ਗਉੜੀ ਮਹਲਾ ੩ ॥
ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥
ਅੰਤਰਿ ਤਾਮਸੁ ਆਪੁ ਨ ਪਛਾਣੈ ॥
ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥੧॥
ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥
ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥
ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥
ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥
ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥
ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥
ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥
ਹਰਿ ਗੁਣ ਗਾਵਹਿ ਸਹਜਿ ਸੁਭਾਏ ॥੩॥
ਬਿਨੁ ਗੁਰ ਸਾਚੇ ਭਰਮਿ ਭੁਲਾਏ ॥
ਮਨਮੁਖ ਅੰਧੇ ਸਦਾ ਬਿਖੁ ਖਾਏ ॥
ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥੪॥
ਜਮੂਆ ਨ ਜੋਹੈ ਹਰਿ ਕੀ ਸਰਣਾਈ ॥
ਹਉਮੈ ਮਾਰਿ ਸਚਿ ਲਿਵ ਲਾਈ ॥
ਸਦਾ ਰਹੈ ਹਰਿ ਨਾਮਿ ਲਿਵ ਲਾਈ ॥੫॥
ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥
ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥
ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥
ਸਤਿਗੁਰੂ ਸੇਵੇ ਸੋ ਫਲੁ ਪਾਏ ॥
ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥
ਅਨਹਦ ਬਾਣੀ ਸਬਦੁ ਵਜਾਏ ॥੭॥
ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥
ਭਗਤੀ ਸੀਧੇ ਦਰਿ ਸੋਭਾ ਪਾਈ ॥
ਨਾਨਕ ਰਾਮ ਨਾਮਿ ਵਡਿਆਈ ॥੮॥੫॥
Sahib Singh
ਬ੍ਰਹਮਾ ਵੇਦੁ = ਬ੍ਰਹਮਾ ਦਾ ਉਚਾਰਿਆ ਹੋਇਆ ਵੇਦ ।
ਪੜੈ = (ਪੰਡਿਤ) ਪੜ੍ਹਦਾ ਹੈ ।
ਵਾਦੁ = ਝਗੜਾ, ਬਹਸ, ਚਰਚਾ ।
ਵਖਾਣੈ = ਆਖਦਾ ਹੈ, ਸੁਣਾਂਦਾ ਹੈ ।
ਤਾਮਸੁ = ਤਮੋਗੁਣ ਵਾਲਾ ਸੁਭਾਉ, ਹਨੇਰਾ, ਆਤਮਕ ਜੀਵਨ ਵਲੋਂ ਹਨੇਰਾ ।
ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ ।
ਤਾ = ਤਦੋਂ ।੧ ।
ਕਰਉ = ਮੈਂ ਕਰਦਾ ਹਾਂ ।
ਕਾਲੁ = ਮੌਤ, ਆਤਮਕ ਮੌਤ ।
ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ।
ਦੂਜੈ ਭਾਇ = ਮਾਇਆ ਦੇ ਪਿਆਰ ਵਿਚ ।੧।ਰਹਾਉ।ਗੁਰਮੁਖਿ—ਗੁਰੂ ਦੀ ਸਰਨ ਪੈ ਕੇ ।
ਸੀਧੇ = ਸਿੱਝ ਜਾਂਦੇ ਹਨ ।
ਸਬਦਿ = ਸ਼ਬਦ ਦੀ ਰਾਹੀਂ ।
ਸਹਜਿ = ਆਤਮਕ ਅਡੋਲਤਾ ਵਿਚ ।
ਰੀਧੇ = ਰੀਝ ਗਏ ।੨ ।
ਸਤਿਗੁਰਿ = ਸਤਿਗੁਰੂ ਨੇ ।
ਪ੍ਰਭਿ = ਪ੍ਰਭੂ ਨੇ ।
ਕੈ ਮਨਿ = ਦੇ ਮਨ ਵਿਚ ।
ਭਾਏ = ਚੰਗੇ ਲੱਗੇ ।
ਗਾਵਹਿ = ਗਾਂਦੇ ਹਨ ।
ਸੁਭਾਏ = ਸੁਭਾਇ, ਪ੍ਰੇਮ ਨਾਲ ।੩ ।
ਭਰਮਿ = ਭਟਕਣਾ ਵਿਚ (ਪੈ ਕੇ) ।
ਭੁਲਾਏ = ਕੁਰਾਹੇ ਪੈ ਗਏ ।
ਬਿਖੁ = ਜ਼ਹਰ ।
ਜਮ ਡੰਡੁ = ਜਮ ਦੀ ਸਜ਼ਾ ।੪ ।
ਜਮੂਆ = ਵਿਚਾਰਾ ਜਮ ।
ਨ ਜੋਹੈ = ਤੱਕ ਨਹੀਂ ਸਕਦਾ ।
ਮਾਰਿ = ਮਾਰ ਕੇ ।
ਸਚਿ = ਸਦਾ = ਥਿਰ ਪ੍ਰਭੂ ਵਿਚ ।
ਲਿਵ = ਲਗਨ ।
ਨਾਮਿ = ਨਾਮ ਵਿਚ ।੫ ।
ਸੇਵਹਿ = ਸੇਵਾ ਕਰਦੇ ਹਨ ।
ਮਨ ਸਿਉ = (ਗੁਰੂ ਦੇ) ਮਨ ਨਾਲ ।
ਮਿਲਾਇ = ਜੋੜ ਕੇ ।
ਕੁਸਲੁ = ਸੁਖ ।
ਤੇਰੈ = ਤੇਰੇ ਅੰਦਰ ।
ਮੀਤਾ = ਹੇ ਮੀਤ !
।੬ ।
ਸੋ = ਉਹ ਮਨੁੱਖ ।
ਹਿਰਦੈ = ਹਿਰਦੇ ਵਿਚ ।
ਆਪੁ = ਆਪਾ = ਭਾਵ ।
ਅਨਹਦ = {ਅਨਹਤ} ਬਿਨਾ ਵਜਾਏ, ਇਕ-ਰਸ, ਲਗਾਤਾਰ, ਸਦਾ ਹੀ ।
ਬਾਣੀ ਵਜਾਏ = ਬਾਣੀ ਵਜਾਂਦਾ ਹੈ, ਬਾਣੀ ਦਾ ਪ੍ਰਬਲ ਪ੍ਰਭਾਵ ਪਾਈ ਰੱਖਦਾ ਹੈ (ਜਿਸ ਕਰਕੇ ਵਿਕਾਰਾਂ ਦੀ ਪ੍ਰੇਰਨਾ ਸੁਣੀ ਨਹੀਂ ਜਾ ਸਕਦੀ) ।੭ ।
ਤੇ = ਤੋਂ, ਪਾਸੋਂ ।
ਸੀਧੋ = ਸਿੱਝਿਆ, ਸਫਲ ਹੋਇਆ ।
ਭਾਈ = ਹੇ ਭਾਈ !
ਦਰਿ = ਦਰ ਤੇ ।
ਨਾਮਿ = ਨਾਮ ਦੀ ਰਾਹੀਂ ।੮ ।

(ਹੇ ਭਾਈ!) ਮੈਂ (ਤਾਂ) ਗੁਰੂ ਦੀ ਸੇਵਾ ਕਰਦਾ ਹਾਂ (ਮੈਂ ਤਾਂ ਗੁਰੂ ਦੀ ਸਰਨ ਪਿਆ ਹਾਂ ।
ਜੇਹੜਾ ਮਨੁੱਖ ਗੁਰੂ ਦਾ ਅਸਰ ਲੈਂਦਾ ਹੈ ਉਸ ਨੂੰ) ਮੁੜ ਕਦੇ ਆਤਮਕ ਮੌਤ ਨਹੀਂ ਖਾਂਦੀ (ਆਤਮਕ ਮੌਤ ਉਸ ਦੇ ਆਤਮਕ ਜੀਵਨ ਨੂੰ ਤਬਾਹ ਨਹੀਂ ਕਰਦੀ) ।
(ਪਰ) ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ, ਮਾਇਆ ਦੇ ਪਿਆਰ ਵਿਚ (ਫਸਣ ਕਰਕੇ) ਉਹਨਾਂ ਦੇ ਆਤਮਕ ਜੀਵਨ ਖ਼ਤਮ ਹੋ ਜਾਂਦੇ ਹਨ ।੧।ਰਹਾਉ ।
(ਹੇ ਭਾਈ! ਪੰਡਿਤ ਉਸ) ਵੇਦ ਨੂੰ ਪੜ੍ਹਦਾ ਹੈ (ਜੇਹੜਾ ਉਹ) ਬ੍ਰਹਮਾ ਦਾ ਉਚਾਰਿਆ ਹੋਇਆ (ਸਮਝਦਾ ਹੈ, ਉਸ ਦੇ ਆਸਰੇ) ਬਹਸ (ਦੀਆਂ ਗੱਲਾਂ) ਸੁਣਾਂਦਾ ਹੈ, ਪਰ ਉਸ ਦੇ ਆਪਣੇ ਅੰਦਰ ਆਤਮਕ ਜੀਵਨ ਵਲੋਂ ਹਨੇਰਾ ਹੀ ਰਹਿੰਦਾ ਹੈ, ਕਿਉਂਕਿ ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਹੀ ਨਹੀਂ ।
ਜਦੋਂ ਮਨੁੱਖ ਗੁਰੂ ਦਾ ਸ਼ਬਦ (ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਹੈ) ਉਚਾਰਦਾ ਹੈ, ਤਦੋਂ ਹੀ ਪ੍ਰਭੂ ਦਾ ਮਿਲਾਪ ਹਾਸਲ ਕਰਦਾ ਹੈ ।੧ ।
(ਹੇ ਭਾਈ!) ਪਾਪੀ ਮਨੁੱਖ ਭੀ ਗੁਰੂ ਦੀ ਸਰਨ ਪੈ ਕੇ ਆਪਣਾ ਜੀਵਨ ਸਫਲ ਕਰ ਲੈਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਤਮਕ ਅਡੋਲਤਾ ਵਿਚ ਟਿਕ ਜਾਂਦੇ ਹਨ, ਉਹਨਾਂ ਦੇ ਅੰਦਰ ਪ੍ਰਭੂ-ਮਿਲਾਪ ਦੀ ਰੀਝ ਪੈਦਾ ਹੋ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦੇ ਹਨ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਫਲ ਜੀਵਨ ਵਾਲੇ ਹੋ ਜਾਂਦੇ ਹਨ ।੨ ।
(ਹੇ ਭਾਈ!) ਜਿਨ੍ਹਾਂ ਨੂੰ ਗੁਰੂ ਨੇ (ਆਪਣੇ ਸ਼ਬਦ ਵਿਚ) ਜੋੜਿਆ ਹੈ, ਉਹਨਾਂ ਨੂੰ ਪ੍ਰਭੂ ਨੇ ਆਪਣੇ ਚਰਨਾਂ ਵਿਚ ਮਿਲਾ ਲਿਆ ਹੈ, ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਮਨ ਵਿਚ ਪਿਆਰੇ ਲੱਗਣ ਲੱਗ ਪੈਂਦੇ ਹਨ, ਉਹ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾਂਦੇ ਹਨ ।੩ ।
(ਹੇ ਭਾਈ!) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਤੋਂ ਖੁੰਝ ਕੇ ਭਟਕਣਾ ਦੇ ਕਾਰਨ ਕੁਰਾਹੇ ਪਏ ਰਹਿੰਦੇ ਹਨ ।
ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਉਹ ਸਦਾ (ਇਹ ਮੋਹ ਦਾ ਜ਼ਹਰ ਹੀ ਖਾਂਦੇ ਰਹਿੰਦੇ ਹਨ ਜਿਸ ਕਰਕੇ ਉਹ ਆਤਮਕ ਮੌਤ ਦੀ ਸਜ਼ਾ ਸਹਿੰਦੇ ਹਨ ਤੇ ਸਦਾ ਦੁੱਖ ਪਾਂਦੇ ਹਨ ।੪ ।
(ਹੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ ਵਿਚਾਰਾ ਜਮ ਉਸ ਵਲ ਤੱਕ ਭੀ ਨਹੀਂ ਸਕਦਾ (ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕਦੀ) ।
ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਰੱਖਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਵਿਚ ਲਿਵ ਲਾਈ ਰੱਖਦਾ ਹੈ ।੫ ।
(ਹੇ ਭਾਈ!) ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਪਵਿਤ੍ਰ ਤੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਉਹ ਗੁਰੂ ਦੇ ਮਨ ਨਾਲ ਆਪਣਾ ਮਨ ਜੋੜ ਕੇ (ਗੁਰੂ ਦੀ ਰਜ਼ਾ ਵਿਚ ਤੁਰ ਕੇ) ਸਾਰੇ ਜਗਤ ਨੂੰ ਜਿੱਤ ਲੈਂਦੇ ਹਨ (ਕੋਈ ਵਿਕਾਰ ਉਹਨਾਂ ਉਤੇ ਆਪਣਾ ਪ੍ਰਭਾਵ ਨਹੀਂ ਪਾ ਸਕਦਾ) ।
ਹੇ ਮੇਰੇ ਮਿੱਤਰ! (ਜੇ ਤੂੰ ਭੀ ਗੁਰੂ ਦੀ ਸਰਨ ਪਏਂ, ਤਾਂ) ਇਸ ਤਰੀਕੇ ਨਾਲ ਤੇਰੇ ਅੰਦਰ ਭੀ ਆਨੰਦ ਬਣਿਆ ਰਹੇਗਾ ।੬ ।
(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਹ) ਫਲ ਹਾਸਲ ਕਰਦਾ ਹੈ (ਕਿ) ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਆਪਣੇ ਅੰਦਰੋਂ ਆਪਾ-ਭਾਵ (ਹਉਮੈ ਅਹੰਕਾਰ) ਦੂਰ ਕਰ ਲੈਂਦਾ ਹੈ ।
(ਜਿਵੇਂ ਢੋਲ ਵੱਜਿਆਂ ਕੋਈ ਨਿੱਕਾ-ਮੋਟਾ ਹੋਰ ਖੜਾਕ ਸੁਣਾਈ ਨਹੀਂ ਦੇਂਦਾ) ਉਹ ਮਨੁੱਖ (ਆਪਣੇ ਅੰਦਰ) ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਸਿਫ਼ਤਿ-ਸਾਲਾਹ ਦਾ ਸ਼ਬਦ ਉਜਾਗਰ ਕਰਦਾ ਹੈ (ਜਿਸ ਦੀ ਬਰਕਤਿ ਨਾਲ ਕੋਈ ਹੋਰ ਮੰਦੀ ਪ੍ਰੇਰਨਾ ਅਸਰ ਨਹੀਂ ਪਾ ਸਕਦੀ ।੭ ।
ਹੇ ਨਾਨਕ! (ਆਖ—) ਹੇ ਮੇਰੇ ਭਾਈ! ਗੁਰੂ ਦੀ ਸਰਨ ਪਿਆਂ ਕੇਹੜਾ ਕੇਹੜਾ ਮਨੁੱਖ (ਜੀਵਨ ਵਿਚ) ਕਾਮਯਾਬ ਨਹੀਂ ਹੁੰਦਾ ?
(ਜੇਹੜਾ ਭੀ ਮਨੁੱਖ ਗੁਰੂ ਦਾ ਪੱਲਾ ਫੜਦਾ ਹੈ, ਉਸ ਦੀ ਜ਼ਿੰਦਗੀ ਸਫਲ ਹੋ ਜਾਂਦੀ ਹੈ) ।
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੀ ਭਗਤੀ ਦੀ ਬਰਕਤਿ ਨਾਲ ਮਨੁੱਖ ਕਾਮਯਾਬ ਜੀਵਨ ਵਾਲੇ ਹੋ ਜਾਂਦੇ ਹਨ, ਪ੍ਰਭੂ ਦੇ ਦਰ ਤੇ ਉਹਨਾਂ ਨੂੰ ਸੋਭਾ ਮਿਲਦੀ ਹੈ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਹਨਾਂ ਨੂੰ (ਹਰ ਥਾਂ) ਵਡਿਆਈ ਮਿਲਦੀ ਹੈ ।੮।੫ ।