉਹਨਾਂ ਭਗਤ ਜਨਾਂ ਦੀ ਚਰਨੀਂ ਲੱਗਦਾ ਹੈ, ਉਹ ਭੀ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ, ਉਹ ਭੀ ਸਦਾ ਹੀ ਪਵਿਤ੍ਰ ਮਨ ਵਾਲਾ ਹੋ ਜਾਂਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੬ ।
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਦੇ ਹਨ, ਉਹ ਜਗਤ ਵਿਚ (ਪ੍ਰਤੱਖ) ਧਨਾਢ ਦਿੱਸਦੇ ਹਨ (ਉਹ ਮਾਇਆ ਦੀ ਤ੍ਰਿਸ਼ਨਾ ਵਿਚ ਨਹੀਂ ਭਟਕਦੇ ਫਿਰਦੇ), ਸਾਰੇ ਲੋਕ ਉਹਨਾਂ ਅੱਗੇ ਨਿਊਂਦੇ ਹਨ, ਤੇ ਹਰ ਵੇਲੇ ਉਹਨਾਂ ਦਾ ਆਦਰ-ਸਤਕਾਰ ਕਰਦੇ ਹਨ (ਕਿਉਂਕਿ ਉਹ ਮਨੁੱਖ) ਆਤਮਕ ਅਡੋਲਤਾ ਵਿਚ ਟਿਕ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣ ਆਪਣੇ ਮਨ ਵਿਚ ਚੇਤੇ ਕਰੀ ਰੱਖਦੇ ਹਨ ।੭ ।
ਹੇ ਨਾਨਕ! (ਆਖ—ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਾਈ ਹੈ, ਉਸ ਨੇ ਆਪਣੇ ਅੰਦਰੋਂ ਮਾਇਆ ਦੇ) ਤਿੰਨਾਂ ਗੁਣਾਂ ਦਾ ਪ੍ਰਭਾਵ ਮਿਟਾ ਲਿਆ ਹੈ, ਉਸ ਨੇ ਆਪਣਾ ਮਨ ਉਸ ਆਤਮਕ ਅਵਸਥਾ ਵਿਚ ਟਿਕਾ ਲਿਆ ਹੈ ਜਿੱਥੇ ਮਾਇਆ ਦੇ ਤਿੰਨ ਗੁਣ ਆਪਣਾ ਅਸਰ ਨਹੀਂ ਪਾ ਸਕਦੇ, (ਗੁਰੂ ਨੇ ਉਸ ਦੇ ਅੰਦਰੋਂ) ਹਉਮੈ ਮਾਰ ਕੇ ਉਸ ਨੂੰ ਪਰਮਾਤਮਾ ਦੇ ਨਾਲ ਜੋੜ ਦਿੱਤਾ ਹੈ ।੮।੪ ।