ਗਉੜੀ ਮਹਲਾ ੫ ॥
ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥
ਪੰਚ ਜਨਾ ਸਿਉ ਸੰਗੁ ਨਿਵਾਰੈ ॥
ਦਸ ਇੰਦ੍ਰੀ ਕਰਿ ਰਾਖੈ ਵਾਸਿ ॥
ਤਾ ਕੈ ਆਤਮੈ ਹੋਇ ਪਰਗਾਸੁ ॥੧॥
ਐਸੀ ਦ੍ਰਿੜਤਾ ਤਾ ਕੈ ਹੋਇ ॥
ਜਾ ਕਉ ਦਇਆ ਮਇਆ ਪ੍ਰਭ ਸੋਇ ॥੧॥ ਰਹਾਉ ॥
ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥
ਜੇਤਾ ਬੋਲਣੁ ਤੇਤਾ ਗਿਆਨੈ ॥
ਜੇਤਾ ਸੁਨਣਾ ਤੇਤਾ ਨਾਮੁ ॥
ਜੇਤਾ ਪੇਖਨੁ ਤੇਤਾ ਧਿਆਨੁ ॥੨॥
ਸਹਜੇ ਜਾਗਣੁ ਸਹਜੇ ਸੋਇ ॥
ਸਹਜੇ ਹੋਤਾ ਜਾਇ ਸੁ ਹੋਇ ॥
ਸਹਜਿ ਬੈਰਾਗੁ ਸਹਜੇ ਹੀ ਹਸਨਾ ॥
ਸਹਜੇ ਚੂਪ ਸਹਜੇ ਹੀ ਜਪਨਾ ॥੩॥
ਸਹਜੇ ਭੋਜਨੁ ਸਹਜੇ ਭਾਉ ॥
ਸਹਜੇ ਮਿਟਿਓ ਸਗਲ ਦੁਰਾਉ ॥
ਸਹਜੇ ਹੋਆ ਸਾਧੂ ਸੰਗੁ ॥
ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥
ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥
ਸਹਜੇ ਦੁਬਿਧਾ ਤਨ ਕੀ ਨਾਸੀ ॥
ਜਾ ਕੈ ਸਹਜਿ ਮਨਿ ਭਇਆ ਅਨੰਦੁ ॥
ਤਾ ਕਉ ਭੇਟਿਆ ਪਰਮਾਨੰਦੁ ॥੫॥
ਸਹਜੇ ਅੰਮ੍ਰਿਤੁ ਪੀਓ ਨਾਮੁ ॥
ਸਹਜੇ ਕੀਨੋ ਜੀਅ ਕੋ ਦਾਨੁ ॥
ਸਹਜ ਕਥਾ ਮਹਿ ਆਤਮੁ ਰਸਿਆ ॥
ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥
ਸਹਜੇ ਆਸਣੁ ਅਸਥਿਰੁ ਭਾਇਆ ॥
ਸਹਜੇ ਅਨਹਤ ਸਬਦੁ ਵਜਾਇਆ ॥
ਸਹਜੇ ਰੁਣ ਝੁਣਕਾਰੁ ਸੁਹਾਇਆ ॥
ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥
ਸਹਜੇ ਜਾ ਕਉ ਪਰਿਓ ਕਰਮਾ ॥
ਸਹਜੇ ਗੁਰੁ ਭੇਟਿਓ ਸਚੁ ਧਰਮਾ ॥
ਜਾ ਕੈ ਸਹਜੁ ਭਇਆ ਸੋ ਜਾਣੈ ॥
ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥
Sahib Singh
ਰਿਦ ਅੰਤਰਿ = ਹਿਰਦੇ ਵਿਚ ।
ਸੰਗੁ = ਸਾਥ ।
ਨਿਵਾਰੈ = ਹਟਾ ਲੈਂਦਾ ਹੈ ।
ਵਾਸਿ = ਵੱਸ ਵਿਚ ।
ਪਰਗਾਸੁ = ਚਾਨਣਾ ।੧ ।
ਦਿ੍ਰੜਤਾ = ਪਕਿਆਈ, ਮਾਨਸਕ ਤਾਕਤ ।
ਤਾ ਕੈ = ਉਸ ਮਨੁੱਖ ਦੇ ਅੰਦਰ ।
ਜਾ ਕਉ = ਜਿਸ ਤੇ ।੧ ।
ਦੁਸਟੁ = ਵੈਰੀ ।
ਜੇਤਾ = ਜਿਤਨਾ ਭੀ ।
ਤੇਤਾ = ਉਤਨਾ ਹੀ ।
ਪੇਖਨੁ = ਵੇਖਣਾ ।੨ ।
ਸਹਜੇ = ਆਤਮਕ ਅਡੋਲਤਾ ਵਿਚ ।
ਸੋਇ = ਸੌਂਦਾ ਹੈ ।
ਹੋਤਾ ਜਾਇ = ਹੁੰਦਾ ਜਾਂਦਾ ਹੈ ।
ਬੈਰਾਗੁ = ਸ਼ੱਕ ਪੈਦਾ ਕਰਨ ਵਾਲੀ ਘਟਨਾ ।
ਚੂਪ = ਚੁਪ ।
ਜਪਨਾ = ਬੋਲਣਾ ।੩ ।
ਦੁਰਾਉ = ਲੁਕਾ, ਕਪਟ = ਭਾਵ ।
ਨਿਸੰਗੁ = ਪ੍ਰਤੱਖ ।
ਦੁਬਿਧਾ = ਮੇਰ = ਤੇਰ ।
ਸਹਜਿ = ਆਤਮਕ ਅਡੋਲਤਾ ਦੀ ਰਾਹੀਂ ।
ਮਨਿ = ਮਨ ਵਿਚ ।
ਪਰਮਾਨੰਦੁ = ਉਚੇ ਆਨੰਦ ਦਾ ਮਾਲਕ, ਪਰਮਾਤਮਾ ।੫ ।
ਪੀਓ = ਪੀਤਾ ।
ਜੀਅ ਕੋ = ਆਤਮਕ ਜੀਵਨ ਦਾ ।
ਕੋ = ਦਾ ।
ਆਤਮੁ = ਆਪਣਾ ਆਪ ।
ਰਸਿਆ = ਰਚ = ਮਿਚ ਗਿਆ ।੬ ।
ਆਸਣੁ = ਟਿਕਾਣਾ ।
ਭਾਇਆ = ਚੰਗਾ ਲੱਗਾ ।
ਅਨਹਤ = ਇਕ = ਰਸ ।
ਰੁਣ ਝੁਣਕਾਰ = ਆਤਮਕ ਆਨੰਦ ਦੀ ਇਕ-ਰਸ ਰੌ ।
ਘਰਿ = ਘਰ ਵਿਚ ।੭।ਕਰਮਾ—ਕਰਮ, ਬਖ਼ਸ਼ਸ਼ ।
ਪਰਿਓ ਕਰਮਾ = ਮਿਹਰ ਹੋਈ ।
ਭੇਟਿਓ = ਮਿਲ ਪਿਆ ।
ਸਹਜੁ = ਆਤਮਕ ਅਡੋਲਤਾ ।੮ ।

(ਹੇ ਭਾਈ!) ਜਿਸ ਮਨੁੱਖ ਉਤੇ ਉਸ ਪਰਮਾਤਮਾ ਦੀ ਦਇਆ ਹੁੰਦੀ ਹੈ, ਕਿਰਪਾ ਹੁੰਦੀ ਹੈ, ਉਸ ਮਨੁੱਖ ਦੇ ਹਿਰਦੇ ਵਿਚ ਅਜੇਹਾ ਆਤਮਕ ਬਲ ਪੈਦਾ ਹੁੰਦਾ ਹੈ, (ਕਿ) ।੧।ਰਹਾਉ ।
ਉਹ ਮਨੁੱਖ ਆਪਣੇ ਹਿਰਦੇ ਵਿਚ ਗੁਰੂ ਦਾ ਸ਼ਬਦ ਵਸਾਂਦਾ ਹੈ, ਕਾਮਾਦਿਕ ਪੰਜਾਂ ਨਾਲੋਂ ਆਪਣਾ ਸਾਥ ਹਟਾ ਲੈਂਦਾ ਹੈ, ਦਸਾਂ ਹੀ ਇੰਦ੍ਰੀਆਂ ਨੂੰ ਆਪਣੇ ਕਾਬੂ ਵਿਚ ਕਰ ਲੈਂਦਾ ਹੈ ਤੇ ਉਸ ਦੇ ਆਤਮਾ ਵਿਚ ਚਾਨਣ ਹੋ ਜਾਂਦਾ ਹੈ (ਉਸ ਨੂੰ ਆਤਮਕ ਜੀਵਨ ਦੀ ਸੂਝ ਪੈ ਜਾਂਦੀ ਹੈ) ।੧ ।
(ਹੇ ਭਾਈ!) ਜਿਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਮਿੱਤਰ ਤੇ ਵੈਰੀ ਇਕੋ ਜਿਹਾ ਜਾਪਦਾ ਹੈ, ਜਿਤਨਾ ਕੁਝ ਉਹ ਬੋਲਦਾ ਹੈ, ਆਤਮਕ ਜੀਵਨ ਦੀ ਸੂਝ ਬਾਰੇ ਬੋਲਦਾ ਹੈ, ਜਿਤਨਾ ਕੁਝ ਸੁਣਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸੁਣਦਾ ਹੈ, ਜਿਤਨਾ ਕੁਝ ਵੇਖਦਾ ਹੈ, ਪਰਮਾਤਮਾ ਵਿਚ ਸੁਰਤਿ ਜੋੜਨ ਦਾ ਕਾਰਣ ਹੀ ਬਣਦਾ ਹੈ ।੨ ।
ਉਹ ਮਨੁੱਖ ਚਾਹੇ ਜਾਗਦਾ ਹੈ, ਚਾਹੇ ਸੁੱਤਾ ਹੋਇਆ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਹੀ ਟਿਕਿਆ ਰਹਿੰਦਾ ਹੈ; ਪਰਮਾਤਮਾ ਦੀ ਰਜ਼ਾ ਵਿਚ ਜੋ ਕੁਝ ਹੁੰਦਾ ਹੈ, ਉਸ ਨੂੰ ਠੀਕ ਮੰਨਦਾ ਹੈ, ਤੇ ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ; ਕੋਈ ਗ਼ਮੀ ਦੀ ਘਟਨਾ ਹੋ ਜਾਏ, ਚਾਹੇ ਖ਼ੁਸ਼ੀ ਦਾ ਕਾਰਣ ਬਣੇ, ਉਹ ਆਤਮਕ ਅਡੋਲਤਾ ਵਿਚ ਹੀ ਰਹਿੰਦਾ ਹੈ; ਜੇ ਉਹ ਚੁਪ ਬੈਠਾ ਹੈ ਤਾਂ ਭੀ ਅਡੋਲਤਾ ਵਿਚ ਹੈ ਤੇ ਜੇ ਬੋਲ ਰਿਹਾ ਹੈ ਤਾਂ ਭੀ ਅਡੋਲਤਾ ਵਿਚ ਹੈ ।੩ ।
ਆਤਮਕ ਅਡੋਲਤਾ ਵਿਚ ਟਿਕਿਆ ਹੋਇਆ ਹੀ ਉਹ ਖਾਣ-ਪੀਣ ਦਾ ਵਿਹਾਰ ਕਰਦਾ ਹੈ, ਆਤਮਕ ਅਡੋਲਤਾ ਵਿਚ ਹੀ ਉਹ ਦੂਜਿਆਂ ਨਾਲ ਪ੍ਰੇਮ ਦਾ ਸਲੂਕ ਕਰਦਾ ਹੈ; ਆਤਮਕ ਅਡੋਲਤਾ ਵਿਚ ਟਿਕੇ ਰਹਿਣ ਕਰਕੇ ਉਸ ਦੇ ਅੰਦਰੋਂ ਸਾਰਾ ਕਪਟ-ਭਾਵ ਮਿਟ ਜਾਂਦਾ ਹੈ; ਆਤਮਕ ਅਡੋਲਤਾ ਵਿਚ ਹੀ ਉਸ ਨੂੰ ਗੁਰੂ ਦਾ ਮਿਲਾਪ ਹੋ ਜਾਂਦਾ ਹੈ, ਤੇ ਪਰਤੱਖ ਤੌਰ ਤੇ ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ ।੪ ।
ਜੇ ਉਹ ਘਰ ਵਿਚ ਹੈ ਤਾਂ ਭੀ ਆਤਮਕ ਅਡੋਲਤਾ ਵਿਚ, ਜੇ ਉਹ ਦੁਨੀਆ ਤੋਂ ਉਪਰਾਮ ਫਿਰਦਾ ਹੈ ਤਾਂ ਭੀ ਆਤਮਕ ਅਡੋਲਤਾ ਵਿਚ ਟਿਕੇ ਰਹਿਣ ਕਰਕੇ ਉਸ ਦੇ ਹਿਰਦੇ ਵਿਚੋਂ ਮੇਰ-ਤੇਰ ਦੂਰ ਹੋ ਜਾਂਦੀ ਹੈ ।
(ਹੇ ਭਾਈ!) ਆਤਮਕ ਅਡੋਲਤਾ ਦੇ ਕਾਰਨ ਜਿਸ ਮਨੁੱਖ ਦੇ ਮਨ ਵਿਚ ਆਨੰਦ ਪੈਦਾ ਹੁੰਦਾ ਹੈ ਉਸ ਨੂੰ ਉਹ ਪਰਮਾਤਮਾ ਮਿਲ ਪੈਂਦਾ ਹੈ ਜੋ ਸਭ ਤੋਂ ਉੱਚੇ ਆਤਮਕ ਆਨੰਦ ਦਾ ਮਾਲਕ ਹੈ ।੫ ।
ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਨਾਮ-ਅੰਮਿ੍ਰਤ ਪੀਂਦਾ ਰਹਿੰਦਾ ਹੈ, ਇਸ ਆਤਮਕ ਅਡੋਲਤਾ ਦੀ ਬਰਕਤਿ ਨਾਲ ਉਹ (ਹੋਰਨਾਂ ਨੂੰ ਭੀ) ਆਤਮਕ ਜੀਵਨ ਦੀ ਦਾਤਿ ਦੇਂਦਾ ਹੈ; ਆਤਮਕ ਅਡੋਲਤਾ ਪੈਦਾ ਕਰਨ ਵਾਲੀਆਂ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਉਸ ਦੀ ਜਿੰਦ ਰਚੀ-ਮਿਚੀ ਰਹਿੰਦੀ ਹੈ, ਉਸ ਦੇ ਹਿਰਦੇ ਵਿਚ ਅਬਿਨਾਸੀ ਪਰਮਾਤਮਾ ਆ ਵੱਸਦਾ ਹੈ ।੬ ।
ਆਤਮਕ ਅਡੋਲਤਾ ਵਿਚ ਉਸ ਦਾ ਸਦਾ-ਟਿਕਵਾਂ ਟਿਕਾਣਾ ਬਣਿਆ ਰਹਿੰਦਾ ਹੈ ਤੇ ਉਸ ਨੂੰ ਉਹ ਟਿਕਾਣਾ ਚੰਗਾ ਲੱਗਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਹੀ ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰਬਲ ਕਰੀ ਰੱਖਦਾ ਹੈ; ਆਤਮਕ ਅਡੋਲਤਾ ਦੇ ਕਾਰਨ ਹੀ ਉਸ ਦੇ ਅੰਦਰ ਆਤਮਕ ਆਨੰਦ ਦੀ ਇਕ-ਰਸ ਰੌ ਸੁਹਾਵਣੀ ਬਣੀ ਰਹਿੰਦੀ ਹੈ ।
(ਹੇ ਭਾਈ!) ਉਸ ਦੇ ਹਿਰਦੇ ਵਿਚ ਪਰਮਾਤਮਾ ਸਦਾ ਪਰਗਟ ਰਹਿੰਦਾ ਹੈ ।੭।(ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ਉਹ ਆਤਮਕ ਅਡੋਲਤਾ ਵਿਚ ਟਿਕਦਾ ਹੈ, ਉਸ ਨੂੰ ਗੁਰੂ ਮਿਲਦਾ ਹੈ, ਸਦਾ-ਥਿਰ ਨਾਮ ਦੇ ਸਿਮਰਨ ਨੂੰ ਉਹ ਆਪਣਾ ਧਰਮ ਬਣਾ ਲੈਂਦਾ ਹੈ ।
(ਪਰ ਇਹ ਸਹਜ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ) ਜਿਸ ਮਨੁੱਖ ਦੇ ਅੰਦਰ ਇਹ ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਉਹੀ ਮਨੁੱਖ ਉਸ ਨੂੰ ਸਮਝ ਸਕਦਾ ਹੈ, ਦਾਸ ਨਾਨਕ ਉਸ (ਵਡ-ਭਾਗੀ ਮਨੁੱਖ) ਤੋਂ ਕੁਰਬਾਨ ਜਾਂਦਾ ਹੈ ।੮।੩ ।