ਗਉੜੀ ਮਹਲਾ ੩ ॥
ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥
ਬੰਧਨ ਨ ਤੂਟਹਿ ਮੁਕਤਿ ਨ ਪਾਇ ॥
ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥
ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥
ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥
ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥
ਨਾਮੁ ਨ ਚੇਤਹਿ ਉਪਾਵਣਹਾਰਾ ॥
ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥
ਅੰਧੇ ਗੁਰੂ ਤੇ ਭਰਮੁ ਨ ਜਾਈ ॥
ਮੂਲੁ ਛੋਡਿ ਲਾਗੇ ਦੂਜੈ ਭਾਈ ॥
ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥
ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥
ਹਰਿ ਜੀਉ ਵਿਸਰਿਆ ਦੂਜੈ ਭਾਏ ॥
ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥
ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥
ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥
ਗਿਆਨੀ ਬੂਝਹਿ ਸਹਜਿ ਸੁਭਾਏ ॥੫॥
ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥
ਹਉਮੈ ਮਾਇਆ ਸਬਦਿ ਜਲਾਏ ॥
ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥
ਸਤਿਗੁਰੁ ਦਾਤਾ ਸਬਦੁ ਸੁਣਾਏ ॥
ਧਾਵਤੁ ਰਾਖੈ ਠਾਕਿ ਰਹਾਏ ॥
ਪੂਰੇ ਗੁਰ ਤੇ ਸੋਝੀ ਪਾਏ ॥੭॥
ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
ਨਾਨਕ ਗੁਰਮੁਖਿ ਬੂਝੈ ਕੋਈ ॥੮॥੬॥
Sahib Singh
ਤ੍ਰੈਗੁਣ ਵਖਾਣੈ = ਮਾਇਆ ਦੇ ਤਿੰਨਾਂ ਗੁਣਾਂ ਦੀਆਂ ਗੱਲਾਂ ਕਰਦਾ ਹੈ, ਮਾਇਆ ਦੇ ਪਸਾਰੇ ਦੀਆਂ ਗੱਲਾਂ ਵਿਚ ਦਿਲ-ਚਸਪੀ ਰੱਖਦਾ ਹੈ ।
ਭਰਮੁ = ਭਟਕਣਾ ।
ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ ।
ਜੁਗ ਮਾਹਿ = ਜਗਤ ਵਿਚ, ਜ਼ਿੰਦਗੀ ਵਿਚ ।੧ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ ।੧।ਰਹਾਉ ।
ਸਿਰਿ ਕਾਰਾ = ਸਿਰ ਉਤੇ ਦਬਾਉ ।
ਕਾਲੈ ਕੀ = ਮੌਤ ਦੀ, ਆਤਮਕ ਮੌਤ ਦੀ ।
ਵਾਰੋ ਵਾਰਾ = ਮੁੜ ਮੁੜ ।੨ ।
ਤੇ = ਤੋਂ, ਪਾਸੋਂ, ਦੀ ਰਾਹੀਂ ।
ਮੂਲੁ = ਜਗਤ ਦਾ ਮੂਲ = ਪ੍ਰਭੂ ।
ਦੂਜੈ ਭਾਈ = ਦੂਜੈ ਭਾਇ, ਮਾਇਆ ਦੇ ਪਿਆਰ ਵਿਚ ।
ਬਿਖੁ = ਜ਼ਹਰ (ਮਾਇਆ ਦਾ ਮੋਹ ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ) ।੩ ।
ਮੂਲੁ = ਆਸਰਾ ।
ਕਰਿ = ਕਰ ਕੇ, ਮਿਥ ਕੇ ।
ਜੰਤ੍ਰ = ਜੀਵ {ਬਹੁ = ਵਚਨ} ।
ਗਤਿ = ਆਤਮਕ ਅਵਸਥਾ ।
ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ ।੪ ।
ਅੰਤਰਿ = ਹਿਰਦੇ ਵਿਚ ।
ਬਾਹਰਿ = ਜਗਤ ਨਾਲ ਵਰਤਣ = ਵਰਤਾਵ ਕਰਦਿਆਂ ।
ਸਾਚੁ = ਸਦਾ = ਥਿਰ ਰਹਿਣ ਵਾਲਾ ਪਰਮਾਤਮਾ ।
ਸਹਜਿ = ਆਤਮਕ ਅਡੋਲਤਾ ਵਿਚ ।
ਸੁਭਾਏ = ਸੁਭਾਇ, ਪ੍ਰੇਮ ਵਿਚ ।੫ ।
ਸਾਚਿ = ਸਦਾ = ਥਿਰ ਪ੍ਰਭੂ ਵਿਚ ।
ਸਬਦਿ = ਸ਼ਬਦ ਦੀ ਰਾਹੀਂ ।
ਮੇਲਿ = ਮੇਲ ਵਿਚ ।੬ ।
ਧਾਵਤੁ = (ਮਾਇਆ ਦੇ ਪਿੱਛੇ) ਦੌੜਦੇ ਮਨ ਨੂੰ ।
ਠਾਕਿ = ਰੋਕ ਕੇ ।
ਤੇ = ਤੋਂ, ਪਾਸੋਂ ।੭ ।
ਸਿ੍ਰਸਟਿ = ਦੁਨੀਆ ।
ਸਿਰਜਿ = ਪੈਦਾ ਕਰ ਕੇ ।
ਗੋਈ = ਨਾਸ ਕੀਤੀ ।
ਜਿਨਿ = ਜਿਸ (ਕਰਤਾਰ) ਨੇ ।੮ ।

(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਆਪਣੇ ਮਨ ਦੀ ਭਟਕਣਾ ਦੂਰ ਕਰ ਲੈਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੀ ਰੌ ਪੈਦਾ ਹੋ ਜਾਂਦੀ ਹੈ (ਕਿਉਂਕਿ ਗੁਰੂ ਦੀ ਕਿ੍ਰਪਾ ਨਾਲ) ਉਹ ਪਰਮਾਤਮਾ ਵਿੱਚ ਸੁਰਤਿ ਜੋੜੀ ਰੱਖਦਾ ਹੈ ।੧।ਰਹਾਉ ।
(ਪਰ, ਹੇ ਭਾਈ!) ਜੇਹੜਾ ਮਨੁੱਖ ਮਾਇਆ ਦੇ ਪਸਾਰੇ ਦੀਆਂ ਗੱਲਾਂ ਵਿਚ ਹੀ ਦਿਲ-ਚਸਪੀ ਰੱਖਦਾ ਹੈ, ਉਸ ਦੇ ਮਨ ਦੀ ਭਟਕਣਾ ਦੂਰ ਨਹੀਂ ਹੋ ਸਕਦੀ, ਉਸ ਦੇ (ਮਾਇਆ ਦੇ ਮੋਹ ਦੇ) ਬੰਧਨ ਨਹੀਂ ਟੁੱਟਦੇ, ਉਸ ਨੂੰ (ਮਾਇਆ ਦੇ ਮੋਹ ਤੋਂ) ਖ਼ਲਾਸੀ ਪ੍ਰਾਪਤ ਨਹੀਂ ਹੁੰਦੀ ।
(ਹੇ ਭਾਈ!) ਜਗਤ ਵਿਚ ਮਾਇਆ ਦੇ ਮੋਹ ਤੋਂ ਖ਼ਲਾਸੀ ਦੇਣ ਵਾਲਾ (ਸਿਰਫ਼) ਗੁਰੂ (ਹੀ) ਹੈ ।੧ ।
(ਹੇ ਭਾਈ!) ਮਾਇਆ ਦੇ ਪਸਾਰੇ ਵਿਚ ਦਿਲ-ਚਸਪੀ ਰੱਖਣ ਵਾਲਿਆਂ ਦੇ ਸਿਰ ਉਤੇ (ਸਦਾ) ਆਤਮਕ ਮੌਤ ਦਾ ਹੁਕਮ ਚੱਲਦਾ ਹੈ, ਉਹ ਸਿਰਜਣਹਾਰ ਪਰਮਾਤਮਾ ਦਾ ਨਾਮ ਕਦੇ ਯਾਦ ਨਹੀਂ ਕਰਦੇ, ਉਹ ਮੁੜ ਮੁੜ (ਜਗਤ ਵਿਚ) ਜੰਮਦੇ ਹਨ, ਮਰਦੇ ਹਨ, ਜੰਮਦੇ ਹਨ ਮਰਦੇ ਹਨ ।੨ ।
(ਪਰ, ਹੇ ਭਾਈ! ਮਾਇਆ ਦੇ ਮੋਹ ਵਿਚ ਆਪ) ਅੰਨ੍ਹੇ ਹੋਏ ਹੋਏ ਗੁਰੂ ਪਾਸੋਂ (ਸਰਨ ਆਏ ਸੇਵਕ ਦੇ ਮਨ ਦੀ)ਭਟਕਣਾ ਦੂਰ ਨਹੀਂ ਹੋ ਸਕਦੀ ।
(ਅਜੇਹੇ ਗੁਰੂ ਦੀ ਸਰਨ ਪੈ ਕੇ ਤਾਂ ਮਨੁੱਖ ਸਗੋਂ) ਜਗਤ ਦੇ ਮੂਲ-ਕਰਤਾਰ ਨੂੰ ਛੱਡ ਕੇ ਮਾਇਆ ਦੇ ਮੋਹ ਵਿਚ ਫਸਦੇ ਹਨ ।
(ਆਤਮਕ ਮੌਤ ਪੈਦਾ ਕਰਨ ਵਾਲੀ ਮਾਇਆ ਦੇ) ਜ਼ਹਰ ਵਿਚ ਮਸਤ ਹੋਇਆ ਮਨੁੱਖ ਉਸ ਜ਼ਹਰ ਵਿਚ ਹੀ ਮਗਨ ਰਹਿੰਦਾ ਹੈ ।੩ ।
(ਅਭਾਗੀ) ਮਨੁੱਖ ਮਾਇਆ ਨੂੰ (ਜ਼ਿੰਦਗੀ ਦਾ) ਆਸਰਾ ਬਣਾ ਕੇ (ਮਾਇਆ ਦੀ ਖ਼ਾਤਰ ਹੀ) ਭਟਕਦੇ ਰਹਿੰਦੇ ਹਨ, ਮਾਇਆ ਦੇ ਪਿਆਰ ਦੇ ਕਾਰਨ ਉਹਨਾਂ ਨੂੰ ਪਰਮਾਤਮਾ ਭੁਲਿਆ ਰਹਿੰਦਾ ਹੈ ।
(ਪਰ, ਹੇ ਭਾਈ!) ਜਿਸ ਮਨੁੱਖ ਉੱਤੇ ਪਰਮਾਤਮਾ ਰਹਿਮ ਦੀ ਨਿਗਾਹ ਕਰਦਾ ਹੈ, ਉਹ ਮਨੁੱਖ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ (ਜਿੱਥੇ ਮਾਇਆ ਦਾ ਮੋਹ ਪੋਹ ਨਹੀਂ ਸਕਦਾ) ।੪ ।
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਗੁਰੂ ਉਸ ਦੇ) ਹਿਰਦੇ ਵਿਚ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਪਰਕਾਸ਼ ਕਰ ਦੇਂਦਾ ਹੈ, ਜਗਤ ਨਾਲ ਵਰਤਣ-ਵਰਤਾਵ ਕਰਦਿਆਂ ਭੀ ਸਾਰੇ ਜਗਤ ਵਿਚ ਉਸ ਨੂੰ ਸਦਾ-ਥਿਰ ਪ੍ਰਭੂ ਵਿਖਾ ਦੇਂਦਾ ਹੈ ।
(ਜਿਸ ਮਨੁੱਖ ਦੇ ਅੰਦਰ ਬਾਹਰ ਪ੍ਰਭੂ ਦਾ ਪਰਕਾਸ਼ ਹੋ ਜਾਏ), ਉਹ ਜੇ ਇਸ (ਮਿਲੀ ਦਾਤਿ) ਨੂੰ ਲੁਕਾ ਕੇ ਰੱਖਣ ਦਾ ਜਤਨ ਭੀ ਕਰੇ ਤਾਂ ਭੀ ਸਦ-ਥਿਰ ਪ੍ਰਭੂ (ਦਾ ਪਰਕਾਸ਼) ਲੁਕਦਾ ਨਹੀਂ ।
ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਮਨੁੱਖ ਆਤਮਕ ਅਡੋਲਤਾ ਵਿਚ (ਟਿਕ ਕੇ) ਪ੍ਰਭੂ-ਪ੍ਰੇਮ ਵਿਚ ਜੁੜ ਕੇ (ਇਸ ਅਸਲੀਅਤ ਨੂੰ) ਸਮਝ ਲੈਂਦੇ ਹਨ ।੫ ।
(ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਆਪਣੀ ਸੁਰਤਿ ਜੋੜੀ ਰੱਖਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ (ਆਪਣੇ ਅੰਦਰੋਂ) ਹਉਮੈ ਤੇ ਮਾਇਆ (ਦਾ ਮੋਹ) ਸਾੜ ਲੈਂਦਾ ਹੈ ।
(ਇਸ ਤ੍ਰਹਾਂ) ਸਦਾ-ਥਿਰ ਰਹਿਣ ਵਾਲਾ ਪਿਆਰਾ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾਈ ਰੱਖਦਾ ਹੈ ।੬ ।
(ਹੇ ਭਾਈ! ਪਰਮਾਤਮਾ ਦੇ ਨਾਮ ਦੀ) ਦਾਤਿ ਦੇਣ ਵਾਲਾ ਸਤਿਗੁਰੂ ਜਿਸ ਮਨੁੱਖ ਨੂੰ ਆਪਣਾ ਸ਼ਬਦ ਸੁਣਾਂਦਾ ਹੈ, ਉਹ ਮਾਇਆ ਦੇ ਪਿੱਛੇ ਭਟਕਦੇ ਆਪਣੇ ਮਨ ਨੂੰ (ਮਾਇਆ ਦੇ ਮੋਹ ਵਲੋਂ) ਬਚਾ ਲੈਂਦਾ ਹੈ, ਰੋਕ ਕੇ ਕਾਬੂ ਕਰ ਲੈਂਦਾ ਹੈ ।
ਪੂਰੇ ਗੁਰੂ ਪਾਸੋਂ ਉਹ ਮਨੁੱਖ (ਜੀਵਨ-ਜੁਗਤਿ ਦੀ ਸਹੀ) ਸਮਝ ਹਾਸਲ ਕਰ ਲੈਂਦਾ ਹੈ ।੭ ।
ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਕੋਈ (ਵਿਰਲਾ ਵਡਭਾਗੀ) ਮਨੁੱਖ ਇਹ ਸਮਝ ਲੈਂਦਾ ਹੈ ਕਿ ਉਸ ਪਰਮਾਤਮਾ ਤੋਂ ਬਿਨਾ ਕੋਈ ਹੋਰ (ਸਦਾ-ਥਿਰ ਰਹਿਣ ਵਾਲਾ) ਨਹੀਂ ਹੈ ਜੋ ਆਪ ਹੀ ਸਿਰਜਣਹਾਰ ਹੈ ਜਿਸ ਨੇ ਆਪ ਇਹ ਸਿ੍ਰਸ਼ਟੀ ਪੈਦਾ ਕਰ ਕੇ ਆਪ ਹੀ (ਅਨੇਕਾਂ ਵਾਰੀ) ਨਾਸ ਕੀਤੀ ।੮।੬ ।